01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੇਰਾਬੱਸੀ ਦੇ 5 ਪਿੰਡਾਂ ਦੀ ਨੁਹਾਰ ਬਦਲਣ ਲਈ 50 ਲੱਖ ਰੁ . ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹਰੇਕ ਪਿੰਡ ਲਈ 10 ਲੱਖ ਰੁ. ਦੀ ਰਾਸ਼ੀ ਨਾਲ ਸਹੂਲਤਾਂ ‘ਚ ਹੋਵੇਗਾ ਸੁਧਾਰ-ਵਿਧਾਇਕ ਰੰਧਾਵਾ

ਡੇਰਾਬੱਸੀ, 31 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਪੇਂਡੂ ਖੇਤਰਾਂ ‘ਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ 5 ਪਿੰਡਾਂ ‘ਚ 50 ਲੱਖ ਰੁ. ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।

ਡੇਰਾਬੱਸੀ ਦੇ ਪਿੰਡ ਜਵਾਹਰਪੁਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ : ਰਣਬੀਰ ਸਿੰਘ ਪੜ੍ਹੀ 01-11-2026
ਡੇਰਾਬੱਸੀ, 31 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਹਲਕੇ ਦੇ ਪੇਂਡੂ ਖੇਤਰਾਂ ‘ਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ 5 ਪਿੰਡਾਂ ‘ਚ 50 ਲੱਖ ਰੁ. ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਨ੍ਹਾਂ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪਿੰਡਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਫ਼ਰਪੁਰ ‘ਚ 10 ਲੱਖ ਰੁ. ਦੀ ਲਾਗਤ ਨਾਲ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਬਣਾਈ ਜਾਵੇਗੀ, ਜਦਕਿ ਪਿੰਡ ਹੈਬਤਪੁਰ ਅਤੇ ਬਿਜ਼ਨਪੁਰ ‘ਚ ਖੇਡ ਸਟੇਡੀਅਮਾਂ ਦੇ ਵਿਕਾਸ ਲਈ 10-10 ਲੱਖ ਰੁ. ਖ਼ਰਚੇ ਜਾਣਗੇ। ਇਸੇ ਤਰ੍ਹਾਂ ਪਿੰਡ ਖੇੜੀ ਗੁੱਜਰਾਂ ਅਤੇ ਜਵਾਹਰਪੁਰ ‘ਚ ਗਲੀਆਂ- ਨਾਲੀਆਂ ਦੇ ਨਿਰਮਾਣ ਲਈ 10-10 ਲੱਖ ਰੁ. ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ‘ਚ ਆਵਾਜਾਈ, ਪਾਣੀ ਦੀ ਨਿਕਾਸੀ ਅਤੇ ਖੇਡ ਸਹੂਲਤਾਂ ‘ਚ ਸੁਧਾਰ ਹੋਣ ਦੀ ਆਸ ਹੈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੇਂਡੂ ਵਿਕਾਸ ਦਾ ਅਰਥ ਸਿਰਫ਼ ਵੱਡੀਆਂ ਇਮਾਰਤਾਂ ਜਾਂ ਸੜਕਾਂ ਦੀ ਉਸਾਰੀ ਨਹੀਂ, ਸਗੋਂ ਆਮ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਨ੍ਹਾਂ ਦੇ ਹੱਲ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਖੇਡ ਸਹੂਲਤਾਂ ਦਾ ਵਿਸਥਾਰ ਨੌਜਵਾਨ ਪੀੜ੍ਹੀ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਹੋਰਨਾਂ ਪਿੰਡਾਂ ਦੀਆਂ ਲੋੜਾਂ ਅਨੁਸਾਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਸਰਪੰਚ ਰਾਜਵੰਤ ਕੌਰ, ਜਸਵਿੰਦਰ ਕੌਰ, ਕ੍ਰਿਸ਼ਨ ਲਾਲ, ਸੁਸ਼ੀਲ ਕੁਮਾਰ, ਗੁਰਪ੍ਰੀਤ ਸਿੰਘ, ਬਲਾਕ ਸੰਮਤੀ ਮੈਂਬਰ ਮੁਕੇਸ਼ ਕਮਲ ਤੇ ਰਾਜ ਰਾਣੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਲਿੰਕਿਟ ਦੇ ਫਰਜ਼ੀ ਕਸਟਮਰ ਕੇਅਰ ਤੋਂ ਲੈ ਕੇ ਫ਼ਰਨੀਚਰ ਆਰਡਰ ਕਰਨ ਦੇ ਮਾਮਲੇ ’ ਚ 4 ਵਿਅਕਤੀਆਂ ਨਾਲ 22.88 ਲੱਖ ਰੁ . ਦੀ ਠ... ਅਗਲੀ ਖ਼ਬਰ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਦਵਿੰਦਰ ਸਿੰਘ ਬਰਮੀ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।