02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸੀਟੂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੇ ਹੱਕ ਵਿਚ ਕੀਤੀ ਗੇਟ ਰੈਲੀ ਬੋਰਡ ਮੈਨੇਜਮੈਂਟ ਨੂੰ ਡੇਲੀਵੇਜ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰਨ ਦੀ ਦਿੱਤੀ ਚਿਤਾਵਨੀ

ਐੱਸ. ਏ.

ਅਜੀਤ ਡੈਸਕ 02-10-2026
ਐੱਸ. ਏ. ਐੱਸ. ਨਗਰ, 1 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਲਈ ਬੋਰਡ ਵਲੋਂ ਬਣਾਈ ਨੀਤੀ ਨੂੰ ਡੇਲੀਵੇਜ ਕਰਮਚਾਰੀਆਂ ਲਈ ਮਾਰੂ ਕਰਾਰ ਦਿੰਦਿਆਂ ਉਨ੍ਹਾਂ ਜ਼ਬਰਦਸਤੀ ਥੋਪਣ ਅਤੇ ਤੰਗ ਪ੍ਰੇਸ਼ਾਨ ਕਰਨ ਖ਼ਿਲਾਫ਼ ਗੇਟ ਰੈਲੀ ਕੀਤੀ ਗਈ। ਇਸ ਮੌਕੇ ਸੀਟੂ ਵਰਕਰਾਂ ਤੇ ਡੇਲੀਵੇਜ ਕਰਮਚਾਰੀਆਂ ਵਲੋਂ ਬੋਰਡ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਤੇ ਜਨਰਲ ਸਕੱਤਰ ਰਾਕੇਸ਼ ਰਾਣਾ, ਬੋਰਡ ਕਾਰਪੋਰੇਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਤੇ ਮੀਤ ਪ੍ਰਧਾਨ ਬਲਵੰਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸਿੱਖਿਆ ਬੋਰਡ ਵਿਚ ਪਿਛਲੇ 15-20 ਸਾਲ ਤੋਂ ਕੰਮ ਕਰਦੇ ਡੇਲੀਵੇਜ ਕਰਮਚਾਰੀਆਂ ਨੂੰ ਬੋਰਡ ਮੈਨੇਜਮੈਂਟ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਲੀਵੇਜ ਕਰਮਚਾਰੀਆਂ ਨੇ ਬੋਰਡ ਵਲੋਂ ਬਣਾਈ ਮੁਲਾਜ਼ਮ ਮਾਰੂ ਨੀਤੀ ਨੂੰ ਮਾਨਯੋਗ ਹਾਈਕੋਰਟ ਵਿਚ ਚੈਲੇਜ ਕੀਤਾ ਗਿਆ ਹੈ ਜਿਸ ਤੇ ਮਾਨਯੋਗ ਅਦਾਲਤ ਵਲੋਂ 27 ਅਕਤੂਬਰ ਤੱਕ ਕੋਈ ਵੀ ਕਾਰਵਾਈ ਨਾ ਕਰਨ ਦੇ ਆਦੇਸ਼ ਦਿੱਤੇ ਸਨ, ਪਰ ਬੋਰਡ ਮੈਨੇਜਮੈਂਟ ਨੇ ਡੇਲੀਵੇਜ ਕਰਮਚਾਰੀਆਂ ਦੀਆਂ ਪੰਜਾਬ ਵਿਚ ਦੂਰ-ਦੁਰਾਡੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ 24 ਸਤੰਬਰ ਤੋਂ 30 ਸਤੰਬਰ ਬਿਨਾਂ ਕਿਸੇ ਆਦੇਸ਼ਾਂ ਦੇ ਹਾਜ਼ਰੀ ਬੰਦ ਕਰਕੇ ਸੀਟਾਂ ਤੇ ਬੈਠਣ ਤੋਂ ਮਨ੍ਹਾ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਡੇਲੀਵੇਜ ਕਰਮਚਾਰੀਆਂ ਵਲੋਂ ਇਸ ਕਾਰਵਾਈ ਸੰਬੰਧੀ ਹੁਕਮਾਂ ਦੀ ਮੰਗ ਕੀਤੀ ਤਾਂ ਬੋਰਡ ਦੇ ਕਿਸੇ ਵੀ ਅਧਿਕਾਰੀ ਨੇ ਕੋਈ ਸੁਣਵਾਈ ਨਹੀਂ ਕੀਤੀ ਅਤੇ ਮਾਨਯੋਗ ਅਦਾਲਤ ਦੇ ਹੁਕਮਾਂ ਨੂੰ ਵੀ ਅਣਦੇਖਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕਾਰਵਾਈਆਂ ਬੰਦ ਨਾਂ ਕੀਤੀਆਂ ਗਈਆਂ ਤਾਂ ਸੀਟੂ ਵਲੋਂ ਸੰਘਰਸ਼ ਦੀ ਅਗਲੀ ਰੂਪ ਰੇਖਾ ਜਲਦ ਹੀ ਤੈਅ ਕੀਤੀ ਜਾਵੇਗੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਅਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਉ ਤੇ ਜ਼ਿਲ੍ਹਾ ਖ਼ਜ਼ਾਨਚੀ ਗੁਰਵਿੰਦਰ ਸਿੰਘ ਸਿਆਉ ਨੇ ਕਿਹਾ ਕਿ ਜੇਕਰ ਡੇਲੀਵੇਜ ਕਰਮਚਾਰੀਆਂ ਨਾਲ ਧੱਕਾ ਬੰਦ ਨਾ ਕੀਤਾ ਤਾਂ ਡੇਲੀਵੇਜ ਕਰਮਚਾਰੀਆਂ ਵਲੋਂ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਉਕਤ ਤੋਂ ਇਲਾਵਾ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਜਨਰਲ ਸਕੱਤਰ ਇੰਦਰਜੀਤ ਸਿੰਘ, ਬੂਟਾ ਸਿੰਘ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਬਿਕਰਮਜੀਤ ਸਿੰਘ, ਕਰਨ ਸਿੰਘ, ਸੁਰੇਸ਼ ਕੁਮਾਰ, ਮਨਦੀਪ ਸਿੰਘ, ਗੁਰਮੀਤ ਸਿੰਘ, ਨਵੀਨ ਵਾਲੀਆ, ਸਤਵੰਤ ਸਿੰਘ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ, ਨਰਿੰਦਰ ਕੌਰ, ਸੁਸ਼ਮਾ ਕੁਮਾਰੀ, ਪ੍ਰੀਤੀ ਸ਼ਰਮਾ ਆਦਿ ਸਮੇਤ ਵੱਡੀ ਗਿਣਤੀ ਵਿਚ ਮਹਿਲਾ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਘੜੂੰਆਂ ਵਿਖੇ ਵਿਧਾਇਕ ਡਾ . ਚੰਨੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੰਡੇ ਕਾਰਡ ਅਗਲੀ ਖ਼ਬਰ ਖਰੜ ਪੁਲਿਸ ਨੇ ਕ੍ਰਿਕਟ ਦੇ ਮੈਚਾਂ ’ ਚ ਲੋਕਾਂ ਤੋਂ ਸੱਟਾ ਲਗਵਾਉਣ ਅਤੇ ਜਾਅਲਸਾਜ਼ੀ ਕਰਨ ਦੇ ਦੋਸ਼ ਹੇਠ ਪੰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।