31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਚਕੂਲਾ ਦੇ ਇਕ ਸਕੂਲ ਵਿਖੇ ਤੀਜੀ ਜਮਾਤ ਦੇ ਵਿਦਿਆਰਥੀ ਵਲੋਂ ਕੇ. ਜੀ. ਕਲਾਸ ਦੀ ਬੱਚੀ ’ਤੇ ਹਮਲਾ

ਪੰਚਕੂਲਾ, 30 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-20 ਸਥਿਤ ਸੰਸਕ੍ਰਿਤੀ ਸਕੂਲ ਵਿਖੇ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਤੀਜੀ ਜਮਾਤ ‘ਚ ਪੜ੍ਹਨ ਵਾਲੇ ਇਕ ਵਿਦਿਆਰਥੀ ਨੇ ਕੇ.

ਅਜੀਤ ਡੈਸਕ 31-10-2026
ਪੰਚਕੂਲਾ, 30 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-20 ਸਥਿਤ ਸੰਸਕ੍ਰਿਤੀ ਸਕੂਲ ਵਿਖੇ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਤੀਜੀ ਜਮਾਤ ‘ਚ ਪੜ੍ਹਨ ਵਾਲੇ ਇਕ ਵਿਦਿਆਰਥੀ ਨੇ ਕੇ. ਜੀ. ਦੀ ਸਪੈਸ਼ਲ ਚਾਈਲਡ ਕਲਾਸ ‘ਚ ਪੜ੍ਹਦੀ ਬੱਚੀ ‘ਤੇ ਕਥਿਤ ਤੌਰ ‘ਤੇ ਬੇਰਹਿਮੀ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਸਕੂਲ ਦੇ ਅੰਦਰ ਵਾਪਰੀ। ਹਾਸਿਲ ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਵਿਦਿਆਰਥੀ ਨੇ ਪਹਿਲਾਂ ਬੱਚੀ ‘ਤੇ ਪੱਥਰ ਨਾਲ ਹਮਲਾ ਕੀਤਾ ਅਤੇ ਇਸ ਤੋਂ ਬਾਅਦ ਗਮਲਾ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਥੇ ਹੀ ਬਸ ਨਹੀਂ ਉਹ ਕਾਫ਼ੀ ਦੇਰ ਤੱਕ ਬੱਚੀ ਨੂੰ ਘਸੀਟਦਾ ਵੀ ਰਿਹਾ। ਜ਼ਖ਼ਮੀ ਬੱਚੀ ਨੂੰ ਪਹਿਲਾਂ ਸਥਾਨਕ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੋਂ ਉਸ ਨੂੰ ਗੰਭੀਰ ਹਾਲਤ ਨੂੰ ਦੇਖਦਿਆਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ। ਫ਼ਿਲਹਾਲ ਬੱਚੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੈਕਟਰ-20 ਥਾਣੇ ਦੇ ਐੱਸ. ਐੱਚ. ਓ. ਯਸ਼ਦੀਪ ਅਤੇ ਜਾਂਚ ਅਧਿਕਾਰੀ ਪ੍ਰਦੀਪ ਕੁਮਾਰ ਨੇ ਆਪਣੀ ਟੀਮ ਸਮੇਤ ਸਕੂਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਬੱਚੀ ‘ਤੇ ਹਮਲਾ ਕਰਨ ਵਾਲੇ ਵਿਦਿਆਰਥੀ ਦੇ ਮਾਪਿਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਆਖ਼ਿਰ ਇਸ ਮੰਦਭਾਗੀ ਘਟਨਾ ਪਿੱਛੇ ਕੀ ਕਾਰਨ ਸੀ ਅਤੇ ਬੱਚੇ ਨੇ ਇਹ ਕਦਮ ਕਿਉਂ ਚੁੱਕਿਆ।
ਪਿਛਲੀ ਖ਼ਬਰ ਫੋਰਟਿਸ ਮੋਹਾਲੀ ਵਲੋਂ ਪੰਚਕੂਲਾ ਦੇ ਸੈਕਟਰ-11 ਵਿੱਚ ਸੁਪਰ ਸਪੈਸ਼ਲਿਟੀ ਓ.ਪੀ.ਡੀ. ਸੈਂਟਰ ਸ਼ੁਰੂ ਅਗਲੀ ਖ਼ਬਰ ਘਰ ਤੋਂ ਦੁੱਧ ਲੈਣ ਗਈ 7 ਸਾਲਾ ਬੱਚੀ ਨਾਲ ਦੋ ਨੌਜਵਾਨਾਂ ਨੇ ਕੀਤੀਆਂ ਅਸ਼ਲੀਲ ਹਰਕਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।