22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਮਾਂ-ਧੀ ਦੀ ਕੁੱਟਮਾਰ

ਜ਼ੀਰਕਪੁਰ, 21 ਅਕਤੂਬਰ (ਮਨਿੰਦਰ ਸਿੰਘ)- ਜ਼ੀਰਕਪੁਰ ਦੀ ਵੀ. ਆਈ.

ਅਜੀਤ ਡੈਸਕ 22-10-2026
ਜ਼ੀਰਕਪੁਰ, 21 ਅਕਤੂਬਰ (ਮਨਿੰਦਰ ਸਿੰਘ)- ਜ਼ੀਰਕਪੁਰ ਦੀ ਵੀ. ਆਈ. ਪੀ. ਰੋਡ ’ਤੇ ਲੜਕੀ ਨਾਲ ਕਥਿਤ ਛੇੜਛਾੜ ਦਾ ਵਿਰੋਧ ਕਰਨ ’ਤੇ ਉਸ ਦੀ ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ’ਤੇ ਡੰਡੇ ਨਾਲ ਵਾਰ ਕਰਨ, ਥੱਪੜ ਮਾਰਨ ਅਤੇ ਛਾਤੀ ’ਤੇ ਲੱਤਾਂ ਮਾਰਨ ਦੇ ਦੋਸ਼ ਹਨ। ਇਸ ਘਟਨਾ ਵਿਚ ਮਾਂ-ਧੀ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਢਕੌਲੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਤਿੰਨ ਨਾਮਜ਼ਦ ਮੁਲਜ਼ਮਾਂ ਸਮੇਤ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਨੇ ਦੱਸਿਆ ਕਿ ਉਹ ਘਰਾਂ ਵਿਚ ਕੰਮ ਕਰਦੀ ਹੈ। 10 ਅਕਤੂਬਰ ਨੂੰ ਸਵੇਰੇ ਕਰੀਬ 6 ਵਜੇ ਜਦੋਂ ਉਹ ਕੰਮ ’ਤੇ ਜਾ ਰਹੀ ਸੀ, ਤਾਂ ਰਸਤੇ ਵਿਚ ਕਬਾੜ ਦੀ ਦੁਕਾਨ ਨੇੜੇ ਜ਼ਾਕਿਰ ਤੇ ਅਨਵਰ ਨੇ ਉਸ ਨੂੰ ਰੋਕ ਲਿਆ। ਦੋਸ਼ ਹੈ ਕਿ ਜ਼ਾਕਿਰ ਨੇ ਉਸ ਦੇ ਸੱਜੇ ਮੋਢੇ ’ਤੇ ਹੱਥ ਰੱਖ ਕੇ ਇਤਰਾਜ਼ਯੋਗ ਟਿੱਪਣੀ ਕੀਤੀ । ਵਿਰੋਧ ਕਰਨ ’ਤੇ ਉਸ ਨਾਲ ਕਥਿਤ ਛੇੜਛਾੜ ਕੀਤੀ ਗਈ। ਲੜਕੀ ਕਿਸੇ ਤਰ੍ਹਾਂ ਉਨ੍ਹਾਂ ਤੋਂ ਆਪਣਾ ਬਚਾਅ ਕਰ ਕੇ ਘਰ ਪਰਤ ਆਈ। ਘਰ ਆ ਕੇ ਲੜਕੀ ਨੇ ਮਾਮਲੇ ਦੀ ਜਾਣਕਾਰੀ ਆਪਣੇ ਮਾਂ ਨੂੰ ਦਿੱਤੀ। ਜਦੋਂ ਉਸ ਦੀ ਮਾਂ ਨੇ ਮੁਲਜ਼ਮਾਂ ਨੂੰ ਲੜਕੀ ਨਾਲ ਛੇੜਛਾੜ ਕਰਨ ਬਾਰੇ ਪੁੱਛਿਆ, ਤਾਂ ਇਕ ਅਣਪਛਾਤੇ ਵਿਅਕਤੀ ਨੇ ਪਿੱਛੇ ਤੋਂ ਉਸ ਦੇ ਸਿਰ ਵਿਚ ਡੰਡਾ ਮਾਰਿਆ ਤੇ ਦਿਲਸ਼ਾਦ ਨੇ ਉਸ ਦੇ ਮੂੰਹ ‘ਤੇ ਥੱਪੜ ਮਾਰੇ। ਇਸ ਕਾਰਨ ਉਹ ਜ਼ਮੀਨ ‘ਤੇ ਡਿੱਗ ਗਈ। ਇਸ ਦੌਰਾਨ ਦਿਲਸ਼ਾਦ ਨੇ ਉਸ ਦੀ ਛਾਤੀ ਵਿਚ ਵੀ ਲੱਤਾਂ ਮਾਰੀਆਂ। ਲੜਕੀ ਨੇ ਦੋਸ਼ ਲਗਾਇਆ ਕਿ ਜਾਕਿਰ ਅਤੇ ਅਨਵਰ ਨੇ ਵੀ ਉਨ੍ਹਾਂ ਨਾਲ ਕੁੱਟਮਾਰ ਕੀਤੀ। ਇਸ ਕੁੱਟਮਾਰ ਕਾਰਨ ਉਹ ਦੋਵੇਂ ਜ਼ਖਮੀ ਹੋ ਗਈਆਂ। ਉਸ ਦੀ ਭੈਣ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਢਕੌਲੀ ਲੈ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਅਲੀਸ਼ੇਰ ਹਾਦਸਾ: ਚਾਰ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਝੌਤੇ ਮਗਰੋਂ ਸਮਾਪਤ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।