24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੈਰੋਇਨ ਸਮੇਤ 20 ਸਾਲਾ ਨੌਜਵਾਨ ਕਾਬੂ

ਪੰਚਕੂਲਾ, 23 ਸਤੰਬਰ (ਕਪਿਲ)- ਪੰਚਕੂਲਾ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-03 ਪੰਚਕੂਲਾ ਦੀ ਟੀਮ ਨੇ ਚੰਡੀਮੰਦਰ ਖੇਤਰ ਵਿਚ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਅਜੀਤ ਡੈਸਕ 24-09-2026
ਪੰਚਕੂਲਾ, 23 ਸਤੰਬਰ (ਕਪਿਲ)- ਪੰਚਕੂਲਾ ਪੁਲਿਸ ਵਲੋਂ ਨਸ਼ਾ ਤਸਕਰੀ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-03 ਪੰਚਕੂਲਾ ਦੀ ਟੀਮ ਨੇ ਚੰਡੀਮੰਦਰ ਖੇਤਰ ਵਿਚ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵੀਨ (ਕਰੀਬ 20 ਸਾਲ) ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਵਿਚ ਜ਼ਿਲ੍ਹਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿਚ ਕਿਰਾਏਦਾਰ ਵਜੋਂ ਰਹਿ ਰਿਹਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਬਰਾਮਦ ਹੈਰੋਇਨ ਦੇ ਨਾਲ ਇਕ ਮੋਬਾਈਲ ਫੋਨ ਵੀ ਕਬਜ਼ੇ ਵਿਚ ਲਿਆ ਹੈ। ਡੀ. ਸੀ. ਪੀ. ਕ੍ਰਾਈਮ ਐਂਡ ਟ੍ਰੈਫ਼ਿਕ ਆਈ. ਪੀ. ਐੱਸ. ਅਮਰਿੰਦਰ ਸਿੰਘ ਅਨੁਸਾਰ ਕ੍ਰਾਈਮ ਬ੍ਰਾਂਚ-03 ਦੀ ਟੀਮ ਨੂੰ 21 ਸਤੰਬਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਚੰਡੀਮੰਦਰ ਖੇਤਰ ਵਿਚ ਹੈਰੋਇਨ ਦੀ ਸਪਲਾਈ ਕਰਨ ਲਈ ਆਉਣ ਵਾਲਾ ਹੈ। ਸੂਚਨਾ ਦੇ ਆਧਾਰ ’ਤੇ ਇੰਚਾਰਜ ਇੰਸਪੈਕਟਰ ਅਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਪਿੰਡ ਚੰਡੀਮੰਦਰ ਨੇੜੇ ਬੱਸ ਕਿਊ ਸ਼ੈਲਟਰ ਕੋਲ ਨਾਕਾਬੰਦੀ ਕਰਕੇ ਨਿਗਰਾਨੀ ਸ਼ੁਰੂ ਕੀਤੀ। ਕੁਝ ਸਮੇਂ ਬਾਅਦ ਨੌਜਵਾਨ ਪੈਦਲ ਉਥੇ ਪਹੁੰਚਿਆ, ਜਿਸ ਨੂੰ ਪੁਲਿਸ ਟੀਮ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ। ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਥਾਣਾ ਚੰਡੀਮੰਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਨਸ਼ੇ ਦੀ ਸਪਲਾਈ ਦੇ ਸਰੋਤ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁਰਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸੱਟਾ ਲਗਾਉਂਦੇ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।