09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਚੰਡੀਗੜ੍ਹ ਕਾਂਗਰਸ ਨੇ ਸੁਖਨਾ ਝੀਲ ’ ਤੇ ਮਨਾਇਆ ‘ ਬਲੈਕ ਡੇਅ ’ ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਕਾਲੇ ਕੱਪੜਿਆਂ ਵਿਚ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 8 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਕਾਂਗਰਸ ਨੇ ਅੱਜ ਸੁਖਨਾ ਝੀਲ ’ਤੇ ‘ਬਲੈਕ ਡੇਅ’ ਮਨਾਉਂਦਿਆਂ ਚੋਣ ਕਮਿਸ਼ਨ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਅਨੋਖਾ ਅਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਦੇ ਪ੍ਰਤੀਕ ਓਪਨ ਹੈਂਡ ਦੇ ਸਾਹਮਣੇ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਅਤੇ ਕੌਂਸਲਰਾਂ ਨੇ ਕਾਲੇ ਕੱਪੜੇ ਪਾ ਕੇ ਅਤੇ ਹੱਥਾਂ ਵਿਚ ਤਖ਼ਤੀਆਂ ਫੜ ਕੇ ਧਰਨਾ ਦਿੱਤਾ।

ਚੰਡੀਗੜ੍ਹ ਕਾਂਗਰਸ ਦੇ ਵਰਕਰ ਸੁਖਨਾ ਝੀਲ ’ਤੇ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਕਮਲਜੀਤ ਸਿੰਘ 09-10-2026
ਚੰਡੀਗੜ੍ਹ, 8 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਕਾਂਗਰਸ ਨੇ ਅੱਜ ਸੁਖਨਾ ਝੀਲ ’ਤੇ ‘ਬਲੈਕ ਡੇਅ’ ਮਨਾਉਂਦਿਆਂ ਚੋਣ ਕਮਿਸ਼ਨ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਅਨੋਖਾ ਅਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਦੇ ਪ੍ਰਤੀਕ ਓਪਨ ਹੈਂਡ ਦੇ ਸਾਹਮਣੇ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਅਤੇ ਕੌਂਸਲਰਾਂ ਨੇ ਕਾਲੇ ਕੱਪੜੇ ਪਾ ਕੇ ਅਤੇ ਹੱਥਾਂ ਵਿਚ ਤਖ਼ਤੀਆਂ ਫੜ ਕੇ ਧਰਨਾ ਦਿੱਤਾ। ਇਨ੍ਹਾਂ ਤਖ਼ਤੀਆਂ ’ਤੇ ‘ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰੋ’, ‘ਲੋਕਤੰਤਰ ਦੀ ਹੱਤਿਆ ਬੰਦ ਕਰੋ’, ‘ਝੂਠੇ ਮੁਕੱਦਮੇ ਬੰਦ ਕਰੋ’ ਵਰਗੇ ਨਾਅਰੇ ਲਿਖੇ ਹੋਏ ਸਨ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੂਰਾ ਸੁਖਨਾ ਝੀਲ ਕੰਪਲੈਕਸ ‘ਲੋਕਤੰਤਰ ਦੀ ਹੱਤਿਆ ਬੰਦ ਕਰੋ, ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ’ ਅਤੇ ‘ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰੋ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਇਸ ਪ੍ਰਦਰਸ਼ਨ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਚੰਡੀਗੜ੍ਹ ਇੰਚਾਰਜ ਰਜਨੀ ਪਾਟਿਲ, ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚ.ਐੱਸ. ਲੱਕੀ, ਏ.ਆਈ.ਸੀ.ਸੀ. ਸਕੱਤਰ ਚੇਤਨ ਚੌਹਾਨ, ਵਿਦਿਤ ਚੌਧਰੀ ਸਮੇਤ ਕਾਂਗਰਸ ਦੇ ਸਾਰੇ ਕੌਂਸਲਰ ਮੌਜੂਦ ਰਹੇ। ਇਸ ਮੌਕੇ ਏ.ਆਈ.ਸੀ.ਸੀ. ਦੀ ਚੰਡੀਗੜ੍ਹ ਇੰਚਾਰਜ ਰਜਨੀ ਪਾਟਿਲ ਨੇ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਕਾਂਗਰਸ ਅਤੇ ਇੰਡੀਆ ਗੱਠਜੋੜ ਦੇਸ਼ ਭਰ ਵਿਚ ਲੋਕਤੰਤਰ ਅਤੇ ਵੋਟਰ ਅਧਿਕਾਰਾਂ ਦੀ ਰੱਖਿਆ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਪ੍ਰਦਰਸ਼ਨਕਾਰੀਆਂ ਨਾਲ ਪੁਲਿਸ ਵਲੋਂ ਜਿਸ ਤਰ੍ਹਾਂ ਦਾ ਵਤੀਰਾ ਕੀਤਾ ਗਿਆ ਅਤੇ ਜਿਸ ਤਰ੍ਹਾਂ ਸੰਸਦ ਮੈਂਬਰਾਂ ਤੱਕ ਨੂੰ ਸੱਟਾਂ ਲੱਗੀਆਂ, ਉਹ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਪਸ਼ਟ ਕਰਦੀ ਹੈ ਕਿ ਮੋਦੀ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਸੁਣਨ ਦੀ ਬਜਾਏ ਪੁਲਿਸ ਅਤੇ ਸਰਕਾਰੀ ਤੰਤਰ ਰਾਹੀਂ ਉਸਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਰਜਨੀ ਪਾਟਿਲ ਨੇ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜਨਤਾ ਦੇ ਸਵਾਲਾਂ ਦਾ ਜਵਾਬ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਵਿਰੋਧੀ ਧਿਰ ਕਿਸੇ ਗੰਭੀਰ ਮੁੱਦੇ ’ਤੇ ਸਵਾਲ ਉਠਾ ਰਹੀ ਹੈ ਤਾਂ ਸਰਕਾਰ ਨੂੰ ਉਸਦਾ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਪ੍ਰਦਰਸ਼ਨਕਾਰੀਆਂ ’ਤੇ ਬਲ ਦੀ ਵਰਤੋਂ ਕਰਕੇ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਇੰਡੀਆ ਗਠਜੋੜ ਲੋਕਤੰਤਰ, ਸੰਵਿਧਾਨ ਅਤੇ ਵੋਟਰ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਲੜਾਈ ਜਾਰੀ ਰੱਖਣਗੇ। ਐੱਚ.ਐੱਸ. ਲੱਕੀ ਨੇ ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਹੋਰ ਵਿਰੋਧੀ ਆਗੂਆਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਵਿਰੋਧੀ ਧਿਰ ਦੇ ਅੰਦੋਲਨ ਤੋਂ ਬੁਰੀ ਤਰ੍ਹਾਂ ਘਬਰਾ ਗਈ ਹੈ। ਉਨ੍ਹਾਂ ਕਿਹਾ ਕਿ ਐੱਫ.ਆਈ.ਆਰ, ਪੁਲਿਸ ਦੀ ਕਾਰਵਾਈ ਅਤੇ ਦਬਾਅ ਰਾਹੀਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਕਾਂਗਰਸ ਡਰਨ ਵਾਲੀ ਨਹੀਂ ਹੈ। ਜਦੋਂ ਤੱਕ ਲੋਕਤੰਤਰ ਅਤੇ ਵੋਟਰ ਅਧਿਕਾਰਾਂ ਨਾਲ ਜੁੜੇ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਨਹੀਂ ਮਿਲਦੇ, ਸਾਡਾ ਸੰਘਰਸ਼ ਜਾਰੀ ਰਹੇਗਾ। ਲੱਕੀ ਨੇ ਕਿਹਾ ਕਿ ਪੂਰੀ ਵਿਰੋਧੀ ਧਿਰ ਇਕਜੁੱਟ ਹੋ ਕੇ ਮੰਗ ਕਰ ਰਹੀ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ, ਤਾਂ ਜੋ ਦੇਸ਼ ਦੀਆਂ ਲੋਕਤੰਤਰਿਕ ਅਤੇ ਚੋਣੀ ਸੰਸਥਾਵਾਂ ਵਿਚ ਲੋਕਾਂ ਦਾ ਭਰੋਸਾ ਕਾਇਮ ਰਹਿ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਇੰਡੀਆ ਗਠਜੋੜ 13 ਕਰੋੜ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਹਟਾਏ ਜਾਣ ਦੇ ਗੰਭੀਰ ਦੋਸ਼ਾਂ ਨੂੰ ਲੈ ਕੇ ਸਵਾਲ ਉਠਾ ਰਹੇ ਹਨ, ਪਰ ਕੇਂਦਰ ਸਰਕਾਰ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਅੰਦੋਲਨ ਨੂੰ ਦਬਾਉਣ ਵਿਚ ਲੱਗੀ ਹੋਈ ਹੈ। ਸਾਰੇ ਕਾਂਗਰਸੀ ਕੌਂਸਲਰਾਂ ਨੇ ਜਤਾਇਆ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਵਿਚ ਚੰਡੀਗੜ੍ਹ ਕਾਂਗਰਸ ਦੇ ਸਾਰੇ ਕੌਂਸਲਰਾਂ ਨੇ ਕਾਲੇ ਕੱਪੜੇ ਪਾ ਕੇ ਹਿੱਸਾ ਲਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਲੋਕਤੰਤਰ ਕਿਸੇ ਇਕ ਸਰਕਾਰ ਜਾਂ ਰਾਜਨੀਤਿਕ ਪਾਰਟੀ ਦੀ ਜਾਇਦਾਦ ਨਹੀਂ ਹੈ। ਲੋਕਤੰਤਰਿਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਜਨਤਾ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਕਰਨਾ ਹਰ ਰਾਜਨੀਤਿਕ ਪਾਰਟੀ ਦੀ ਜ਼ਿੰਮੇਵਾਰੀ ਹੈ। ਚੰਡੀਗੜ੍ਹ ਕਾਂਗਰਸ ਨੇ ਐਲਾਨ ਕੀਤਾ ਕਿ ਜਦੋਂ ਤੱਕ ਲੋਕਤੰਤਰ, ਵੋਟਰ ਅਧਿਕਾਰਾਂ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲਾਂ ਦੇ ਜਵਾਬ ਨਹੀਂ ਮਿਲਦੇ, ਕਾਂਗਰਸ ਅਤੇ ਇੰਡੀਆ ਗਠਜੋੜ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਵਲੋਂ ਡੀ . ਸੀ . ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਆਈ . ਕਿਊ . ਏ . ਸੀ .- ਸੀ . ਜੀ . ਸੀ . ਲਾਂਡਰਾਂ ਵਲੋਂ ‘ ਏ . ਆਈ . ਪਾਵਰਡ ਟੀਚਿੰਗ ’ ਵਿਸ਼ੇ ’ ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।