31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਦਾ ਪਹਿਲਾ ਦਿਨ ਸਮੂਹ ਸਿੰਘਾਂ ਸ਼ਹੀਦਾਂ ਨੂੰ ਰਿਹਾ ਸਮਰਪਿਤ

ਮੁੱਲਾਂਪੁਰ ਗਰੀਬਦਾਸ, 30 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਕਰਵਾਏ ਜਾ ਰਹੇ ਚਾਰ ਰੋਜ਼ਾ ਗੁਰਮਤਿ ਸਮਾਗਮ ਦਾ ਪਹਿਲਾ ਦਿਨ ਸਿੱਖ ਇਤਿਹਾਸ ਦੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਸਮਰਪਿਤ ਰਿਹਾ। ਇਸ ਮੌਕੇ ਗੁਰਮਤਿ ਸਮਾਗਮ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਅਤੇ ਸਮਾਜਿਕ ਸਰੋਕਾਰਾਂ ਨੂੰ ਮੁੱਖ ਰੱਖਦਿਆਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਵੀ ਕਰਵਾਏ ਗਏ।

ਸਮਾਗਮ ਦੌਰਾਨ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਸੰਤ ਬਾਬਾ ਲਖਬੀਰ ਸਿੰਘ ਤੇ ਹੋਰ ਸੰਤ-ਮਹਾਂਪੁਰਸ਼। ਤਸਵੀਰ : ਦਿਲਬਰ ਸਿੰਘ ਖੈਰਪੁਰ 31-10-2026
ਮੁੱਲਾਂਪੁਰ ਗਰੀਬਦਾਸ, 30 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਕਰਵਾਏ ਜਾ ਰਹੇ ਚਾਰ ਰੋਜ਼ਾ ਗੁਰਮਤਿ ਸਮਾਗਮ ਦਾ ਪਹਿਲਾ ਦਿਨ ਸਿੱਖ ਇਤਿਹਾਸ ਦੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਸਮਰਪਿਤ ਰਿਹਾ। ਇਸ ਮੌਕੇ ਗੁਰਮਤਿ ਸਮਾਗਮ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਅਤੇ ਸਮਾਜਿਕ ਸਰੋਕਾਰਾਂ ਨੂੰ ਮੁੱਖ ਰੱਖਦਿਆਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਵੀ ਕਰਵਾਏ ਗਏ। ਟਰੱਸਟ ਵਲੋਂ ਸਮਾਜ ਸੇਵਾ ਦੀ ਇਸ ਪ੍ਰੰਪਰਾ ਨੂੰ ਅੱਗੇ ਤੋਰਦਿਆਂ ਨਵ-ਵਿਆਹੇ ਜੋੜਿਆਂ ਅਤੇ ਲੋੜਵੰਦ ਪਰਿਵਾਰਾਂ ਨੂੰ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਕੰਮ ਆਉਣ ਵਾਲੀਆਂ ਤਕਰੀਬਨ 23 ਪ੍ਰਕਾਰ ਦੀਆਂ ਘਰੇਲੂ ਵਰਤੋਂ ਦੀਆਂ ਵਸਤਾਂ ਵੀ ਭੇਟ ਕੀਤੀਆਂ ਗਈਆਂ ਤਾਂ ਜੋ ਨਵੇਂ ਜੀਵਨ ਦੀ ਸ਼ੁਰੂਆਤ ਕਰ ਰਹੇ ਪਰਿਵਾਰਾਂ ਨੂੰ ਮਦਦ ਮਿਲ ਸਕੇ। ਇਹ ਉਪਰਾਲਾ ਗੁਰਮਤਿ ਦੀ ਸੇਵਾ, ਸਾਂਝ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ਦੀ ਵਿਵਹਾਰਕ ਮਿਸਾਲ ਬਣਿਆ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਗਤਾਂ ਨਾਲ ਸਿੱਖ ਇਤਿਹਾਸ ਦੇ ਮਹਾਨ ਸ਼ਹੀਦਾਂ ਦੇ ਜੀਵਨ, ਉਨ੍ਹਾਂ ਦੀਆਂ ਕੁਰਬਾਨੀਆਂ, ਸਿਦਕ, ਸਬਰ ਅਤੇ ਧਰਮ ਪ੍ਰਤੀ ਦ੍ਰਿੜ ਨਿਸ਼ਚੇ ਬਾਰੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਕਿਹਾ ਕਿ ਸਿੱਖ ਇਤਿਹਾਸ ਸ਼ਹਾਦਤਾਂ, ਸੇਵਾ, ਤਿਆਗ ਅਤੇ ਗੁਰੂ-ਘਰ ਪ੍ਰਤੀ ਅਟੁੱਟ ਸਮਰਪਣ ਦੀ ਵਿਲੱਖਣ ਮਿਸਾਲ ਹੈ। ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਨਵੀਂ ਪੀੜ੍ਹੀ ਅੰਦਰ ਧਾਰਮਿਕ ਚੇਤਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ ਹੈ। ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆਂ ਦੇ ਕੀਰਤਨ ਨਾਲ ਹੋਈ, ਉਪਰੰਤ ਭਾਈ ਰੁਪਿੰਦਰ ਸਿੰਘ, ਬੀਬੀ ਸਿਮਰਨਜੀਤ ਕੌਰ, ਕਥਾਵਾਚਕ ਗਿਆਨੀ ਇਕਬਾਲ ਸਿੰਘ, ਭਾਈ ਜਤਿੰਦਰ ਸਿੰਘ ਪੱਟੀ, ਗਿਆਨੀ ਭਗਵਾਨ ਸਿੰਘ ਜੌਹਲ, ਗਿਆਨੀ ਮਨਜੀਤ ਸਿੰਘ, ਭਾਈ ਗੁਰਪਾਲ ਸਿੰਘ, ਭਾਈ ਜਸਵਿੰਦਰ ਸਿੰਘ, ਬਾਬਾ ਸਤਨਾਮ ਸਿੰਘ ਖੂਬੀਆ ਨੰਗਲ ਤੇ ਬਾਬਾ ਹਰਪਾਲ ਸਿੰਘ ਨੇ ਕਥਾ-ਕੀਰਤਨ ਰਾਹੀਂ ਹਾਜ਼ਰੀ ਲੁਆਈ। ਸਮਾਗਮ ਦੀ ਸਮਾਪਤੀ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਨਾਲ ਕਰਵਾਈ ਗਈ। ਉਨ੍ਹਾਂ ਆਪਣੇ ਪ੍ਰਵਚਨਾਂ ਦੌਰਾਨ ਭਾਈ ਤਾਰੂ ਸਿੰਘ ਜੀ ਤੋਂ ਲੈ ਕੇ ਸਿੱਖ ਇਤਿਹਾਸ ਦੇ ਸਮੂਹ ਮਹਾਨ ਸ਼ਹੀਦਾਂ ਦੇ ਜੀਵਨ ਅਤੇ ਲਾਸਾਨੀ ਕੁਰਬਾਨੀਆਂ ਬਾਰੇ ਸੰਖੇਪ, ਪਰ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ। ਸਮਾਗਮ ਨੂੰ ਸਮਰਪਿਤ ਮੈਡੀਕਲ ਜਾਂਚ ਕੈਂਪ ਦੌਰਾਨ 143 ਮਰੀਜ਼ਾਂ ਦੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੀਤੇ ਗਏ। ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਜਸਵੰਤ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਅਰਦਾਸ ਦੀ ਸੇਵਾ ਡਾ. ਸੁਖਵਿੰਦਰ ਸਿੰਘ ਵਲੋਂ ਨਿਭਾਈ ਗਈ। ਸਮਾਗਮ ਦੌਰਾਨ 1 ਨਵੰਬਰ ਨੂੰ 10 ਵਜੇ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ।
ਪਿਛਲੀ ਖ਼ਬਰ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦਾ ‘ਨੈਸ਼ਨਲ ਐਵਾਰਡ ਆਫ਼ ਐਕਸੀਲੈਂਸ ਇਨ ਐਗਰੀਕਲਚਰ’ ਨਾਲ ਸਨਮਾਨ ਅਗਲੀ ਖ਼ਬਰ ਰੰਧਾਵਾ ਨੇ 24 ਘੰਟੇ ਚੱਲ ਰਹੀ ਸੀ.ਐੱਚ.ਸੀ. ਲਾਲੜੂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।