ਪਿੰਡ ਭਗਵਾਸੀ ’ ਚ ਘਰ - ਘਰ ਪਹੁੰਚੇ ਵਿਧਾਇਕ ਰੰਧਾਵਾ
ਲਾਲੜੂ, 3 ਅਕਤੂਬਰ (ਰਾਜਬੀਰ ਸਿੰਘ)-’ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਭਗਵਾਸੀ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲਾਗੂ ਕੀਤੀਆਂ ਲੋਕ-ਭਲਾਈ ਯੋਜਨਾਵਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
04-10-2026