28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਡਾ . ਰਾਜਿੰਦਰ ਸਿੰਘ ਸੋਹਲ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਐੱਸ. ਏ.

ਅਜੀਤ ਡੈਸਕ 28-09-2026
ਐੱਸ. ਏ. ਐੱਸ. ਨਗਰ, 27 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਓਲੰਪਿਕ ਐਸੋਸੀਏਸ਼ਨ ਐੱਸ. ਏ. ਐੱਸ. ਨਗਰ ਦੇ ਦਫ਼ਤਰ ਵਿਖੇ ਪੰਜਾਬ ਗਤਕਾ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਭਾਗ ਲਿਆ। ਡਾ. ਰਾਜਿੰਦਰ ਸਿੰਘ ਸੋਹਲ (ਰਾਸ਼ਟਰਪਤੀ ਐਵਾਰਡੀ) ਨੂੰ ਸਰਬਸੰਮਤੀ ਨਾਲ ਪੰਜਾਬ ਗਤਕਾ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਡਾ. ਸੋਹਲ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਵੀ ਪ੍ਰਧਾਨ ਹਨ। ਡਾ. ਰਾਜਿੰਦਰ ਸਿੰਘ ਸੋਹਲ ਨੇ ਗਤਕੇ ਦੀ ਪ੍ਰਫੁੱਲਤਾ ਅਤੇ ਪ੍ਰਚਾਰ-ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਯਤਨਾਂ ਸਦਕਾ ਗਤਕੇ ਨੂੰ ਰਾਸ਼ਟਰੀ ਪੱਧਰ, ਖੇਲੋ ਇੰਡੀਆ, ਖੇਡਾਂ ਵਤਨ ਪੰਜਾਬ ਦੀਆਂ ਅਤੇ ਪੰਜਾਬ ਦੀਆਂ ਖੇਡਾਂ ਵਿਚ ਸ਼ਾਮਿਲ ਕਰਵਾਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯੁੱਧ ਨਸ਼ਿਆਂ ਵਿਰੁੱਧ ਵਿਚ ਕਾਫ਼ੀ ਯੋਗਦਾਨ ਪਾ ਰਹੇ ਹਨ। ਉਹ ਗਤਕੇ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣ ਲਈ ਵੀ ਲਗਾਤਾਰ ਮਿਹਨਤ ਕਰ ਰਹੇ ਹਨ। ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਪੁਲਿਸ ਵਿਚੋਂ ਉੱਚ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਹ ਆਪਣੀ ਉੱਚੀ ਸ਼ਖ਼ਸੀਅਤ, ਇਮਾਨਦਾਰੀ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਹਨ। ਉਹ ਸਿੱਖਿਆ ਅਤੇ ਪਰਉਪਕਾਰ ਦੇ ਖੇਤਰ ਨਾਲ ਵੀ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਡਾ. ਰਾਜਿੰਦਰ ਸਿੰਘ ਸੋਹਲ ਲਾਅ ਵਿਚ ਪੀ. ਐੱਚ. ਡੀ. ਹਨ ਅਤੇ ਉਹ ਐਮ. ਏ. ਪੁਲਿਸ ਐਡਮਿਨਿਸਟ੍ਰੇਸ਼ਨ ਵਿਚ ਗੋਲਡ ਮੈਡਲਿਸਟ ਵੀ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਗਤਕੇ ਦੀ ਖੇਡ ਨੂੰ ਹੋਰ ਉੱਚੇ ਪੱਧਰ ’ਤੇ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਇਸ ਰਵਾਇਤੀ ਖੇਡ ਨਾਲ ਜੋੜਨ ਲਈ ਹੋਰ ਉਪਰਾਲੇ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਨੂੰ ਦੋ ਵਾਰ ਭਾਰਤ ਦੇ ਰਾਸ਼ਟਰਪਤੀ ਵਲੋਂ ਗੈਲੈਂਟਰੀ ਮੈਡਲ ਅਤੇ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਪੰਜਾਬ ਚੀਫ਼ ਮਿਨਿਸਟਰ ਮੈਡਲ ਅਤੇ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਇਕ ਲੋਕ-ਮਿੱਤਰ, ਮਿਲਣਸਾਰ ਅਤੇ ਹਰਮਨ-ਪਿਆਰੇ ਪੁਲਿਸ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਬਲਜਿੰਦਰ ਸਿੰਘ ਤੂਰ ਨੂੰ ਜਨਰਲ ਸਕੱਤਰ, ਦਵਿੰਦਰ ਸਿੰਘ ਜੁਗਨੀ ਸੀਨੀਅਰ ਮੀਤ ਪ੍ਰਧਾਨ ,ਅਰਸ਼ਦ ਡਾਲ਼ੀ ਨੂੰ ਮੀਤ ਪ੍ਰਧਾਨ , ਡਾ. ਕੁਲਦੀਪ ਸਿੰਘ (ਪ੍ਰਿੰਸੀਪਲ) ਖ਼ਜ਼ਾਨਚੀ, ਰਘਵੀਰ ਸਿੰਘ ਸਕੱਤਰ , ਜਗਕਿਰਨ ਕੌਰ ਵੜੈਂਚ ਨੂੰ ਜੁਆਇੰਟ ਸਕੱਤਰ ਅਤੇ ਕੁਲਦੀਪ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਕੰਡਾ ਅਤੇ ਇੰਦਰਜੀਤ ਸਿੰਘ ਮੱਲੀ ਨੂੰ ਮੈਂਬਰ ਚੁਣਿਆ ਗਿਆ ਹੈ।
ਪਿਛਲੀ ਖ਼ਬਰ ਡੇਰਾਬੱਸੀ ਦੇ ਪਿੰਡ ਭਗਵਾਨਪੁਰ ਨੇੜੇ ਫੈਕਟਰੀਆਂ ਫੈਲਾ ਰਹੀਆਂ ਸ਼ਰੇਆਮ ਪ੍ਰਦੂਸ਼ਣ ਬੈਟਰੀਆਂ ਵਾਲੀ ਫੈਕਟਰੀ ’ਤੇ ਖੁੱਲ੍ਹੇ ਵਿ... ਅਗਲੀ ਖ਼ਬਰ ਜ਼ਸ਼ਨ - ਏ - ਇਨਕਲਾਬ ’ ਸਮਾਗਮ ’ ਚ ਹਲਕਾ ਡੇਰਾਬੱਸੀ ਤੋਂ ਵੱਧ ਗਿਣਤੀ ’ ਚ ਪਹੁੰਚਣ ਨੌਜਵਾਨ - ਵਿਧਾਇਕ ਰੰਧਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।