15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਠਾਕੁਰ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਨੇ ਮੁਹਾਲੀ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾਲਿਆ ਜਾਇਜ਼ਾ

ਐੱਸ. ਏ.

ਮੁਹਾਲੀ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ। ਅਜੀਤ ਤਸਵੀਰ 15-10-2026
ਐੱਸ. ਏ. ਐੱਸ. ਨਗਰ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਮੁਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਨਾਲ ਸੂਬੇ ਦੇ ਲਗਭਗ 8,500 ਦੁਕਾਨਦਾਰਾਂ ਨੂੰ ਕਿਰਾਏ ਵਾਲੀਆਂ ਸਰਕਾਰੀ ਦੁਕਾਨਾਂ ਦਾ ਲਾਭ ਮਿਲਣ ਦੀ ਆਸ ਹੈ। ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਅਨਿਲ ਠਾਕੁਰ ਨੇ ਦੱਸਿਆ ਕਿ ਸੂਬੇ ਭਰ ‘ਚ ਜ਼ਿਲ੍ਹਾ ਵਪਾਰੀ ਕਮਿਸ਼ਨਾਂ ਵਲੋਂ ਲਗਭਗ 800 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦੌਰਾਨ ਕਰੀਬ 7,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਲਗਭਗ 1,000 ਸ਼ਿਕਾਇਤ ਾਂ ਹਾਲੇ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਮੀਟਿੰਗ ‘ਚ ਮੌਜੂਦ ਪੀ. ਐੱਸ. ਪੀ. ਸੀ. ਐੱਲ., ਗਮਾਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਬਿਨਾਂ ਹੋਰ ਦੇਰੀ ਤੋਂ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਖੇਤਰੀ ਪੱਧਰ ‘ਤੇ ਹੋਈਆਂ ਮੀਟਿੰਗਾਂ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸੁਝਾਵਾਂ ਦੇ ਆਧਾਰ ‘ਤੇ ਪੰਜਾਬ ਸਰਕਾਰ ਵਲੋਂ ਸਥਾਨਕ ਬੁਨਿਆਦੀ ਢਾਂਚੇ ਦੇ ਸੁਧਾਰ ਲਈ 40 ਕਰੋੜ ਰੁ. ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਟਰੀਟ ਲਾਈਟਾਂ, ਪਾਰਕਿੰਗ ਸਹੂਲਤਾਂ ਦੀ ਮੁਰੰਮਤ ਅਤੇ ਹੋਰ ਜ਼ਰੂਰੀ ਸਥਾਨਕ ਸਹੂਲਤਾਂ ‘ਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਲਈ ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁ. ਦਿੱਤੇ ਗਏ ਹਨ ਅਤੇ ਇਹ ਕੰਮ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਸਾਹਮਣੇ ਆਈਆਂ ਜ਼ਿਆਦਾਤਰ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਸ਼ਿਕਾਇਤਾਂ ਦੇ ਹੱਲ ਲਈ ਨਿਯਮਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਡੀ. ਸੀ. ਕੋਮਲ ਮਿੱਤਲ ਨੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਲੰਬਿਤ ਮਾਮਲਿਆਂ ਨੂੰ ਸੰਬੰਧਿਤ ਵਿਭਾਗਾਂ ਕੋਲ ਉਠਾ ਕੇ ਉਨ੍ਹਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ‘ਚ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ, ਵਿਧਾਨ ਸਭਾ ਹਲਕਾ ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਅਤੇ ਡੇਰਾਬੱਸੀ ਤੋਂ ਕਮਿਸ਼ਨ ਦੇ ਮੈਂਬਰ ਗਗਨਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ . ਐੱਮ . ਡੀ . ਏ . ਵਲੋਂ ਨਾਜਾਇਜ਼ ਉਸਾਰੀਆਂ ਵਿਰੁੱਧ ਵੱਡੀ ਕਾਰਵਾਈ , ਦੋ ਫਾਰਮ ਹਾਊਸ ਅਤੇ ਇਕ ਗੋਦਾਮ ਢਾਹਿਆ ਅਗਲੀ ਖ਼ਬਰ ਸਾਬਕਾ ਮੰਤਰੀ ਕੰਗ ਵਲੋਂ ਪਿੰਡ ਚੰਦੋਂ ਗੋਬਿੰਦਗੜ੍ਹ ਦੇ ਖੇਡ ਸਟੇਡੀਅਮ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।