24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਰੰਧਾਵਾ ਵਲੋਂ ਲਾਲੜੂ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ

ਲਾਲੜੂ, 23 ਸਤੰਬਰ(ਰਾਜਬੀਰ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਦੇ ਵਾ. ਨੰ.

ਅਜੀਤ ਡੈਸਕ 24-09-2026
ਲਾਲੜੂ, 23 ਸਤੰਬਰ(ਰਾਜਬੀਰ ਸਿੰਘ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਦੇ ਵਾ. ਨੰ. 7 ਅਤੇ 17 ਤੋਂ ਸੰਗਤਾਂ ਦੀਆਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਯਾਤਰਾ ਦੀ ਸਫ਼ਲਤਾ ਲਈ ਅਰਦਾਸ ਵੀ ਕੀਤੀ। ਅੱਜ ਵਾ. ਨੰ. 7 ਤੋਂ 145ਵੀਂ ਬੱਸ, ਜਦਕਿ ਵਾ. ਨੰ. 17 ਤੋਂ 146ਵੀਂ ਤੇ 147ਵੀਂ ਬੱਸ ਰਾਹੀਂ ਸੰਗਤਾਂ ਨੂੰ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਬੱਸਾਂ ‘ਚ ਯਾਤਰੀਆਂ ਦੇ ਬੈਠਣ, ਪੀਣ ਵਾਲੇ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਸੰਗਤਾਂ ਨੇ ਪੰਜਾਬ ਸਰਕਾਰ ਦਾ ਇਸ ਪਹਿਲਕਦਮੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਨਗਰ ਕੌਂਸਲ ਲਾਲੜੂ ਦੇ ਪ੍ਰਧਾਨ ਜੋਰਾਵਰ ਸਿੰਘ, ਕੌਂਸਲਰ ਪੂਜਾ ਰਾਣੀ, ਬਿਕਰਮ ਸਿੰਘ ਤੇ ਪ੍ਰਦੀਪ ਸਿੰਘ ਮਨੀ ਰੰਗੀ ਸਮੇਤ ਹੋਰ ‘ਆਪ’ ਆਗੂ ਅਤੇ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ’ ਚ ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਡਾ . ਜਗਤਾਰ ਸਿੰਘ ਕੁਰਾਲੀ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।