28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੜਕਾਂ ’ਤੇ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਚੜ੍ਹਾਉਣ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ- ਡੀ.ਐੱਸ.ਪੀ.

ਡੇਰਾਬੱਸੀ, 27 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਡੇਰਾਬੱਸੀ ਫਲਾਈਓਵਰ ਨੇੜੇ ਪ੍ਰਾਈਵੇਟ ਬੱਸਾਂ ਵਿਚ ਸਵਾਰੀਆਂ ਚੜ੍ਹਾਉਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਬੱਸ ਦੀ ਭੰਨਤੋੜ ਅਤੇ ਚਾਲਕ-ਕੰਡਕਟਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ 8 ਨਾਮਜ਼ਦ ਸਮੇਤ 15-16 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

ਡੇਰਾਬੱਸੀ ਦੇ ਡੀ.ਐੱਸ.ਪੀ. ਰਾਜੇਸ਼ ਹਸਥਿਰ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਰਣਬੀਰ ਸਿੰਘ ਪੜ੍ਹੀ 28-10-2026
ਡੇਰਾਬੱਸੀ, 27 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਡੇਰਾਬੱਸੀ ਫਲਾਈਓਵਰ ਨੇੜੇ ਪ੍ਰਾਈਵੇਟ ਬੱਸਾਂ ਵਿਚ ਸਵਾਰੀਆਂ ਚੜ੍ਹਾਉਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਬੱਸ ਦੀ ਭੰਨਤੋੜ ਅਤੇ ਚਾਲਕ-ਕੰਡਕਟਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ 8 ਨਾਮਜ਼ਦ ਸਮੇਤ 15-16 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ। ਇਸ ਸੰਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਡੇਰਾਬੱਸੀ ਰਾਜੇਸ਼ ਨੇ ਦੱਸਿਆ ਕਿ 25 ਅਕਤੂਬਰ ਰਾਤ ਨੂੰ ਸਵਾਰੀਆਂ ਚੜ੍ਹਾਉਣ ਨੂੰ ਲੈ ਕੇ ਦੋ ਪ੍ਰਾਈਵੇਟ ਬੱਸ ਕੰਪਨੀਆਂ ਵਿਚਾਲੇ ਵਿਵਾਦ ਹੋਇਆ ਸੀ। ਇਸ ਦੌਰਾਨ ਰਾਮਪੁਰ ਬਰੇਲੀ ਜਾ ਰਹੀ ਇਕ ਬੱਸ ਨੂੰ ਸਾਹਿਲ ਬੱਸ ਸਰਵਿਸ ਨਾਲ ਸੰਬੰਧਿਤ ਦੋ ਬੱਸਾਂ ਰਾਹੀਂ ਅੱਗੇ-ਪਿੱਛੇ ਤੋਂ ਘੇਰ ਕੇ ਕੁਝ ਵਿਅਕਤੀਆਂ ਨੇ ਕਥਿਤ ਤੌਰ ‘ਤੇ ਚਾਲਕ-ਕੰਡਕਟਰ ਦੀ ਕੁੱਟਮਾਰ ਕਰਨ ਦੇ ਨਾਲ ਬੱਸ ਦੀ ਭੰਨਤੋੜ ਕੀਤੀ ਸੀ। ਸ਼ਿਕਾਇਤਕਰਤਾ ਨਿਖਿਲ (22) ਪੁੱਤਰ ਸੁਰਿੰਦਰ ਸਿੰਘ ਵਾਸੀ ਖਿਜ਼ਰਾਬਾਦ ਨੇ ਪੁਲਿਸ ਨੂੰ ਦੱਸਿਆ ਕਿ ਉਹ ਬੱਸ ਵਿਚ ਕੰਡਕਟਰ ਹੈ। ਡੇਰਾਬੱਸੀ ਤੋਂ ਸਵਾਰੀਆਂ ਚੜ੍ਹਾਉਣ ਦੌਰਾਨ ਦੂਜੀ ਬੱਸ ਕੰਪਨੀ ਦੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ‘ਗੁੰਡਾ ਟੈਕਸ’ ਮੰਗਿਆ। ਵਿਰੋਧ ਕਰਨ ‘ਤੇ ਉਸ ਦੀ ਕੁੱਟਮਾਰ ਕੀਤੀ ਗਈ। ਇਕ ਹਮਲਾਵਰ ਨੇ ਉਸ ਦੀ ਗਰਦਨ ਵੱਲ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ, ਜਿਸ ਤੋਂ ਉਸ ਨੇ ਬਚਾਅ ਕੀਤਾ। ਜ਼ਖ਼ਮੀ ਕੰਡਕਟਰ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡੀ. ਐੱਸ. ਪੀ. ਨੇ ਦੱਸਿਆ ਕਿ ਹੈਲਪਲਾਈਨ 112 ‘ਤੇ ਸੂਚਨਾ ਮਿਲਦਿਆਂ ਹੀ ਏ. ਐੱਸ. ਆਈ. ਦਿਲਬਾਗ ਸਿੰਘ ਦੀ ਅਗਵਾਈ ਹੇਠ ਪੁਲਿਸ ਮੌਕੇ ‘ਤੇ ਪਹੁੰਚੀ। ਪੀੜਤ ਦੇ ਬਿਆਨਾਂ ‘ਤੇ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 118 (1), 118 (2), 115 (2), 126 (2), 308 (1), 351 (2), 324 (5), 191 (3) ਅਤੇ 190 ਅਧੀਨ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ। ਹਾਈਵੇਅ ’ ਤੇ ਬੱਸਾਂ ਦੇ ਨਾਜਾਇਜ਼ ਠਹਿਰਾਅ ਖ਼ਿਲਾਫ਼ ਵੀ ਹੋਵੇਗੀ ਸਖ਼ਤੀ ਡੀ.ਐੱਸ.ਪੀ. ਰਾਜੇਸ਼ ਹਸਤਿਰ ਨੇ ਭਰੋਸਾ ਦਿੱਤਾ ਕਿ ਕੌਮੀ ਮਾਰਗ ‘ਤੇ ਮਨਮਰਜ਼ੀ ਨਾਲ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਚੜ੍ਹਾਉਣ ਅਤੇ ਆਵਾਜਾਈ ਵਿਚ ਰੁਕਾਵਟ ਪਾਉਣ ਵਾਲੇ ਚਾਲਕਾਂ ਖ਼ਿਲਾਫ਼ ਵੀ ਕਾਰਵਾਈ ਹੋਵੇਗੀ। ਇਸ ਸੰਬੰਧੀ ਥਾਣਾ ਮੁਖੀ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਵਾਰੀਆਂ ਦੇ ਵਿਵਾਦ ਵਿਚ ਕਾਨੂੰਨ ਹੱਥ ਵਿਚ ਲੈਣ ਜਾਂ ਲੋਕਾਂ ਦੀ ਸੁਰੱਖਿਆ ਖ਼ਤਰੇ ਵਿਚ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਪਿੰਡ ਮਟੌਰ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਜ਼ਖ਼ਮਾਂ ’ ਤੇ ਲੂਣ ਛਿੜਕ ਰਹੀ ਹੈ ਮਾਨ ਸਰਕਾਰ - ਹਰਸਿਮਰਤ ਕੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।