26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ; ਮੌਜੂਦਾ ਵਿੱਤੀ ਸਾਲ ਦੌਰਾਨ ਕਰੀਬ 624 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)–ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.

ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)–ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ ਲੋਕ-ਭਲਾਈ ਦੀ ਨੀਂਹ ਮੰਨਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੀ ਕੋਈ ਵੀ ਲੋੜਵੰਦ ਮਹਿਲਾ ਆਪਣੇ ਹੱਕ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਜੀਵਨ ਜਿਊਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ . ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੀਬ 624 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ 7 ਲੱਖ ਤੋਂ ਵੱਧ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿੱਤੀ ਸਾਲ ਲਈ ਇਸ ਸਕੀਮ ਵਾਸਤੇ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱ ਧ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੀਮ ਦੀ ਜਾਣਕਾਰੀ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਲੋਕ-ਭਲਾਈ ਦੀ ਹਰ ਸਕੀਮ ਦਾ ਲਾਭ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਨਾਲ ਆਖ਼ਰੀ ਯੋਗ ਲਾਭਪਾਤਰੀ ਤੱਕ ਪਹੁੰਚੇ। ਇਸੇ ਸੋਚ ਤਹਿਤ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਸਾਰੀਆਂ ਸਕੀਮਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਜ਼ਮੀਨੀ ਪੱਧਰ ’ਤੇ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। 24 ਸੀਐਚਡੀ45 ਡਾ. ਬਲਜੀਤ ਕੌਰ।
ਪਿਛਲੀ ਖ਼ਬਰ ਜ਼ਿਲ੍ਹੇ ’ਚ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ ਅਗਲੀ ਖ਼ਬਰ ਪੰਚਕੂਲਾ ’ਚ ਖੁਰਾਕ ਸਪਲਾਈ ਰਾਜ ਮੰਤਰੀ ਰਾਜੇਸ਼ ਨਾਗਰ ਵਲੋਂ ਡਿਪੂ ਹੋਲਡਰਾਂ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।