20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ ਆਪ ’ ਦੇ ਹਲਕਾ ਇੰਚਾਰਜ ਗੋਲਡੀ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ

ਮਾਜਰੀ, 19 ਸਤੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਅੱਜ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦੀ ਇਲਾਕੇ ਦੇ ਇਸ ਸਰਬ ਸਾਂਝੇ ਅਸਥਾਨ ਨਾਲ ਬਹੁਤ ਜ਼ਿਆਦਾ ਸ਼ਰਧਾ ਜੁੜੀ ਹੋਈ ਹੈ, ਲਿਹਾਜ਼ਾ ਹਲਕੇ ’ਚ ਚੋਣ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਉਹ ਇਸ ਅਸਥਾਨ ‘ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਅਤੇ ਅਸ਼ੀਰਵਾਦ ਲੈਣ ਲਈ ਪੁੱਜੇ ਹਨ।

ਅਜੀਤ ਡੈਸਕ 20-09-2026
ਮਾਜਰੀ, 19 ਸਤੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਅੱਜ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦੀ ਇਲਾਕੇ ਦੇ ਇਸ ਸਰਬ ਸਾਂਝੇ ਅਸਥਾਨ ਨਾਲ ਬਹੁਤ ਜ਼ਿਆਦਾ ਸ਼ਰਧਾ ਜੁੜੀ ਹੋਈ ਹੈ, ਲਿਹਾਜ਼ਾ ਹਲਕੇ ’ਚ ਚੋਣ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਉਹ ਇਸ ਅਸਥਾਨ ‘ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਅਤੇ ਅਸ਼ੀਰਵਾਦ ਲੈਣ ਲਈ ਪੁੱਜੇ ਹਨ। ਇਸ ਮੌਕੇ ਉਨ੍ਹਾਂ ਗ੍ਰੰਥੀ ਸਿੰਘ ਤੋਂ ਚੜ੍ਹਦੀ ਕਲਾ ਲਈ ਅਰਦਾਸ ਵੀ ਕਰਵਾਈ। ਇਸੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਸ਼ਰਨ ਸਿੰਘ ਬਿੰਦਰਖੀਆ, ਜਗਜੀਤ ਸਿੰਘ ਜੱਗੀ ਕਾਦੀਮਾਜਰਾ, ਅਮਨਦੀਪ ਸਿੰਘ ਰੌਕੀ, ਹਰਤੇਜ ਸਿੰਘ ਤੇਜੀ ਸਰਪੰਚ ਭੜੌਜੀਆਂ, ਕਮਲ ਮਿਰਜ਼ਾਪੁਰ, ਪਰਮਜੀਤ ਸਿੰਘ ਪੰਮੀ, ਬਲਕਾਰ ਸਿੰਘ, ਸਰਪੰਚ ਮਨਦੀਪ ਸਿੰਘ ਕੰਸਾਲਾ ਤੇ ਰਜਿੰਦਰ ਸਿੰਘ ਮਾਜਰਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੜ੍ਹਦੀ ਕਲਾ ਕਾਲੋਨੀ ’ਚ ਸ਼ਰ੍ਹੇਆਮ ਓਵਰਫਲੋ ਹੋ ਰਿਹੈ ਸੀਵਰੇਜ ਦਾ ਗੰਦਾ ਪਾਣੀ ਅਗਲੀ ਖ਼ਬਰ ਪੀ . ਜੀ . ਆਈ. ’ ਚ ਹਿੰਦੀ ਦਿਵਸ ਦੌਰਾਨ ਹਿੰਦੀ ਕਿਤਾਬ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।