26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈ.ਡੀ, ਸੀ.ਬੀ.ਆਈ ਅਤੇ ਚੋਣ ਕਮਿਸ਼ਨ ਸਰਗਰਮ ਹੋ ਜਾਂਦੇ ਹਨ - ਅਮਨ ਅਰੋੜਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਈ. ਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਜਪ੍ਰਣਾਲੀ ਅਤੇ ਖ਼ਾਸ ਕਰਕੇ ਚੋਣਾਂ ਤੋਂ ਠੀਕ ਪਹਿਲਾਂ ਦੀ ਟਾਈਮਿੰਗ ’ਤੇ ਸਵਾਲ ਚੁੱਕੇ ਹਨ।

ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਈ.ਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਕਾਰਜਪ੍ਰਣਾਲੀ ਅਤੇ ਖ਼ਾਸ ਕਰਕੇ ਚੋਣਾਂ ਤੋਂ ਠੀਕ ਪਹਿਲਾਂ ਦੀ ਟਾਈਮਿੰਗ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਜਾਂਚ ਏਜੰਸੀਆਂ ਅਚਾਨਕ ਸਰਗਰਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਦਬਾਅ ਬਣਾਉਣ ਲਈ ਈ.ਡੀ ਅਤੇ ਸੀ.ਬੀ.ਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਨਾ ਬਿਲਕੁਲ ਜਾਇਜ਼ ਨਹੀਂ ਹੈ ਅਤੇ ਇਹ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈ.ਡੀ ਅਤੇ ਸੀ.ਬੀ.ਆਈ ਵਰਗੀਆਂ ਏਜੰਸੀਆਂ, ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਵੀ ਅਚਾਨਕ ਸਰਗਰਮ ਹੋ ਜਾਂਦੇ ਹਨ। ਇਸ ਤੋਂ ਅਜਿਹਾ ਲੱਗਦਾ ਹੈ ਜਿਵੇਂ ਇਹ ਅਦਾਰੇ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਵਿਰੋਧੀ ਧਿਰਾਂ ਨੂੰ ਡਰਾਉਣ-ਧਮਕਾਉਣ ਅਤੇ ਦਬਾਅ ਪਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਜਾਇਜ਼ ਨਹੀਂ ਹੈ। ਇਹ ਲੋਕਤੰਤਰ ’ਤੇ ਹਮਲਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਪ੍ਰਧਾਨ ਨੇ ਕਿਹਾ, “ਅੱਜ ਜੋ ਲੋਕ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਈ.ਡੀ ਦੀ ਕਾਰਵਾਈ ਦਾ ਸਵਾਗਤ ਕਰ ਰਹੇ ਹਨ, ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ੍ਹ ਨੂੰ ਇਹ ਏਜੰਸੀ ਉਨ੍ਹਾਂ ਦੇ ਬੂਹੇ ’ਤੇ ਵੀ ਪਹੁੰਚ ਸਕਦੀ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਦੇ ਖ਼ਿਲਾਫ਼ ਵੀ ਸੰਮਨ ਅਤੇ ਮਾਮਲੇ ਪੈਂਡਿੰਗ ਹਨ। ਆਪ ਆਗੂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਦੀ ਹਿਰਾਸਤ ਅਤੇ ਬਾਅਦ ਵਿੱਚ ਅਜਿਹੇ ਮਾਮਲਿਆਂ ਵਿੱਚ ਮਿਲ ਰਹੀਆਂ ਰਾਹਤਾਂ ਹੋਣ ਦੀਆਂ ਘਟਨਾਵਾਂ ਨੇ ਇਨ੍ਹਾਂ ਮਾਮਲਿਆਂ ਦੀ ਟਾਈਮਿੰਗ ਅਤੇ ਇਨ੍ਹਾਂ ਨੂੰ ਚਲਾਉਣ ਦੇ ਢੰਗ ’ਤੇ ਸਵਾਲ ਖੜ੍ਹੇ ਕੀਤੇ ਹਨ।ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੀ ਕਾਰਵਾਈ ਦੀ ਟਾਈਮਿੰਗ ਖ਼ਾਸ ਕਰਕੇ ਉਦੋਂ ਸਵਾਲਾਂ ਦੇ ਘੇਰੇ ’ਚ ਆਉਂਦੀ ਹੈ ਜਦੋਂ ਚੋਣਾਂ ਨੇੜੇ ਹੁੰਦੀਆਂ ਹਨ ਅਤੇ ਵਿਰੋਧੀ ਆਗੂਆਂ ਤੇ ਪਾਰਟੀਆਂ ਨੂੰ ਵੱਧ ਤੋਂ ਵੱਧ ਨਿਸ਼ਾਨਾ ਬਣਾਇਆ ਜਾਂਦਾ ਹੈ। ਭਾਜਪਾ ਦੀਆਂ ਰੈਲੀਆਂ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਭਾਜਪਾ ਜਿੰਨੀਆਂ ਚਾਹੇ ਰੈਲੀਆਂ ਕਰ ਲਵੇ ਅਤੇ ਜਿੰਨੀਆਂ ਚਾਹੇ ਸਿਆਸੀ ਗਤੀਵਿਧੀਆਂ ਕਰ ਲਵੇ। ਪਰ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਡਰਾਮਿਆਂ ਵੱਲ ਕੋਈ ਧਿਆਨ ਨਹੀਂ ਦੇਣਗੇ।25ਸੀਐਚਡੀ62 ਅਮਨ ਅਰੋੜਾ
ਪਿਛਲੀ ਖ਼ਬਰ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ ਕਰਨ ਜਾਂਦੇ ਚੰਡੀਗੜ੍ਹ ਕਾਂਗਰਸ ਦੇ ਆਗੂ ਪੁਲਿਸ ਨੇ ਹਿਰਾਸਤ ’ ਚ ਲਏ ਅਗਲੀ ਖ਼ਬਰ ਦਬੁਰਜੀ ’ਚ ਹਿੰਸਾ, ਹਫ਼ਤੇ ਬਾਅਦ ਵੀ ਪਰਚਾ ਨਹੀਂ - ਸੁਖਬੀਰ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।