31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਸ਼ਵਕਰਮਾ ਦਿਵਸ ਮੌਕੇ ਜਨਤਕ ਛੁੱਟੀ ਐਲਾਨਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਕੀਤੀ ਅਪੀਲ

ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ), ਚੰਡੀਗੜ੍ਹ ਇਕਾਈ ਦੇ ਪ੍ਰਦੇਸ਼ ਪ੍ਰਧਾਨ ਸ.

ਅਜੀਤ ਡੈਸਕ 31-10-2026
ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ), ਚੰਡੀਗੜ੍ਹ ਇਕਾਈ ਦੇ ਪ੍ਰਦੇਸ਼ ਪ੍ਰਧਾਨ ਸ. ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਸ਼ਹਿਰ ਦੇ ਕਈ ਵਸਨੀਕ ਉਨ੍ਹਾਂ ਕੋਲ ਪਹੁੰਚ ਕਰਕੇ ਵਿਸ਼ਵਕਰਮਾ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਨਤਕ ਛੁੱਟੀ ਐਲਾਨਣ ਦੀ ਮੰਗ ਉਠਾਉਣ ਦੀ ਅਪੀਲ ਕਰ ਰਹੇ ਹਨ। ਸ. ਵਿਲੀ ਨੇ ਕਿਹਾ ਕਿ ਵਿਸ਼ਵਕਰਮਾ ਦਿਵਸ ਬਹੁਤ ਸਾਰੇ ਲੋਕਾਂ ਲਈ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਰੱਖਦਾ ਹੈ। ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਬ), ਚੰਡੀਗੜ੍ਹ ਇਕਾਈ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਵਿਸ਼ਵਕਰਮਾ ਦਿਵਸ ਮੌਕੇ ਜਨਤਕ ਛੁੱਟੀ ਐਲਾਨਣ ਦੀ ਰਸਮੀ ਤੌਰ ’ਤੇ ਅਪੀਲ ਕੀਤੀ ਗਈ ਹੈ। ਸ. ਵਿਲੀ ਨੇ ਦੱਸਿਆ ਕਿ ਇਸ ਸਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨੂੰ ਰਸਮੀ ਈ-ਮੇਲ ਵੀ ਭੇਜ ਦਿੱਤੀ ਗਈ ਹੈ, ਜਿਸ ਰਾਹੀਂ ਇਸ ਮੰਗ ’ਤੇ ਵਿਚਾਰ ਕਰਨ ਅਤੇ ਲੋੜੀਂਦੇ ਕਦਮ ਚੁੱਕਣ ਦੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰੇਗਾ ਅਤੇ ਲੋਕ ਹਿੱਤ ਵਿਚ ਹਾਂ-ਪੱਖੀ ਫ਼ੈਸਲਾ ਲਵੇਗਾ। 30 ਸੀਐਚਡੀ18 ਚਰਨਜੀਤ ਸਿੰਘ ਵਿਲੀ
ਪਿਛਲੀ ਖ਼ਬਰ ਵੀਵੋ ਇੰਡੀਆ ਵੱਲੋਂ ‘ਵੀਵੋ ਇਗਨਾਈਟ 2026’ ਤਹਿਤ ਵਿਦਿਆਰਥੀਆਂ ਦੇ ਚੋਟੀ ਦੇ 10 ਨਵੀਨਤਮ ਪ੍ਰੋਜੈਕਟਾਂ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਇੰਜੀਨੀਅਰਿੰਗ ਕਾਲਜ ’ਚ ਤਿੰਨ ਰੋਜ਼ਾ ‘ਪੈੱਕ-ਫੈਸ਼ਟ-2026’ ਮੇਲੇ ਦੀ ਸ਼ਾਨੋ-ਸ਼ੌਕਤ ਤਰੀਕੇ ਨਾਲ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।