19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਕਾਰਗਰ ਸਾਬਤ ਹੋ ਰਹੀ ਹੈ-ਕੁਲਵੰਤ ਸਿੰਘ

ਐੱਸ. ਏ.

ਵਿਧਾਇਕ ਕੁਲਵੰਤ ਸਿੰਘ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਲਾਕੇ ਦੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ। ਅਜੀਤ ਤਸਵੀਰ 19-09-2026
ਐੱਸ. ਏ. ਐੱਸ. ਨਗਰ, 18 ਸਤੰਬਰ (ਪ੍ਰੋ. ਅਵਤਾਰ ਸਿੰਘ)-ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਸਲ ਅਰਥਾਂ ‘ਚ ਲੋਕਾਂ ਦਾ ਯੁੱਧ ਹੈ ਅਤੇ ਇਸ ਨੂੰ ਸਫ਼ਲ ਬਣਾਉਣ ‘ਚ ਸਮਾਜ ਦੇ ਹਰ ਵਰਗ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਇਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ 551 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ੇ ਦੀ ਲਤ ਤਿਆਗਣ ਦੇ ਚਾਹਵਾਨ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਦਾਖ਼ਲ ਕਰਵਾ ਕੇ ਉਨ੍ਹਾਂ ਦੇ ਇਲਾਜ ਅਤੇ ਪੁਨਰਵਾਸ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਸਰਕਾਰ ਜਾਂ ਪੁਲਿਸ-ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਵੱਲ ਲੈ ਕੇ ਜਾਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਮੁਹਾਲੀ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਈ ਮਹੱਤਵਪੂਰਨ ਕੰਮ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਚਾਂ-ਸਰਪੰਚਾਂ, ਕੌਂਸਲਰਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦੀ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਲੋਕਾਂ ਵਲੋਂ ਮਿਲ ਰਿਹਾ ਸਹਿਯੋਗ ਬੇਹੱਦ ਤਸੱਲੀ ਵਾਲੀ ਗੱਲ ਹੈ। ਉਨ੍ਹਾਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਂਦੇ ਰਹਿਣ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ੋਨ ਇੰਚਾਰਜ ਅਨੂੰ ਬੱਬਰ, ਜ਼ਿਲ੍ਹਾ ਇੰਚਾਰਜ ਜਗਜੀਤ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਗੁਰਜੀਤ ਸਿੰਘ, ਹਲਕਾ ਕੋਆਰਡੀਨੇਟਰ ਕਮਲਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਅਹਲਕਾਰ ਖਾਨ, ਹਲਕਾ ਵਾਈਸ ਕੋਆਰਡੀਨੇਟਰ ਮਲਕੀਤ ਨਨੂੰਆ, ਆਰ. ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਡੀ. ਐਸ. ਪੀ. ਹਰਸਿਮਰਤ ਸਿੰਘ ਬੱਲ, ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜਿੰਦਰ ਸਿੰਘ ਬੱਲੋਮਾਜਰਾ, ਸਰਪੰਚ ਨਰਿੰਦਰ ਸਿੰਘ, ਸਰਪੰਚ ਲਖਮੀਰ ਸਿੰਘ, ਸਰਪੰਚ ਰਣਧੀਰ ਸਿੰਘ ਅਤੇ ਕੌਂਸਲਰ ਬਚਨ ਸਿੰਘ ਬੋਪਾਰਾਏ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਨ.ਆਈ.ਏ. ਅਦਾਲਤ ਵਲੋਂ ਨਸ਼ਾ ਤਸਕਰੀ ਰਾਹੀਂ ਅੱਤਵਾਦੀ ਸੰਗਠਨ ਨੂੰ ਫ਼ੰਡ ਮੁਹੱਈਆ ਕਰਵਾਉਣ ਦੇ ਮਾਮਲੇ ’ਚ ਮੁਲਜ਼ਮ ਦੀ ਜ਼ਮਾਨਤ... ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਵਲੋਂ 2.31 ਕਰੋੜ ਰੁ. ਦੀ ਲਾਗਤ ਨਾਲ ਤਿਆਰ ਯੂ.ਜੀ.ਐੱਸ.ਆਰ. ਇੰਡਸਟਰੀ ਏਰੀਆ ਦੇ ਲੋਕਾਂ ਨੂੰ ਸਮਰਪਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।