02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਡੇਰਾਬਸੀ ’ਚ 78 ਲੱਖ ਦੀ ਲਾਗਤ ਨਾਲ ਬਣਿਆ ਵਾਲਮੀਕਿ ਭਵਨ ਲੋਕ ਅਰਪਣ ਵਿਧਾਇਕ ਰੰਧਾਵਾ ਨੇ ਕੀਤਾ ਉਦਘਾਟਨ

ਡੇਰਾਬੱਸੀ, 1 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਵਾਲਮੀਕਿ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਾਂਝੇ ਭਵਨ ਦੀ ਲੋੜ ਨੂੰ ਪੂਰਾ ਕਰਦਿਆਂ ਕਰੀਬ 78 ਲੱਖ ਰੁ. ਦੀ ਲਾਗਤ ਨਾਲ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਨੂੰ ਲੋਕ ਅਰਪਣ ਕਰ ਦਿੱਤਾ।

ਡੇਰਾਬੱਸੀ ਦੇ ਵਾਲਮੀਕਿ ਮੁਹੱਲੇ ਵਿਖੇ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਦਾ ਨੀੰਹ ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ। ਤਸਵੀਰ : ਰਣਬੀਰ ਸਿੰਘ ਪੜ੍ਹੀ 02-11-2026
ਡੇਰਾਬੱਸੀ, 1 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਵਾਲਮੀਕਿ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਾਂਝੇ ਭਵਨ ਦੀ ਲੋੜ ਨੂੰ ਪੂਰਾ ਕਰਦਿਆਂ ਕਰੀਬ 78 ਲੱਖ ਰੁ. ਦੀ ਲਾਗਤ ਨਾਲ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਨੂੰ ਲੋਕ ਅਰਪਣ ਕਰ ਦਿੱਤਾ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਭਵਨ ਦਾ ਉਦਘਾਟਨ ਕਰਦਿਆਂ ਇਸ ਨੂੰ ਸਮਾਜਿਕ ਸਾਂਝ ਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਦੱਸਿਆ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਕੌਂਸਲਰ ਨਰੇਸ਼ ਉਪਨੇਜਾ ਸਮੇਤ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ਵਿਚ ਪਤਵੰਤੇ ਤੇ ਸ਼ਰਧਾਲੂ ਹਾਜ਼ਰ ਸਨ। ਸਮਾਗਮ ਦੌਰਾਨ ਵਿਧਾਇਕ ਰੰਧਾਵਾ ਨੇ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਬਰਾਬਰੀ ਅਤੇ ਆਪਸੀ ਸਦਭਾਵਨਾ ਦਾ ਮਾਰਗ ਦਰਸਾਉਂਦੀਆਂ ਹਨ। ਉੱਪਰਲੀ ਮੰਜ਼ਿਲ ਦੀ ਉਸਾਰੀ ਦਾ ਮੁੱਦਾ ਵੀ ਉੱਠਿਆ ਉਦਘਾਟਨੀ ਸਮਾਗਮ ਦੌਰਾਨ ਵਾਲਮੀਕਿ ਭਵਨ ਦੀ ਪ੍ਰਬੰਧਕ ਕਮੇਟੀ ਨੇ ਵਿਧਾਇਕ ਅੱਗੇ ਭਵਨ ਦੀ ਉੱਪਰਲੀ ਮੰਜ਼ਿਲ ਦੀ ਉਸਾਰੀ ਕਰਵਾਉਣ ਦੀ ਮੰਗ ਰੱਖੀ। ਕਮੇਟੀ ਮੈਂਬਰਾਂ ਨੇ ਕਿਹਾ ਕਿ ਭਵਿੱਖ ਦੀਆਂ ਲੋੜਾਂ ਨੂੰ ਦੇਖਦਿਆਂ ਭਵਨ ਦਾ ਹੋਰ ਵਿਸਥਾਰ ਕੀਤਾ ਜਾਣਾ ਜ਼ਰੂਰੀ ਹੈ। ਇਸ ‘ਤੇ ਵਿਧਾਇਕ ਰੰਧਾਵਾ ਨੇ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਅਗਲੀ ਉਸਾਰੀ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਦਾ ਹਾਜ਼ਰ ਲੋਕਾਂ ਨੇ ਸਵਾਗਤ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਤੇ ਕੌਂਸਲਰ ਨਰੇਸ਼ ਉਪਨੇਜਾ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਸਿਰਫ਼ ਸੜਕਾਂ ਅਤੇ ਗਲੀਆਂ ਦੀ ਉਸਾਰੀ ਤੱਕ ਸੀਮਤ ਨਹੀਂ, ਸਗੋਂ ਹਰ ਵਰਗ ਦੀਆਂ ਸਮਾਜਿਕ ਲੋੜਾਂ ਪੂਰੀਆਂ ਕਰਨਾ ਵੀ ਇਸ ਦਾ ਅਹਿਮ ਹਿੱਸਾ ਹੈ।
ਪਿਛਲੀ ਖ਼ਬਰ ਖਰੜ ਤੋਂ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ’ਚ ਪਹੁੰਚਣਗੇ ਕਾਂਗਰਸੀ ਵਰਕਰ-ਕੰਗ ਅਗਲੀ ਖ਼ਬਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ਸਪੈਕਟਰਮ-1’ ਧੂਮਧਾਮ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।