05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਦੇਵਿੰਦਰ ਸਿੰਘ ਨੂੰ ਪੰਜਾਬ ਪ੍ਰਦੇਸ਼ ਭਾਜਪਾ ਕਿਸਾਨ ਮੋਰਚੇ ਦਾ ਦਫ਼ਤਰ ਸਕੱਤਰ ਕੀਤਾ ਨਿਯੁਕਤ

ਐੱਸ. ਏ.

ਅਜੀਤ ਡੈਸਕ 05-10-2026
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਦੇਵਿੰਦਰ ਸਿੰਘ ਨੂੰ ਪੰਜਾਬ ਪ੍ਰਦੇਸ਼ ਭਾਜਪਾ ਕਿਸਾਨ ਮੋਰਚੇ ਦਾ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਭਾਜਪਾ ਕਿਸਾਨ ਮੋਰਚੇ ਦੇ ਨਵ ਨਿਯੁਕਤ ਦਫ਼ਤਰ ਸਕੱਤਰ ਦੇਵਿੰਦਰ ਸਿੰਘ ਨੇ ਕਿਹਾ ਉਹ ਪਿਛਲੇ 6 ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸੇਵਾ ਕਰਨ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਕੰਮ ਰਿਹਾ ਹੈ ਅਤੇ ਉਹ ਇਸ ਨਵੀਂ ਜ਼ੁੰਮੇਵਾਰੀ ਨੂੰ ਵੀ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਭਾਜਪਾ ਪੰਜਾਬ ਸੰਗਠਨ ਮੰਤਰੀ ਮੰਥਰੀ ਨਿਵਾਸਲੂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕਿਸਾਨ ਮੋਰਚਾ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਸੀ।
ਪਿਛਲੀ ਖ਼ਬਰ ਸੂਬਾਈ ਕੋਆਰਡੀਨੇਟਰ ਵਜੋਂ ਨਿਯੁਕਤੀ ’ ਤੇ ਸ਼ਿਆਮ ਲਾਲ ਗੁੜਾ ਦਾ ਮੂੰਹ ਮਿੱਠਾ ਕਰਵਾਇਆ ਅਗਲੀ ਖ਼ਬਰ ’ਚ ਦਹਿਸ਼ਤ, ਨਗਰ ਕੌਂਸਲ ਤੋਂ ਅਵਾਰਾ ਕੁੱਤਿਆਂ ਤੋਂ ਛੁਟਕਾਰਾ ਦਿਵਾਉਣ ਦੀ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।