10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਟਰੇਨਾਂ ਰੱਦ ਕਰਨ ਜਾਂ ਭਾਵਕ ਅਪੀਲਾਂ ਨਾਲ ਅੰਦੋਲਨ ਨਹੀਂ ਰੁਕਦੇ, ਸਰਕਾਰ ਵਿਰੋਧੀ ਆਵਾਜ਼ ਨੂੰ ਸੁਣੇ - ਰਵੀਇੰਦਰ ਸਿੰਘ

ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਵਿਦਵਾਨ ਸਿੱਖ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਟਰੇਨਾਂ ਰੱਦ ਕਰਨ ਜਾਂ ਭਾਵਕ ਅਪੀਲਾਂ ਨਾਲ ਅੰਦੋਲਨ ਨਹੀਂ ਰੁਕਦੇ ਹੁੰਦੇ।

ਅਜੀਤ ਡੈਸਕ 10-10-2026
ਚੰਡੀਗੜ੍ਹ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਵਿਦਵਾਨ ਸਿੱਖ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਟਰੇਨਾਂ ਰੱਦ ਕਰਨ ਜਾਂ ਭਾਵਕ ਅਪੀਲਾਂ ਨਾਲ ਅੰਦੋਲਨ ਨਹੀਂ ਰੁਕਦੇ ਹੁੰਦੇ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਰੋਧੀ ਧਿਰ ਦੀ ਆਵਾਜ਼ ਨੂੰ ਸਿਆਣਪ ਨਾਲ ਸੁਣਕੇ ਮਸਲੇ ਦਾ ਹੱਲ ਕੱਢਣ ਤਾਂ ਜੋ ਸਾਡੇ ਨੌਜਵਾਨ ਅੰਦੋਲਨ ਦੇ ਰਾਹ ਪੈਣ ਦੀ ਬਜਾਏ ਦੇਸ਼ ਦੀ ਤਰੱਕੀ ਦਾ ਹਿੱਸਾ ਬਣਨ। ਸ ਰਵੀਇੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵਿਰੋਧੀ ਪਾਰਟੀਆਂ ਅਤੇ ਨੌਜਵਾਨ ਜਥੇਬੰਦੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਬਰਤਰਫੀ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐੱ~ਸ.ਆਈ.ਆਰ) ਵਿਚ ਹੋਏ ਘਪਲੇ ’ਤੇ ਉਠਾਏ ਜਾ ਰਹੇ ਸਵਾਲਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਹਰ ਸੰਬੰਧਿਤ ਧਿਰ ਨੂੰ ਸੰਤੁਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਨੂੰ ਆਪਣੀ ਗੱਲ ਰੱਖਣ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ। ਅਜਿਹੇ ਸਮੇਂ ਦਿੱਲੀ ਦੀ ਵਿਆਪਕ ਕਿੱਲੇਬੰਦੀ, ਸਖ਼ਤ ਪਾਬੰਦੀਆਂ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਦੀ ਤਾਇਨਾਤੀ ਲੋਕਾਂ ਵਿਚ ਚਿੰਤਾ ਪੈਦਾ ਕਰ ਸਕਦੀ ਹੈ। ਕਾਨੂੰਨ ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ ਲੋਕਤੰਤਰੀ ਅਧਿਕਾਰਾਂ ਅਤੇ ਸ਼ਾਂਤਮਈ ਵਿਰੋਧ ਦੇ ਹੱਕ ਦੀ ਰੱਖਿਆ ਕਰਨੀ ਵੀ ਸਰਕਾਰ ਲਈ ਓਨੀ ਹੀ ਜ਼ਰੂਰੀ ਹੈ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਮੀਡੀਆ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਾਰੀ ਕੀਤੀ ਗਈ। 09 ਸੀਐਚਡੀ06 ਰਵੀਇੰਦਰ ਸਿੰਘ।
ਪਿਛਲੀ ਖ਼ਬਰ ਹਲਕਾ ਇੰਚਾਰਜ ਗੜ੍ਹੀ ਨੇ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਖੇੜਾ ਨੇ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਸਰਕਾਰ ਨੂੰ ਦਿੱਤੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।