19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੋਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅੱਜ ਦੇ ਸਮਾਜ ਨੂੰ ਵੱਡੀ ਲੋੜ - ਰਾਣਾ ਗਿੱਲ ਮੁੱਲਾਂਪੁਰ ਗਰੀਬਦਾਸ ਵਿਖੇ ਰਾਮ ਲੀਲ੍ਹਾ ਦੇ ਮੰਚ ਦਾ ਰਿਬਨ ਕੱਟ ਕੇ ਕੀਤਾ ਉਦਘਾਟਨ, ਕਮੇਟੀ ਨੂੰ 21 ਹਜ਼ਾਰ ਦੀ ਰਾਸ਼ੀ ਕੀਤੀ ਭੇਟ

ਮਾਜਰੀ, 18 ਅਕਤੂਬਰ (ਕੁਲਵੰਤ ਸਿੰਘ ਧੀਮਾਨ)- ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਦੇ ਜੀਵਨ ਤੋਂ ਸਾਨੂੰ ਮਾਤਾ-ਪਿਤਾ ਦੀ ਆਗਿਆ ਦਾ ਪਾਲਣ, ਭਰਾਵਾਂ ਪ੍ਰਤੀ ਪਿਆਰ, ਤਿਆਗ, ਸੱਚਾਈ, ਮਰਿਆਦਾ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਸਿੱਖਿਆ ਮਿਲਦੀ ਹੈ।

ਰਾਮ ਲੀਲ੍ਹਾ ਕਮੇਟੀ ਮੈਂਬਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ । ਤਸਵੀਰ : ਕੁਲਵੰਤ ਸਿੰਘ ਧੀਮਾਨ 19-10-2026
ਮਾਜਰੀ, 18 ਅਕਤੂਬਰ (ਕੁਲਵੰਤ ਸਿੰਘ ਧੀਮਾਨ)- ਭਗਵਾਨ ਸ੍ਰੀ ਰਾਮ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਦੇ ਜੀਵਨ ਤੋਂ ਸਾਨੂੰ ਮਾਤਾ-ਪਿਤਾ ਦੀ ਆਗਿਆ ਦਾ ਪਾਲਣ, ਭਰਾਵਾਂ ਪ੍ਰਤੀ ਪਿਆਰ, ਤਿਆਗ, ਸੱਚਾਈ, ਮਰਿਆਦਾ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਸਿੱਖਿਆ ਮਿਲਦੀ ਹੈ। ਅੱਜ ਦੇ ਆਧੁਨਿਕ ਯੁੱਗ ਵਿਚ ਇਨ੍ਹਾਂ ਮਹਾਨ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪਹਿਲਾਂ ਨਾਲੋਂ ਵੀ ਵੱਧ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਵਾਈਸ ਪ੍ਰਧਾਨ ਰਣਜੀਤ ਸਿੰਘ ਗਿੱਲ (ਰਾਣਾ ਗਿੱਲ) ਨੇ ਮੁੱਲਾਂਪੁਰ ਗਰੀਬਦਾਸ ਵਿਖੇ ਰਾਮ ਲੀਲ੍ਹਾ ਅਤੇ ਦੁਸਹਿਰਾ ਕਮੇਟੀ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੇ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਿਬਨ ਕੱਟ ਕੇ ਰਾਮ ਲੀਲ੍ਹਾ ਦੇ ਮੰਚ ਦਾ ਉਦਘਾਟਨ ਕੀਤਾ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਰਾਣਾ ਗਿੱਲ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਨੇ ਆਪਣੇ ਜੀਵਨ ਵਿਚ ਹਰ ਰਿਸ਼ਤੇ ਅਤੇ ਹਰ ਜ਼ਿੰਮੇਵਾਰੀ ਨੂੰ ਪੂਰੀ ਮਰਿਆਦਾ ਨਾਲ ਨਿਭਾ ਕੇ ਸਮਾਜ ਸਾਹਮਣੇ ਇਕ ਵਿਲੱਖਣ ਮਿਸਾਲ ਪੇਸ਼ ਕੀਤੀ। ਇਸ ਮੌਕੇ ਰਾਮ ਲੀਲ੍ਹਾ ਅਤੇ ਦੁਸਹਿਰਾ ਕਮੇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਰਾਣਾ ਗਿੱਲ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਉਨ੍ਹਾਂ ਵਲੋਂ ਦਿੱਤੇ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਲਈ ਧੰਨਵਾਦ ਵੀ ਕੀਤਾ।
ਪਿਛਲੀ ਖ਼ਬਰ ਡੇਰਾਬੱਸੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ - ਬਲਜੀਤ ਸਿੰਘ ਭਾਂਖਰਪੁਰ ਸ਼ਿਵਚਰਨ ਸਿੰਘ... ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੀਆਂ ਚੋਣਾਂ : ‘ ਦੁਸਾਂਝ - ਕੁਹਾੜ ’ ਪੈਨਲ ਨੂੰ ਜਿਤਾਉਣ ਦੀ ਲੇਖਕਾਂ ਨੇ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।