31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਿਲ੍ਹੇ ’ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

ਐੱਸ. ਏ.

ਅਜੀਤ ਡੈਸਕ 31-10-2026
ਐੱਸ. ਏ. ਐੱਸ. ਨਗਰ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 (ਅਧੀਨ ਧਾਰਾ 163) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ‘ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਈ ਵਾਰ ਰਾਜਸੀ ਜਥੇਬੰਦੀਆਂ ਤੇ ਯੂਨੀਅਨਾਂ ਆਦਿ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੇ ਜਾਨ-ਮਾਲ ਅਤੇ ਜਨਤਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ, ਲਿਹਾਜ਼ਾ ਜ਼ਿਲ੍ਹੇ ‘ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ ਅਤੇ ਨਾਅਰੇ ਲਗਾਉਣ ‘ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ, ਵਿਆਹ-ਸ਼ਾਦੀਆਂ, ਧਾਰਮਿਕ ਰਸਮਾਂ, ਸਰਕਾਰੀ ਪ੍ਰੋਗਰਾਮਾਂ ਅਤੇ ਮ੍ਰਿਤਕਾਂ ਦੇ ਸਸਕਾਰ ‘ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਆਗਾਮੀ 28 ਦਸੰਬਰ ਤੱਕ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ।
ਪਿਛਲੀ ਖ਼ਬਰ ਡੇਰਾਬੱਸੀ ਸ਼ਹਿਰ ਤੇ ਪੇਂਡੂ ਖੇਤਰ ’ਚ ਅਵਾਰਾ ਕੁੱਤਿਆਂ ਦੀ ਭਰਮਾਰ ਹੋਣ ਕਾਰਨ ਲੋਕਾਂ ’ਚ ਦਹਿਸ਼ਤ ਅਗਲੀ ਖ਼ਬਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਨੌਜਵਾਨ ਦੀ ਗਰਦਨ ’ਤੇ ਚਾਕੂ ਨਾਲ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।