ਐੱਸ. ਏ. ਐੱਸ. ਨਗਰ, 19 ਸਤੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮੀ ਦਾ ਸ਼ੁਭ ਦਿਹਾੜਾ ਭਲਕੇ 21 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।