ਕਰੰਟ ਲੱਗਣ ਨਾਲ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਚਾਰਾਜੋਈ ਕਰਾਂਗਾ-ਬੰਨੀ ਕੰਗ
ਖਰੜ, 24 ਅਕਤੂਬਰ (ਜੰਡਪੁਰੀ)-ਬੀਤੇ ਦਿਨੀਂ ਪਿੰਡ ਮੱਛਲੀ ਕਲਾਂ ਵਿਖੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਜਾ ਪਏ ਨੌਜਵਾਨ ਸਮਰਪ੍ਰੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਬੰਨੀ ਕੰਗ ਨੇ ਦੱਸਿਆ ਕਿ ਉਨ੍ਹਾਂ ਵਲੋਂ ਘਟਨਾ ਵਾਲੀ ਥਾਂ ‘ਤੇ ਜਾ ਕੇ ਬਿਜਲੀ ਦੀਆਂ ਲਮਕਦੀਆਂ ਤਾਰਾਂ ਸੰਬੰਧੀ ਜਾਇਜ਼ਾ ਲਿਆ ਗਿਆ।
ਅਜੀਤ ਡੈਸਕ
25-10-2026