29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦੜੂਆ ਹੱਤਿਆਕਾਂਡ ਦੇ ਮੁੱਖ ਮੁਲਜ਼ਮ ਸਣੇ ਬਾਕੀਆਂ ਦੀ ਗ੍ਰਿਫ਼ਤਾਰੀ ਨਾ ਹੋਣ ’ ਤੇ ਪਰਿਵਾਰ ’ ਚ ਰੋਸ ਪਰਿਵਾਰ ਨੇ ਪੁਲਿਸ ਅਧਿਕਾਰੀਆਂ ਤੋਂ ਜਲਦ ਗ੍ਰਿਫ਼ਤਾਰੀ ਤੇ ਇਨਸਾਫ਼ ਦੀ ਕੀਤੀ ਮੰਗ

ਚੰਡੀਗੜ੍ਹ, 28 ਸਤੰਬਰ (ਕਪਿਲ ਵਧਵਾ)- ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੜੂਆ ਵਿਖੇ 29-30 ਅਗਸਤ ਦੀ ਦਰਮਿਆਨੀ ਰਾਤ 27 ਸਾਲਾ ਪਵਨ ਨੂੰ ਆਰਜ਼ੀ ਨੰਬਰ ਵਾਲੀ ਥਾਰ ਗੱਡੀ ਨਾਲ ਕਥਿਤ ਤੌਰ ’ਤੇ ਕੁਚਲ ਕੇ ਮਾਰਨ ਦੇ ਮਾਮਲੇ ’ਚ ਕੁੱਝ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਦੇ ਬਾਵਜੂਦ ਸ਼ਸ਼ੀ ਬਾਕੀ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰ ’ਚ ਰੋਸ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਰਾਹੀਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਬਾਕੀ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਪਵਨ ਦੇ ਪਰਿਵਾਰਕ ਮੈਂਬਰ। ਤਸਵੀਰ : ਕਮਲਜੀਤ ਸਿੰਘ 29-09-2026
ਚੰਡੀਗੜ੍ਹ, 28 ਸਤੰਬਰ (ਕਪਿਲ ਵਧਵਾ)- ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੜੂਆ ਵਿਖੇ 29-30 ਅਗਸਤ ਦੀ ਦਰਮਿਆਨੀ ਰਾਤ 27 ਸਾਲਾ ਪਵਨ ਨੂੰ ਆਰਜ਼ੀ ਨੰਬਰ ਵਾਲੀ ਥਾਰ ਗੱਡੀ ਨਾਲ ਕਥਿਤ ਤੌਰ ’ਤੇ ਕੁਚਲ ਕੇ ਮਾਰਨ ਦੇ ਮਾਮਲੇ ’ਚ ਕੁੱਝ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਦੇ ਬਾਵਜੂਦ ਸ਼ਸ਼ੀ ਬਾਕੀ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰ ’ਚ ਰੋਸ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਰਾਹੀਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਬਾਕੀ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਵਨ ਵਲੋਂ ਇੰਦਰਾ ਕਾਲੋਨੀ ਵਾਸੀ ਮਲਕੀਤ ਸਿੰਘ ਉਰਫ਼ ਕਾਕਾ ਖ਼ਿਲਾਫ਼ ਨਸ਼ਾ ਵੇਚਣ ਸਬੰਧੀ ਸ਼ਿਕਾਇਤ ਦਿੱਤੀ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਪਵਨ ਨੂੰ ਧਮਕੀਆਂ ਮਿਲਣ ਕਾਰਨ ਉਹ ਆਪਣੇ ਦੋਸਤਾਂ ਨਾਲ ਘਰ ਤੋਂ ਬਾਹਰ ਰਹਿ ਰਿਹਾ ਸੀ। ਪਰਿਵਾਰ ਮੁਤਾਬਿਕ 29-30 ਅਗਸਤ ਦੀ ਰਾਤ ਪਵਨ ਅਤੇ ਉਸ ਦੇ ਭਰਾ ਸੂਰਜ ’ਤੇ ਹਮਲਾ ਕੀਤਾ ਗਿਆ, ਜਿਸ ਦੌਰਾਨ ਪਵਨ ਨੂੰ ਥਾਰ ਗੱਡੀ ਨਾਲ ਦਰੜ ਦਿੱਤਾ ਗਿਆ। ਪਰਿਵਾਰ ਅਨੁਸਾਰ ਘਟਨਾ ਸਮੇਂ ਮੌਕੇ ’ਤੇ ਥਾਰ ਤੋਂ ਇਲਾਵਾ ਸਕਾਰਪੀਓ ਸਮੇਤ ਹੋਰ ਗੱਡੀਆਂ ਵੀ ਮੌਜੂਦ ਸਨ। ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਵਲੋਂ ਹਾਊਸਿੰਗ ਬੋਰਡ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਤੋਂ ਬਾਅਦ ਥਾਣਾ ਇੰਡਸਟਰੀਅਲ ਏਰੀਆ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ। ਇਸ ਮਾਮਲੇ ’ਚ ਮਲਕੀਤ ਸਿੰਘ ਕਾਕਾ, ਮੋਨੂ , ਸੂਰਜ, ਮਹਾਵੀਰ ਸਮੇਤ ਹੋਰਨਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਪੁਲਿਸ ਵਲੋਂ ਮੋਨੂ ਜਾਇਸਵਾਲ, ਸੁਭਾਸ਼, ਸਾਹਿਲ ਅਤੇ ਅਰਬਾਜ਼ ਕੈਫ ਨੂੰ ਗ੍ਰਿਫ਼ਤਾਰ ਕਰਕੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ਅਤੇ ਵਾਰਦਾਤ ’ਚ ਵਰਤੀਆਂ ਦੋ ਗੱਡੀਆਂ ਵੀ ਕਬਜ਼ੇ ’ਚ ਲਈਆਂ ਗਈਆਂ ਹਨ। ਹਾਲਾਂਕਿ ਪਰਿਵਾਰ ਦਾ ਦੋਸ਼ ਹੈ ਕਿ ਮਾਮਲੇ ’ਚ ਨਾਮਜ਼ਦ ਮੁੱਖ ਮੁਲਜ਼ਮਾਂ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ’ਚ ਕੁੱਝ ਅਹਿਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਯਤਨ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ 1 ਅਕਤੂਬਰ ਨੂੰ ਹੋਵੇਗੀ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮੀਟਿੰਗ-ਤੋਗੜ ਅਗਲੀ ਖ਼ਬਰ ਮੀਂਹ ਕਾਰਨ ਚੰਡੀਗੜ੍ਹ ਦੇ ਤਾਪਮਾਨ 7 ਡਿਗਰੀ ਆਈ ਗਿਰਾਵਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।