26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬੀ ਸੈੱਲ ਚੰਡੀਗੜ੍ਹ ਭਾਸ਼ਾ ਵਿਭਾਗ ਪੰਜਾਬ ਵਲੋਂ ਸਾਹਿਤ ਸਿਰਜਣ ਮੁਕਾਬਲੇ ਕਰਵਾਏ

ਐੱਸ. ਏ.

ਅਜੀਤ ਡੈਸਕ 26-10-2026
ਐੱਸ. ਏ. ਐੱਸ. ਨਗਰ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਸਹਾਇਕ ਡਾਇਰੈਕਟਰ ਪੰਜਾਬੀ ਸੈੱਲ ਚੰਡੀਗੜ੍ਹ ਵਲੋਂ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੋਰਿਆ ਚੱਕਰ) ਸਰਕਾਰੀ ਕਾਲਜ ਫੇਜ਼-06 ਮੁਹਾਲੀ ਵਿਖੇ ਕਰਵਾਏ ਗਏ। ਸਹਾਇਕ ਡਾਇਰੈਕਟਰ ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਅਤੇ ਕਲਾਤਮਕ ਰੁਚੀਆਂ ਨੂੰ ਪ੍ਰਫੁੱਲਤ ਕਰਨਾ ਹੈ। ਇਸ ਮੌਕੇ ਖੋਜ ਅਫ਼ਸਰ ਜਗਦੀਪ ਜੋਤ ਨੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਧਿਆਪਕਾਂ ਅਤੇ ਜੱਜ ਸਾਹਿਬਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਕਿਹਾ ਅਤੇ ਵਿਭਾਗ ਦੀ ਕਾਰਜਸ਼ੈਲੀ ਸੰਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਖੋਜ ਅਫ਼ਸਰ ਡਾ. ਜਗਰੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਦੇ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਜਸਵੰਤ ਸਿੰਘ ਜ਼ਫ਼ਰ ਜੀ ਦੀ ਲਿਖੀ ਕਵਿਤਾ ਸੁਣਾ ਕੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜੇ ਰਹਿਣ ਦੀ ਤਾਕੀਦ ਕੀਤੀ। ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸਮੂਹ ਜੱਜਾਂ ਅਤੇ ਖੋਜ ਅਫ਼ਸਰ ਡਾ. ਜਗਰੀਤ ਕੌਰ ਸੰਧੂ ਅਤੇ ਜਗਦੀਪ ਜੋਤ ਵਲੋਂ ਕ੍ਰਮਵਾਰ 1000/-, 750/- ਅਤੇ 500/- ਰੁ. ਦੇ ਨਕਦ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੀ ਨਿਰਪੱਖ ਜੱਜਮੈਂਟ ਵਿਸ਼ੇਸ਼ ਸ਼ਖ਼ਸੀਅਤਾਂ ਸੁਨੀਲਮ ਮੰਡ, ਗੁਰਿੰਦਰ ਕਲਸੀ, ਰਾਜਿੰਦਰ ਕੌਰ ਅਤੇ ਗੁਰਮੀਤ ਸਿੰਘ ਸਿੰਗਲ ਵਲੋਂ ਕੀਤੀ ਗਈ। ਉੱਘੀ ਲੇਖਿਕਾ ਸੁਨੀਲਮ ਮੰਡ ਵਲੋਂ ਵਿਦਿਆਰਥੀਆਂ ਨੂੰ ਪੰਜਾਬੀ ਨਾਲ ਜੁੜੇ ਰਹਿਣ ਲਈ ਤਾਕੀਦ ਕੀਤੀ ਗਈ ਅਤੇ ਆਪਣੀ ਮੌਲਿਕ ਕਵਿਤਾ ਵਿਦਿਆਰਥੀਆਂ ਨਾਲ਼ ਸਾਂਝੀ ਕੀਤੀ ਗਈ। ਸਮਾਗਮ ਦੀ ਸਫ਼ਲਤਾ ਵਾਸਤੇ ਬਲਦੇਵ ਸਿੰਘ ਇਨਸਟ੍ਰਕਟਰ, ਗੁਰਵਿੰਦਰ ਸਿੰਘ ਜੂਨੀਅਰ ਸਹਾਇਕ ਅਤੇ ਸਮੂਹ ਸਟੈਨੋਗ੍ਰਾਫੀ ਵਿਦਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਖਰੜ ਸ਼ਹਿਰ ਦੀ ਹੱਦ ਅੰਦਰ ਖਰੜ - ਲਾਂਡਰਾਂ ਸੜਕ ’ ਤੇ ਰੋਜ਼ਾਨਾ ਲਗਦੇ ਜਾਮ ਤੋਂ ਮਾਰਕੀਟ ਦੇ ਦੁਕਾਨਦਾਰ ਤੇ ਸ਼ਹਿਰ ਨਿਵਾਸੀ ਪ੍... ਅਗਲੀ ਖ਼ਬਰ ਸਵ . ਪ੍ਰੇਮ ਸਿੰਘ ਰਾਮਪੁਰੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵੱਡੀ ਗਿਣਤੀ ਵਿਚ ਰਾਜਸੀ, ਧਾਰਮਿਕ, ਸਮਾਜਿਕ ਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।