13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੰਦਰਾਂ ਵਿਚ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ

ਸੀ. ਸੀ.

ਅਜੀਤ ਡੈਸਕ 13-10-2026
ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋਈ ਵਾਰਦਾਤ, ਵੀ.ਆਈ.ਪੀ. ਰੋਡ ਦੇ ਕਈ ਮੰਦਰਾਂ ਵਿਚ ਚੋਰੀ ਕਰਨ ਦੇ ਦੋਸ਼ ਜ਼ੀਰਕਪੁਰ, 12 ਅਕਤੂਬਰ (ਮਨਿੰਦਰ ਸਿੰਘ)-ਜ਼ੀਰਕਪੁਰ ਵਿਚ ਮੰਦਰਾਂ ਨੂੰ ਨਿਸ਼ਾਨਾ ਬਣਾ ਕੇ ਚੋਰੀਆਂ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਹੰਮਦ ਹਾਰੂਨ ਵਾਸੀ ਗਿੱਲ ਕਾਲੋਨੀ ਬਲਟਾਣਾ ਵਜੋਂ ਹੋਈ ਹੈ। ਪੁਲਿਸ ਨੇ ਉਸ ਖਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 331 (3) ਤੇ 305 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ’ਤੇ ਵੀ. ਆਈ. ਪੀ. ਰੋਡ ਸਥਿਤ ਕਈ ਮੰਦਰਾਂ ਵਿਚ ਚੋਰੀ ਕਰਨ ਦੇ ਦੋਸ਼ ਹਨ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਨਿਤੀਸ਼ ਸੋਮਵਾਲ ਵਾਸੀ ਜ਼ੀਰਕਪੁਰ ਨੇ ਦੱਸਿਆ ਕਿ ਉਕਤ ਵਿਅਕਤੀ ਮੋਨਾ ਗ੍ਰੀਨ ਸੁਸਾਇਟੀ ਦੇ ਮੰਦਰ ਵਿਚ ਚੋਰੀ ਕਰ ਕੇ ਫ਼ਰਾਰ ਹੋ ਗਿਆ ਸੀ। ਜਦੋਂ ਉਹ ਸ਼ਾਮ ਕਰੀਬ ਪੰਜ ਵਜੇ ਮੰਦਰ ਪਹੁੰਚੇ ਤਾਂ ਅੰਦਰ ਸਾਮਾਨ ਖਿਲਰਿਆ ਪਿਆ ਸੀ ਅਤੇ ਗੋਲਕ ਦਾ ਤਾਲਾ ਟੁੱਟਿਆ ਹੋਇਆ ਸੀ। ਇਸ ਤੋਂ ਬਾਅਦ ਸੁਸਾਇਟੀ ਦੇ ਸੁਰੱਖਿਆ ਗਾਰਡ ਅਤੇ ਵਸਨੀਕਾਂ ਦੀ ਮੌਜੂਦਗੀ ਵਿਚ ਜਾਂਚ ਕੀਤੀ ਗਈ ਤਾਂ ਗੋਲਕ ਵਿਚੋਂ ਨਕਦੀ ਗਾਇਬ ਮਿਲੀ। ਮੰਦਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇਖਣ ’ਤੇ ਇਕ ਵਿਅਕਤੀ ਕਥਿਤ ਤੌਰ ’ਤੇ ਨਕਦੀ ਚੋਰੀ ਕਰਦਾ ਦਿਖਾਈ ਦਿੱਤਾ। ਫੁਟੇਜ ਵਿਚ ਉਹ ਸ਼ਿਵਲਿੰਗ ’ਤੇ ਪੈਰ ਰੱਖਦਾ ਵੀ ਨਜ਼ਰ ਆਇਆ। ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਅਤੇ ਅਗਲੇ ਹੀ ਦਿਨ ਕਥਿਤ ਮੁਲਜ਼ਮ ਨੂੰ ਘੁੰਮਦੇ ਹੋਏ ਕਾਬੂ ਕਰ ਲਿਆ। ਜਾਂਚ ਦੌਰਾਨ ਉਸ ’ਤੇ ਹੋਰਨਾਂ ਮੰਦਰਾਂ ਵਿਚ ਵੀ ਚੋਰੀਆਂ ਕਰਨ ਦੇ ਦੋਸ਼ ਸਾਹਮਣੇ ਆਏ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 265ਵਾਂ ਦਿਨ ਪੰਜਾਬ ਪੁਲਿਸ ਵਲੋਂ 556 ਥਾਈਂ ਛਾਪੇਮਾਰੀ, 237 ਕਾਬੂ ਅਗਲੀ ਖ਼ਬਰ ਹਾੜ੍ਹੀ ਦੀਆਂ ਫ਼ਸਲਾਂ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।