20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਿੱਖ ਐਜੂਕੇਸ਼ਨਲ ਸੁਸਾਇਟੀ ਵਲੋਂ ਗੁਰਦੇਵ ਸਿੰਘ ਬਰਾੜ ਨੂੰ ਸ਼ਰਧਾਂਜਲੀ ਭੇਟ ਕਿਹਾ, ਸੁਸਾਇਟੀ ਨੂੰ ਪਿਆ ਪੂਰਾ ਨਾ ਹੋਣ ਵਾਲਾ ਘਾਟਾ

ਚੰਡੀਗੜ੍ਹ, 19 ਸਤੰਬਰ (ਪ੍ਰੋ. ਅਵਤਾਰ ਸਿੰਘ) - ਇੱਥੇ ਅੱਜ ਸਿੱਖ ਐਜੂਕੇਸ਼ਨਲ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੇ ਮੀਤ ਪ੍ਰਧਾਨ ਡਾ.

ਅਜੀਤ ਡੈਸਕ 20-09-2026
ਚੰਡੀਗੜ੍ਹ, 19 ਸਤੰਬਰ (ਪ੍ਰੋ. ਅਵਤਾਰ ਸਿੰਘ) - ਇੱਥੇ ਅੱਜ ਸਿੱਖ ਐਜੂਕੇਸ਼ਨਲ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੇ ਮੀਤ ਪ੍ਰਧਾਨ ਡਾ. ਬਰਿੰਦਰਾ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ (ਸੇਵਾ ਮੁਕਤ, ਆਈ.ਏ.ਐੱਸ.) ਦੇ ਅਕਾਲ ਚਲਾਣੇ ਨੂੰ ਸੁਸਾਇਟੀ ਲਈ ਇਕ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਸੁਸਾਇਟੀ ਦੇ ਸਕੱਤਰ ਕਰਨਲ (ਸੇਵਾ ਮੁਕਤ) ਜਸਮੇਰ ਸਿੰਘ ਬਾਲਾ ਵਲੋਂ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਹੈ ਕਿ ਸਵਰਗੀ ਗੁਰਦੇਵ ਸਿੰਘ ਬਰਾੜ ਇਕ ਕੁਸ਼ਲ ਪ੍ਰਬੰਧਕ, ਚੋਟੀ ਦੇ ਹਾਕੀ ਖਿਡਾਰੀ, ਉੱਘੇ ਵਿੱਦਿਆ ਦਾਨੀ ਅਤੇ ਪੰਜਾਬ, ਤੇ ਪੰਜਾਬੀਅਤ ਨੂੰ ਪ੍ਰਣਾਏ ਹੋਏ ਮੌਲਿਕ ਚਿੰਤਕ ਸਨ। ਸਰਬ ਸੰਮਤੀ ਨਾਲ ਪਾਸ ਕੀਤੇ ਗਏ ਇਸ ਸ਼ੋਕ ਮਤੇ ਵਿਚ ਇਹ ਵੀ ਕਿਹਾ ਗਿਆ ਕਿ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਵਿਚ ਹੁੰਦਿਆਂ, ਸਰਦਾਰ ਬਰਾੜ ਨੇ ਪੰਜਾਬ ਦੇ ਵੱਖ—ਵੱਖ ਵਿਭਾਗਾਂ ਤੇ ਅਦਾਰਿਆਂ ਵਿਚ ਪੂਰੀ ਦਿਆਨਤਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਦਿਆਂ ਕਦੇ ਵੀ ਲੋਕ ਹਿੱਤਾਂ ਦਾ ਪੱਲਾ ਨਹੀਂ ਛੱਡਿਆ। ਆਪਣੀ ਸੇਵਾ ਮੁਕਤੀ ਤੋਂ ਬਾਅਦ, ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਿੱਖਿਆ ਦੇ ਪਾਸਾਰ, ਖੇਡ ਸਭਿਆਚਾਰ ਪੈਦਾ ਕਰਨ ਅਤੇ ਸਿੱਖਾਂ ਤੇ ਪੰਜਾਬ ਨੂੰ ਦਰਪੇਸ਼ ਮਸਲਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲਾ ਦਿੱਤਾ। ਇਸ ਮੀਟਿੰਗ ਵਿਚ ਐਡਵੋਕੇਟ ਕਰਨਦੀਪ ਸਿੰਘ ਚੀਮਾ, ਸੁਖਪਾਲ ਸਿੰਘ ਕੰਗ, ਕਰਨਲ (ਸੇਵਾ ਮੁਕਤ) ਅਵਤਾਰ ਸਿੰਘ ਹੀਰਾ, ਡਾ. ਜਸਪਾਲ ਸਿੰਘ ਰੰਧਾਵਾ, ਡਾ. ਸੁਖਦੀਪ ਸਿੰਘ ਧਾਮੀ, ਗੁਰਦਰਸ਼ਨ ਸਿੰਘ ਬਾਹੀਆ, ਐਡਵੋਕੇਟ ਗਗਨੇਸ਼ਵਰ ਵਾਲੀਆ, ਡਾ. ਹਰਿੰਦਰਜੀਤ ਕੌਰ, ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ, ਡਾ. ਜਸਵਿੰਦਰ ਕੌਰ, ਡਾ. ਇੰਦੂ ਰੱਤੀ, ਰਵਨੀਤ ਕੌਰ ਅਤੇ ਅਮਨਪ੍ਰੀਤ ਕੌਰ ਨੇ ਵੀ ਸਵ.ਗੁਰਦੇਵ ਸਿੰਘ ਬਰਾੜ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਪਿਛਲੀ ਖ਼ਬਰ ਪ੍ਰਦੀਪ ਚੌਧਰੀ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੇ ਵੱਢਣ ਦੇ ਮਾਮਲੇ ’ ਚ ਠੋਸ ਕਦਮ ਚੁੱਕਣ ਦੀ ਕੀਤੀ ਮੰਗ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਲਕੇ ਮਨਾਇਆ ਜਾਵੇਗਾ ਦਸਮੀ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।