26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ਦੇ ਰਾਜਪਾਲ ਵਲੋਂ ਪੰਜਾਬ ਤੇ ਚੰਡੀਗੜ੍ਹ ਵਾਸੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੀ ਵਧਾਈ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਪਣਾ ਕੇ ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰੀਏ - ਰਾਜਪਾਲ ਕਟਾਰੀਆ

ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਵਿਚ ਸਮਾਨਤਾ, ਨੈਤਿਕਤਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।

ਅਜੀਤ ਡੈਸਕ 26-10-2026
ਚੰਡੀਗੜ੍ਹ, 25 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਵਿਚ ਸਮਾਨਤਾ, ਨੈਤਿਕਤਾ ਅਤੇ ਆਪਸੀ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਮਹਾਰਿਸ਼ੀ ਵਾਲਮੀਕਿ ਜੀ ਮਹਾਨ ਰਿਸ਼ੀ ਅਤੇ ਕਵੀ ਸਨ, ਜਿਨ੍ਹਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਸ਼ਾਂਤੀ, ਸਦਾਚਾਰ ਅਤੇ ਉੱਚੇ ਨੈਤਿਕ ਆਦਰਸ਼ਾਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਲੋਂ ਰਚਿਤ ਪਵਿੱਤਰ ਮਹਾਂਕਾਵਿ ਰਾਮਾਇਣ ਮਨੁੱਖ ਨੂੰ ਆਦਰਸ਼ ਜੀਵਨ ਜਿਊਣ, ਮਾਨਵਵਾਦ ਅਤੇ ਮਨੁੱਖਤਾ ਦੀ ਏਕਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਨੇ ਸਮਾਜਿਕ ਨਿਆਂ, ਸਮਾਨਤਾ ਅਤੇ ਦੱਬੇ-ਕੁਚਲੇ ਵਰਗਾਂ ਦੇ ਸਸ਼ਕਤੀਕਰਨ ਦੇ ਸੰਕਲਪ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਦੇ ਹਰ ਵਰਗ ਨੂੰ ਬਰਾਬਰ ਸਤਿਕਾਰ ਦੇਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਮਹਾਰਿਸ਼ੀ ਵਾਲਮੀਕਿ ਜੀ ਦੇ ਵਿਚਾਰ ਅੱਜ ਵੀ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਅਤੇ ਇੱਕ ਨਿਆਂਪੂਰਨ ਸਮਾਜ ਦੀ ਸਿਰਜਣਾ ਲਈ ਪ੍ਰੇਰਨਾ ਸਰੋਤ ਹਨ। ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਮਿਲ ਕੇ ਯਤਨ ਕਰਨ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦੇ ਆਦਰਸ਼ਾਂ ’ਤੇ ਚੱਲ ਕੇ ਹੀ ਸਮਾਜ ਵਿੱਚ ਬਰਾਬਰੀ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਚਾਕੂ ਮਾਰ ਕੇ ਨੌਜਵਾਨ ਦੀ ਹੱਤਿਆ ਦੇ ਮਾਮਲੇ ’ ਚ ਮੁੱਖ ਮੁਲਜ਼ਮ 24 ਘੰਟਿਆਂ ਅੰਦਰ ਗ੍ਰਿਫ਼ਤਾਰ , ਨਾਬਾਲਗ ਵੀ ਕਾਬੂ ਅਗਲੀ ਖ਼ਬਰ ਅਪਰਾਧਿਕ ਪਿਛੋਕੜ ਵਾਲਿਆਂ ਦੇ ਅਸਲਾ ਲਾਇਸੈਂਸ ਰੱਦ ਕੀਤੇ ਜਾਣ - ਪਵਨ ਦੀਵਾਨ ਰਾਜਪਾਲ ਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ, ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।