28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੀ . ਸੀ . ਐੱਸ . ਅਧਿਕਾਰੀ ਅਵਿਕੇਸ਼ ਗੁਪਤਾ ਨੇ ਚੰਡੀਗੜ੍ਹ ਨਗਰ ਨਿਗਮ ’ ਚ ਸੰਭਾਲੀ ਸੰਯੁਕਤ ਕਮਿਸ਼ਨਰ ਦੀ ਜ਼ਿੰਮੇਵਾਰੀ ਇਸ ਤੋਂ ਪਹਿਲਾਂ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤੋਂ ਇਲਾਵਾ ਕਈ ਅਹਿਮ ਅਹੁਦਿਆਂ ’ਤੇ ਰਹਿ ਕੇ ਨਿਭਾ ਚੁੱਕੇ ਹਨ ਸੇਵਾਵਾਂ

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਿਵਲ ਸੇਵਾਵਾਂ (ਪੀ. ਸੀ.

ਚੰਡੀਗੜ੍ਹ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਜੋਂ ਅਹੁਦਾ ਸੰਭਾਲਦੇ ਅਵਿਕੇਸ਼ ਗੁਪਤਾ। 28-10-2026
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ.) ਦੇ ਅਧਿਕਾਰੀ ਅਵਿਕੇਸ਼ ਗੁਪਤਾ ਨੇ ਅੱਜ ਨਗਰ ਨਿਗਮ ਚੰਡੀਗੜ੍ਹ ਵਿਖੇ ਸੰਯੁਕਤ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਅਵਿਕੇਸ਼ ਗੁਪਤਾ ਇਸ ਤੋਂ ਪਹਿਲਾਂ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਅਹੁਦੇ ‘ਤੇ ਰਹਿ ਕੇ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ‘ਚ ਵੱਖ-ਵੱਖ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਉਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਚੰਡੀਗੜ੍ਹ ਨਗਰ ਨਿਗਮ ਵਿਚ ਸੰਯੁਕਤ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਸ਼ਹਿਰ ਦੇ ਨਾਗਰਿਕ ਪ੍ਰਸ਼ਾਸਨ ਨਾਲ ਸਬੰਧਤ ਕੰਮਕਾਜ ਵਿਚ ਅਹਿਮ ਹੋਵੇਗੀ। ਨਗਰ ਨਿਗਮ ਵਲੋਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ, ਸੜਕਾਂ ਦੀ ਸਾਂਭ-ਸੰਭਾਲ, ਨਾਗਰਿਕ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਚੰਡੀਗੜ੍ਹ ’ ਚ ਕੈਬ ਕੰਪਨੀ ਰੈਪਿਡੋ ਦਾ ਐਗਰੀਗੇਟਰ ਲਾਇਸੈਂਸ ਬਹਾਲ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਛੇ ਮਹੀਨਿਆਂ ਲਈ... ਅਗਲੀ ਖ਼ਬਰ ਡੇਰਾਬੱਸੀ - ਗੁਲਾਬਗੜ੍ਹ ਸੜਕ ’ ਤੇ ਗਟਰ ਦੀ ਟੁੱਟੇ ਲੋਹੇ ਦੀ ਜਾਲੀ ਰਾਹਗੀਰਾਂ ਲਈ ਬਣੀ ਖ਼ਤਰਾ * ਸੜਕ ਦੀ ਸਫ਼ਾਈ ਕਰਦੀ ਮਸ਼ੀਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।