16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਿੰਡਾਂ ਦੇ ਸਰਕਾਰੀ ਸਕੂਲਾਂ ’ ਚ ਅਧਿਆਪਕਾਂ ਦੀ ਘਾਟ , ਸ਼ਹਿਰੀ ਸਕੂਲਾਂ ’ ਚ ਤਾਇਨਾਤੀਆਂ ’ ਤੇ ਉੱਠੇ ਸਵਾਲ

ਮਾਜਰੀ, 15 ਅਕਤੂਬਰ (ਕੁਲਵੰਤ ਸਿੰਘ ਧੀਮਾਨ)- ਜ਼ਿਲ੍ਹਾ ਮੁਹਾਲੀ ਦੇ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਵਿਚਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਸਰਕਾਰੀ ਹਾਈ ਸਕੂਲਾਂ ਤੇ ਸਰਕਾਰੀ ਮਿਡਲ ਸਕੂਲਾਂ ‘ਚ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਪਈਆਂ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਨੇੜਲੇ ਸ਼ਹਿਰਾਂ ਤੇ ਕਸਬਿਆਂ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਤਾਇਨਾਤੀ ਨੂੰ ਲੈ ਕੇ ਸਵਾਲ ਉੱਠ ਰਹੇ ਹਨ।

ਸਨਿਚਰਵਾਰ, 1 ਅਗਸਤ, 2026 16-10-2026
ਮਾਜਰੀ, 15 ਅਕਤੂਬਰ (ਕੁਲਵੰਤ ਸਿੰਘ ਧੀਮਾਨ)- ਜ਼ਿਲ੍ਹਾ ਮੁਹਾਲੀ ਦੇ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਵਿਚਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਸਰਕਾਰੀ ਹਾਈ ਸਕੂਲਾਂ ਤੇ ਸਰਕਾਰੀ ਮਿਡਲ ਸਕੂਲਾਂ ‘ਚ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਪਈਆਂ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਨੇੜਲੇ ਸ਼ਹਿਰਾਂ ਤੇ ਕਸਬਿਆਂ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਤਾਇਨਾਤੀ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਇਸ ਸਥਿਤੀ ਕਾਰਨ ਦਿਹਾਤੀ ਖੇਤਰਾਂ ਦੇ ਬੱਚਿਆਂ ਨੂੰ ਪੜ੍ਹਾਈ ਦੇ ਮਾਮਲੇ ‘ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਵਾਂਗਰਾਓਂ, ਮੁਹਾਲੀ, ਖਰੜ ਤੇ ਕੁਰਾਲੀ ਵਰਗੇ ਚੰਡੀਗੜ੍ਹ ਦੇ ਨੇੜਲੇ ਸ਼ਹਿਰੀ ਖੇਤਰਾਂ ਦੇ ਸਰਕਾਰੀ ਸਕੂਲਾਂ ‘ਚ ਕੁਝ ਅਧਿਆਪਕ ਲੰਮੇ ਸਮੇਂ ਤੋਂ ਤਾਇਨਾਤ ਹਨ। ਖੇਤਰ ਦੇ ਲੋਕਾਂ ਵਲੋਂ ਕਥਿਤ ਦੋਸ਼ ਲਗਾਏ ਜਾ ਰਹੇ ਹਨ ਕਿ ਪ੍ਰਭਾਵਸ਼ਾਲੀ ਅਧਿਕਾਰੀਆਂ ਦੀ ਪਹੁੰਚ ਕਾਰਨ ਕੁਝ ਅਧਿਆਪਕਾਂ ਨੂੰ ਮਨਪਸੰਦ ਦੇ ਸਟੇਸ਼ਨਾਂ ‘ਤੇ ਤਾਇਨਾਤ ਰਹਿਣ ਦਾ ਲਾਭ ਮਿਲ ਰਿਹਾ ਹੈ, ਜਦਕਿ ਪਿੰਡਾਂ ਦੇ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਸੁਤੰਤਰ ਜਾਂਚ ਹੋਣੀ ਜ਼ਰੂਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਜ਼ਰਾਬਾਦ ਵਿਖੇ ਅੰਗਰੇਜੀ ਟੀਚਰ ਦੀ 1, ਵੋਕੇਸ਼ਨਲ ਟੀਚਰ ਦੀਆਂ 3 ਤੇ ਆਰਟ ਐਂਡ ਕਰਾਪ ਦੀ 1 ਅਸਾਮੀ ਖਾਲੀ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਫਾਟਵਾਂ ਵਿਖੇ ਡਰਾਇੰਗ ਟੀਚਰ ਦੀ 1 ਤੇ ਦਰਜਾ ਚਾਰ ਦੀ 1, ਸੀਨੀਅਰ ਸੈਕੰਡਰੀ ਸਕੂਲ ਮੁੰਧੋਂ ਸੰਗਤੀਆਂ ਵਿਖੇ ਪੰਜਾਬੀ ਲੈਕਚਰਾਰ ਦੀਆਂ 2, ਹਿੰਦੀ ਟੀਚਰ ਦੀ 1 ਤੇ ਡਰਾਇੰਗ ਟੀਚਰ ਦੀ 1, ਸਰਕਾਰੀ ਹਾਈ ਸਕੂਲ ਕੁੱਬਾਹੇੜੀ ਵਿਖੇ ਆਰਟ ਐਂਡ ਕ੍ਰਾਪ ਦੀ 1 ਤੇ ਦਰਜਾ ਚਾਰ ਦੀ 1, ਮਿਡਲ ਸਕੂਲ ਮਾਜਰਾ ਵਿਖੇ ਆਰਟ ਐਂਡ ਕਰਾਫਟ ਦੀ 1 ਤੇ ਪੰਜਾਬੀ ਟੀਚਰ ਦੀ 1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਮਾਜਰਾ ਵਿਖੇ ਡਰਾਇੰਗ ਟੀਚਰ ਦੀ 1, ਸੀਨੀਅਰ ਸੈਕੰਡਰੀ ਸਕੂਲ ਸਿਆਲਬਾ ਵਿਖੇ ਪੀ. ਟੀ. ਆਈ. ਦੀ 1 ਤੇ ਕਲਰਕ ਦੀ 1 ਅਤੇ ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਆਰਟ ਐਂਡ ਕਰਾਪ ਦੀ 1 ਅਸਾਮੀ ਖਾਲੀ ਹੈ। ਇਸ ਤਰ੍ਹਾਂ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀਆਂ ਨੂੰ ਕਈ ਵਿਸ਼ਿਆਂ ਦੀ ਪੜ੍ਹਾਈ ਦੌਰਾਨ ਮੁਸ਼ਕਿਲ ਪੇਸ਼ ਆ ਰਹੀ ਹੈ, ਜਿਸ ਦਾ ਸਿੱਧਾ ਅਸਰ ਬੱਚਿਆਂ ਦੇ ਸਿੱਖਿਆ ਪੱਧਰ ਅਤੇ ਭਵਿੱਖ ‘ਤੇ ਪੈ ਸਕਦਾ ਹੈ। ਸਿੱਖਿਆ ਦਾ ਅਧਿਕਾਰ ਹਰ ਬੱਚੇ ਲਈ ਬਰਾਬਰ ਹੈ, ਇਸ ਲਈ ਸ਼ਹਿਰੀ ਅਤੇ ਦਿਹਾਤੀ ਸਕੂਲਾਂ ‘ਚ ਅਧਿਆਪਕਾਂ ਦੀ ਤਾਇਨਾਤੀ ਸੰਬੰਧੀ ਨੀਤੀ ਨੂੰ ਨਿਰਪੱਖ ਢੰਗ ਨਾਲ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮਾਮਲੇ ਸੰਬੰਧੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਵਿਸ਼ੇ ਅਨੁਸਾਰ ਖਾਲੀ ਅਸਾਮੀਆਂ ਅਤੇ ਮੌਜੂਦਾ ਅਧਿਆਪਕਾਂ ਦੀ ਤਾਇਨਾਤੀ ਦਾ ਰਿਕਾਰਡ ਜਾਂਚਣ ਅਤੇ ਜਿਥੇ ਸ਼ਹਿਰੀ ਸਕੂਲਾਂ ‘ਚ ਲੋੜ ਨਾਲੋਂ ਵੱਧ ਅਧਿਆਪਕ ਤਾਇਨਾਤ ਹੋਣ ਉਨ੍ਹਾਂ ਦੀ ਤਾਇਨਾਤੀ ਦਿਹਾਤੀ ਸਕੂਲਾਂ ਵਿਚਲੀਆਂ ਖਾਲੀ ਅਸਾਮੀਆਂ ‘ਤੇ ਕੀਤੀ ਜਾਵੇ। ਸਿੱਖਿਆ ਮੰਤਰੀ ਤੋਂ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ- ਜ਼ਿਲ੍ਹਾ ਮੁਹਾਲੀ ਦੇ ਦਿਹਾਤੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਬਲਾਕ ਮਾਜਰੀ ਖੇਤਰ ਦੇ ਪਿੰਡ ਦੇ ਮੁਹਤਬਰਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਦੇ ਨਾਲ ਹੀ ਨਵਾਂਗਰਾਓਂ, ਮੁਹਾਲੀ, ਖਰੜ ਅਤੇ ਕੁਰਾਲੀ ਦੇ ਸਰਕਾਰੀ ਸਕੂਲਾਂ ‘ਚ ਲੰਮੇ ਸਮੇਂ ਤੋਂ ਤਾਇਨਾਤ ਅਧਿਆਪਕਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇ ਅਤੇ ਲੋੜ ਅਨੁਸਾਰ ਉਨ੍ਹਾਂ ਦੀਆਂ ਬਦਲੀਆਂ ਉਨ੍ਹਾਂ ਦਿਹਾਤੀ ਸਕੂਲਾਂ ‘ਚ ਕੀਤੀਆਂ ਜਾਣ, ਜਿਥੇ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਇਸ ਦੇ ਨਾਲ ਹੀ ਵਿਭਾਗ ਇਹ ਵੀ ਯਕੀਨੀ ਬਣਾਏ ਕਿ ਕਿਸੇ ਵੀ ਅਧਿਆਪਕ ਨਾਲ ਬੇਇਨਸਾਫ਼ੀ ਨਾ ਹੋਵੇ ਅਤੇ ਸਾਰੀਆਂ ਬਦਲੀਆਂ ਨਿਰਧਾਰਤ ਨਿਯਮਾਂ ਤੇ ਵਿਦਿਆਰਥੀਆਂ ਦੀਆਂ ਲੋੜਾਂ ਦੇ ਆਧਾਰ ‘ਤੇ ਕੀਤੀਆਂ ਜਾਣ। ਅਜਿਹੇ ਕਦਮ ਚੁੱਕਣ ਨਾਲ ਦਿਹਾਤੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ ਅਤੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ‘ਚ ਮਦਦ ਮਿਲ ਸਕਦੀ ਹੈ।
ਪਿਛਲੀ ਖ਼ਬਰ ਮਹਾਰਾਣਾ ਪ੍ਰਤਾਪ ਭਵਨ ਲਾਲੜੂ ਦੇ ਪ੍ਰਧਾਨ ਸੰਜੀਵ ਰਾਣਾ ਨਹੀਂ ਰਹੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਐੱਸ . ਏ . ਐੱਸ . ਨਗਰ ਜ਼ਿਲ੍ਹੇ ’ ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਆਵਾਜਾਈ ਰਹੀ ਪ੍ਰਭਾਵਿਤ, ਸ਼ਹਿਰ ਦੀਆਂ ਮਾਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।