ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿਚ ਸੋਨ ਤਗਮਾ ਜਿੱਤਿਆ ਹੈ।
ਚੰਡੀਗੜ੍ਹ, 2 ਅਕਤੂਬਰ (ਅਜੀਤ ਬਿਊਰੋ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿਚ ਸੋਨ ਤਗਮਾ ਜਿੱਤਿਆ ਹੈ। ਪਹਿਲੀ ਵਾਰ 1982 ਵਿੱਚ ਨਵੀਂ ਦਿੱਲੀ ਏਸ਼ਿਆਡ ਵਿਚ ਜਿੱਤਿਆ ਸੀ, ਜਦੋਂ ਏਸ਼ੀਅਨ ਖੇਡਾਂ ਵਿੱਚ ਮਹਿਲਾ ਹਾਕੀ ਵਰਗ ਦੀ ਸ਼ੁਰੂਆਤ ਹੋਈ ਸੀ। ਭਾਰਤੀ ਟੀਮ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਚੀਨ ਨੂੰ 1-0 ਨਾਲ ਹਰਾਇਆ। ਦੇਸ਼ ਲਈ ਸੋਨ ਤਗਮਾ ਪੱਕਾ ਕਰਨ ਲਈ ਲਾਲਰੇਮਸਿਆਮੀ ਨੇ 10ਵੇਂ ਮਿੰਟ ਵਿਚ ਨਿਰਣਾਇਕ ਗੋਲ ਕੀਤਾ।ਆਪਣੇ ਵਧਾਈ ਸੰਦੇਸ਼ ਵਿਚ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਇਤਿਹਾਸਕ ਪ੍ਰਾਪਤੀ ‘ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸੋਨ ਤਗਮਾ ਟੀਮ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਦ੍ਰਿੜ ਇਰਾਦੇ ਅਤੇ ਟੀਮ ਭਾਵਨਾ ਦਾ ਨਤੀਜਾ ਹੈ।ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਹਾਕੀ ਨੇ ਵਿਸ਼ਵ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਹ ਜਿੱਤ ਪੰਜਾਬ ਅਤੇ ਦੇਸ਼ ਭਰ ਦੀਆਂ ਲੱਖਾਂ ਨੌਜਵਾਨ ਲੜਕੀਆਂ ਨੂੰ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਚੀਨ ਵਰਗੀ ਮਜ਼ਬੂਤ ਟੀਮ ਖਿਲਾਫ ਦਬਾਅ ਹੇਠ ਸੰਜਮ ਬਣਾਈ ਰੱਖਣ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਲਾਲਰੇਮਸਿਆਮੀ ਅਤੇ ਪੂਰੀ ਟੀਮ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ।ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਮਰਥਨ ਕਰਦੀ ਰਹੇਗੀ। ਉਨ੍ਹਾਂ ਟੀਮ ਨੂੰ ਭਵਿੱਖ ਦੇ ਟੂਰਨਾਮੈਂਟਾਂ ਲਈ ਹੋਰ ਸਫਲਤਾ ਦੀ ਕਾਮਨਾ ਕੀਤੀ।