02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜੀਤੀ ਪਡਿਆਲਾ ਵਲੋਂ 4 ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਰਕੌਲੀ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਹਲਕਾ ਖਰੜ ਤੋਂ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਅਜੀਤ ਡੈਸਕ 02-11-2026
ਕੁਰਾਲੀ, 1 ਨਵੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਰਕੌਲੀ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਹਲਕਾ ਖਰੜ ਤੋਂ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਵਰਕਰ ਹਨ ਅਤੇ ਵਰਕਰਾਂ ਦੀ ਇਕਜੁੱਟਤਾ ਨਾਲ ਹੀ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਖਰੜ ਦੇ ਹਰ ਪਿੰਡ ਵਿਚੋਂ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਲੋਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਅਤੇ ਮਸਲਿਆਂ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਤਰਲੋਚਨ ਸਿੰਘ ਨੱਗਲ ਸਿੰਘਾਂ, ਕਰਮਜੀਤ ਸਿੰਘ ਸਰਪੰਚ, ਗੁਰਮੀਤ ਸਿੰਘ ਸਾਬਕਾ ਸਰਪੰਚ, ਬਾਵਾ ਸਿੰਘ ਪੰਚ, ਗੁਰਵਿੰਦਰ ਸਿੰਘ ਅਤੇ ਨਾਇਬ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਖਰੜ ਦੀ ਮੰਡੀ ਵਿਚ ਲਿਫ਼ਟਿੰਗ ਤੇ ਬਾਰਦਾਨੇ ਦੀ ਘਾਟ-ਚਾਵਲਾ ਅਗਲੀ ਖ਼ਬਰ ਸਹਿਕਾਰੀ ਬੈਂਕਾਂ ਵਲੋਂ ਸਹਿਕਾਰੀ ਸਭਾਵਾਂ ਦੇ ਪੁਰਾਣੇ ਤੇ ਨਵੇਂ ਹੱਦ ਕਰਜ਼ੇ ਬਣਾਉਣੇ ਬੰਦ ਕੀਤੇ ਜਾਣ ਕਾਰਨ ਕਿਸਾਨਾਂ ਤੇ ਮੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।