24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘­ਨਸ਼ਾ ਮੁਕਤ ਯਾਤਰਾ’ ਨੂੰ ਲੈ ਕੇ ਭਾਜਪਾ ਤੋਂ ਸਵਾਲ ਪੁੱਛਣ ਜਾ ਰਹੇ ਕਾਂਗਰਸੀ ਆਗੂਆਂ ਨੂੰ ਪ੍ਰਸ਼ਾਸਨ ਨੇ ਰੋਕਿਆ

ਕੁਰਾਲੀ, 23 ਸਤੰਬਰ (ਬਿੱਲਾ ਅਕਾਲਗੜ੍ਹੀਆ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੁਰਾਲੀ ਪਹੁੰਚਣ ਮੌਕੇ ਯੂਥ ਕਾਂਗਰਸੀ ਆਗੂ ਰਵੀ ਵੜੈਚ ਦੀ ਅਗਵਾਈ ‘ਚ ਪਹੁੰਚੇ ਕਾਂਗਰਸੀ ਆਗੂਆਂ ਵਲੋਂ ਜਿਵੇਂ ਹੀ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ ‘ਤੇ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਰੋਕ ਦਿੱਤਾ ਗਿਆ। ਇਸ ਮੌਕੇ ਯੂਥ ਆਗੂ ਰਵੀ ਵੜੈਚ ਨੇ ਦੋਸ਼ ਲਗਾਇਆ ਕਿ ਉਹ ਯਾਤਰਾ ਮੌਕੇ ਭਾਜਪਾ ਆਗੂਆਂ ਤੋਂ ਕੁਝ ਸਵਾਲ ਪੁੱਛਣ ਲਈ ਜਾ ਰਹੇ ਸਨ, ਪਰ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਉਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਅਜੀਤ ਡੈਸਕ 24-09-2026
ਕੁਰਾਲੀ, 23 ਸਤੰਬਰ (ਬਿੱਲਾ ਅਕਾਲਗੜ੍ਹੀਆ)-ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੁਰਾਲੀ ਪਹੁੰਚਣ ਮੌਕੇ ਯੂਥ ਕਾਂਗਰਸੀ ਆਗੂ ਰਵੀ ਵੜੈਚ ਦੀ ਅਗਵਾਈ ‘ਚ ਪਹੁੰਚੇ ਕਾਂਗਰਸੀ ਆਗੂਆਂ ਵਲੋਂ ਜਿਵੇਂ ਹੀ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ ‘ਤੇ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਰੋਕ ਦਿੱਤਾ ਗਿਆ। ਇਸ ਮੌਕੇ ਯੂਥ ਆਗੂ ਰਵੀ ਵੜੈਚ ਨੇ ਦੋਸ਼ ਲਗਾਇਆ ਕਿ ਉਹ ਯਾਤਰਾ ਮੌਕੇ ਭਾਜਪਾ ਆਗੂਆਂ ਤੋਂ ਕੁਝ ਸਵਾਲ ਪੁੱਛਣ ਲਈ ਜਾ ਰਹੇ ਸਨ, ਪਰ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਉਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾ ਕੱਢੀ ਜਾ ਰਹੀ ਹੈ, ਪਰ ਇਸ ਦੇ ਨਾਲ ਹੀ ਪਾਰਟੀ ਆਗੂਆਂ ਤੋਂ ਇਹ ਵੀ ਪੁੱਛਿਆ ਜਾਣਾ ਚਾਹੀਦਾ ਹੈ ਕਿ ਪੰਜਾਬ ‘ਚ ਨਸ਼ਿਆਂ ਅਤੇ ਗੈਂਗਸਟਰਵਾਦ ਨਾਲ ਜੁੜੀਆਂ ਸਮੱਸਿਆਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਅਤੇ ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਵਲੋਂ ਕੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲਾਰੈਂਸ ਬਿਸ਼ਨੋਈ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ‘ਚ ਬੰਦ ਹੈ ਅਤੇ ਉਸ ਨਾਲ ਜੁੜੇ ਮਾਮਲਿਆਂ ਦੀ ਜਾਂਚ ਤੇ ਮੁਕੱਦਮੇ ਪੰਜਾਬ ਨਾਲ ਵੀ ਸੰਬੰਧਿਤ ਹਨ ਤਾਂ ਇਸ ਸੰਬੰਧੀ ਕੇਂਦਰ ਅਤੇ ਗੁਜਰਾਤ ਸਰਕਾਰ ਤੋਂ ਜਵਾਬਦੇਹੀ ਕਿਉਂ ਨਹੀਂ ਮੰਗੀ ਜਾ ਸਕਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਸਿਆਸੀ ਬਹਿਸ ਦੀ ਬਜਾਏ ਸਾਰੇ ਪੱਖਾਂ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਤੇ ਵਰਕਰ ਕਾਲੀਆਂ ਝੰਡੀਆਂ ਲੈ ਕੇ ਪਹੁੰਚੇ ਹੋਏ ਸਨ।
ਪਿਛਲੀ ਖ਼ਬਰ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੇ ਭਾਜਪਾ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਸਿੱਧੂ ਨੇ ਚੁੱਕੇ ਸਵਾਲ ਅਗਲੀ ਖ਼ਬਰ ਮਾਮਲਾ ਫਿਰੌਤੀ ਲਈ ਮੁਹਾਲੀ ਦੇ ਫੇਜ਼ -10 ਤੇ ਸੈਕਟਰ -104 ਵਿਖੇ ਫਾਇਰਿੰਗ ਕਰਨ ਦਾ ਗੈਂਗਸਟਰ ਕਾਲੀ ਸਮੇਤ 6 ਮੁਲਜ਼ਮ ਭੇਜੇ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।