27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਾਂਗਰਸ ਪ੍ਰਧਾਨ ਖੜਗੇ ਦੀ ਟਿੱਪਣੀ ਵਿਰੁੱਧ ਚੰਡੀਗੜ੍ਹ ਭਾਜਪਾ ਦਾ ਕਾਂਗਰਸ ਭਵਨ ਵੱਲ ਕੂਚ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਸਵ. ਪਿਤਾ ਬਾਰੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਵਿਰੁੱਧ ਚੰਡੀਗੜ੍ਹ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਕੀਤਾ ।

ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਦੇ ਬਾਵਜੂਦ ਪ੍ਰਦਰਸ਼ਨ ਕਰਦੇ ਚੰਡੀਗੜ੍ਹ ਭਾਜਪਾ ਦੇ ਕਾਰਕੁੰਨ। 27-10-2026
ਚੰਡੀਗੜ੍ਹ, 26 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਸਵ. ਪਿਤਾ ਬਾਰੇ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਵਿਰੁੱਧ ਚੰਡੀਗੜ੍ਹ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਕੀਤਾ । ਭਾਜਪਾ ਦੇ ਸੂਬਾਈ ਆਗੂਆਂ ਅਤੇ ਕਾਰਕੁਨਾਂ ਨੇ ਸੈਕਟਰ-33 ਸਥਿਤ ਪਾਰਟੀ ਦਫ਼ਤਰ ‘ਕਮਲਮ’ ਤੋਂ ਕਾਂਗਰਸ ਭਵਨ, ਸੈਕਟਰ-35 ਵੱਲ ਕੂਚ ਕੀਤਾ। ਇਸ ਦੌਰਾਨ ਆਕਾਸ਼ਵਾਣੀ ਦੇ ਸਾਹਮਣੇ ਪੁਲਿਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਬੈਰੀਕੇਡ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਕਾਰਕੁੰਨਾਂ ਨੂੰ ਰੋਕਣ ਲਈ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਮੌਕੇ ਭਾਜਪਾ ਆਗੂਆਂ ਨੇ ਖੜਗੇ ਦੀ ਟਿੱਪਣੀ ਦੀ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ ਵਿਰੋਧ ਦੇ ਬਾਵਜੂਦ ਜਨਤਕ ਜੀਵਨ ਵਿਚ ਵਰਤੀ ਜਾਣ ਵਾਲੀ ਭਾਸ਼ਾ ਮਰਿਆਦਾ ਵਾਲੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਨੂੰ ਆਪਣੇ ਵਿਰੋਧੀਆਂ ਪ੍ਰਤੀ ਅਜਿਹੀ ਭਾਸ਼ਾ ਨਹੀਂ ਵਰਤਣੀ ਚਾਹੀਦੀ, ਜਿਸ ਨਾਲ ਨਿੱਜੀ ਸਨਮਾਨ ਨੂੰ ਠੇਸ ਪਹੁੰਚੇ। ਭਾਜਪਾ ਆਗੂ ਰਾਮਵੀਰ ਭੱਟੀ ਅਤੇ ਅਰੁਣ ਸੂਦ ਨੇ ਕਾਂਗਰਸ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਆਸੀ ਬਹਿਸ ਮੁੱਦਿਆਂ ਅਤੇ ਨੀਤੀਆਂ ’ਤੇ ਕੇਂਦਰਿਤ ਰਹਿਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਆਗੂ ਆਪਣੀ ਬਿਆਨਬਾਜ਼ੀ ਵਿਚ ਸੰਜਮ ਅਤੇ ਜ਼ਿੰਮੇਵਾਰੀ ਦਿਖਾਉਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਭਾਜਪਾ ਕਾਰਕੁੰਨਾਂ ’ਚ ਰੋਸ ਹੈ। ਪ੍ਰਦਰਸ਼ਨ ਦੌਰਾਨ ਭਾਜਪਾ ਕਾਰਕੁਨਾਂ ਨੇ ਨਾਅਰੇਬਾਜ਼ੀ ਕਰਦਿਆਂ ਕਾਂਗਰਸ ਵਿਰੁੱਧ ਆਪਣਾ ਗੁੱਸਾ ਜ਼ਾਹਰ ਕੀਤਾ। ਕਾਂਗਰਸ ਭਵਨ ਵੱਲ ਵਧਣ ਦੀ ਕੋਸ਼ਿਸ਼ ਦੌਰਾਨ ਪੁਲਿਸ ਨਾਲ ਖਿੱਚੋਤਾਣ ਵਾਲੀ ਸਥਿਤੀ ਵੀ ਬਣੀ। ਪੁਲਿਸ ਨੇ ਬੈਰੀਕੇਡਾਂ ਰਾਹੀਂ ਰਸਤਾ ਰੋਕਿਆ ਅਤੇ ਹਾਲਾਤ ਨੂੰ ਕਾਬੂ ਵਿਚ ਰੱਖਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਇਸ ਰੋਸ ਪ੍ਰਦਰਸ਼ਨ ’ਚ ਭਾਜਪਾ ਦੇ ਕਈ ਅਹੁਦੇਦਾਰਾਂ ਅਤੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਭਾਜਪਾ ਆਗੂਆਂ ਨੇ ਕਿਹਾ ਕਿ ਉਹ ਸਿਆਸੀ ਮੰਚਾਂ ’ਤੇ ਮਰਿਆਦਾ ਅਤੇ ਜ਼ਿੰਮੇਵਾਰ ਬਿਆਨਬਾਜ਼ੀ ਦੀ ਮੰਗ ਕਰਦੇ ਰਹਿਣਗੇ।
ਪਿਛਲੀ ਖ਼ਬਰ ਪ੍ਰਸ਼ਾਸਕ ਨੇ ਜੀ . ਐਮ . ਸੀ . ਐਚ -32 ’ ਚ ਲੰਗਰ ਸੇਵਾਵਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਸੈਕਟਰ -15 ’ ਚ ਦਰੱਖ਼ਤ ਡਿਗਣ ਨਾਲ ਬਿਜਲੀ ਦੇ ਖੰਭੇ ਟੁੱਟੇ , ਵਾਹਨਾਂ ਦਾ ਨੁਕਸਾਨ ਸਾਬਕਾ ਮੇਅਰ ਅਨੂ ਚਤਰਥ ਦੀ ਕਾਰ ਵੀ ਆਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।