07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਾਈਪਰ ਦੇ ਗ਼ੈਰ - ਅਧਿਆਪਨ ਸਟਾਫ਼ ਵਲੋਂ ਭੁੱਖ ਹੜਤਾਲ ਆਰੰਭ

ਐੱਸ. ਏ.

ਅਜੀਤ ਡੈਸਕ 07-10-2026
ਐੱਸ. ਏ. ਐੱਸ. ਨਗਰ, 6 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਨਾਈਪਰ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਨਾਈਪਰ ਦੇ ਗ਼ੈਰ-ਅਧਿਆਪਨ ਸਟਾਫ਼ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 5 ਆਗੂਆਂ ਨੇ ਭੁੱਖ ਹੜਤਾਲ ਕੀਤੀ। ਇਸ ਮੌਕੇ ਧਰਨਾਕਾਰੀ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਰਨਾਕਾਰੀ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਵਲੋਂ ਨਿੱਜੀ ਪ੍ਰਮੋਸ਼ਨ ਸਕੀਮ (ਪੀ. ਪੀ. ਐੱਸ.) ਦੀ ਬਹਾਲੀ ਅਤੇ ਲੰਮੇ ਸਮੇਂ ਤੋਂ ਲੰਬਿਤ ਤਰੱਕੀਆਂ ਦਾ ਅਮਲ ਤੁਰੰਤ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 36 ਦਿਨਾਂ ਤੋਂ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਇਥੇ ਪੀ. ਪੀ. ਐੱਸ. ਮਿਲਦੀ ਸੀ, ਜਿਸ ਨੂੰ 2020 ਵਿਚ ਮੁਲਤਵੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਦੁਬਾਰਾ ਤੋਂ ਚਾਲੂ ਕਰਨ ਲਈ ਮਨਜ਼ੂਰੀ ਮਿਲਣ ਦੇ ਬਾਵਜੂਦ ਵੀ ਕਰਮਚਾਰੀਆਂ ਨੂੰ ਉਕਤ ਸਕੀਮ ਦੇ ਲਾਭ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ, ਜੋ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਵਲੋਂ ਲੰਮੇ ਸਮੇਂ ਤੋਂ ਕਰਮਚਾਰੀਆਂ ਦੀ ਇਸ ਮੰਗ ਨੂੰ ਉੱਚ ਅਧਿਕਾਰੀਆਂ ਦੀ ਮਨਜ਼ੂਰੀ ਲਈ ਭੇਜਣ ਦਾ ਬਹਾਨਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਮਾਮਲੇ ਸੰਬੰਧੀ ਕੇਂਦਰੀ ਵਿਭਾਗ ਦਾ ਕੋਈ ਵੀ ਦਖ਼ਲ ਲੋੜੀਂਦਾ ਨਹੀਂ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਉਹ ਆਪਣੀ ਹੱਕੀ ਮੰਗ ਦੀ ਬਹਾਲੀ ਲਈ ਆਪਣਾ ਸ਼ਾਂਤਮਈ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਵਿਭਾਗ ਨਾਲ ਸੰਬੰਧਿਤ ਕੇਂਦਰੀ ਮੰਤਰੀ ਤੋਂ ਤੁਰੰਤ ਸਾਰੇ ਮਾਮਲੇ ਵਿਚ ਦਖ਼ਲ ਦੀ ਮੰਗ ਕਰਦਿਆਂ ਨਾਈਪਰ ਦੇ ਗ਼ੈਰ-ਅਧਿਆਪਨ ਅਮਲੇ ਲਈ ਪੀ. ਪੀ. ਐੱਸ. ਦੀ ਤੁਰੰਤ ਬਹਾਲੀ ਦੀ ਮੰਗ ਕੀਤੀ।
ਪਿਛਲੀ ਖ਼ਬਰ ਹਲਕਾ ਇੰਚਾਰਜ ਗੋਲਡੀ ਨੇ ਵੱਖ - ਵੱਖ ਵਾਰਡਾਂ ’ ਚ ਕਰੀਬ 2.15 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਅਗਲੀ ਖ਼ਬਰ ਪਿੰਡ ਅਮਲਾਲਾ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ ਸ਼ਾਨੋ - ਸ਼ੌਕਤ ਨਾਲ ਸਮਾਪਤ ਵਿਧਾਇਕ ਰੰਧਾਵਾ ਨੇ ਪਿੰਡ ਦੇ ਮੈਦਾਨ ਨੂੰ ਪੀ.ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।