ਸਿੱਖ ਕਤਲੇਆਮ ਦੀ ਬਰਸੀ ਮੌਕੇ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮ ਮੁੜ ਕੁਰੇਦੇ - ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 1 ਨਵੰਬਰ (ਸੰਦੀਪ ਕੁਮਾਰ ਮਾਹਨਾ)-ਦਿੱਲੀ ਦੇ ਰਾਮਲੀਲਾ ਮੈਦਾਨ ਵਿਚ 1 ਨਵੰਬਰ ਨੂੰ ਕਾਂਗਰਸ ਅਤੇ ਇੰਡੀਆ ਗੱਠਜੋੜ ਵਲੋਂ ਕੀਤੀ ਰੈਲੀ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ਮੌਕੇ ਅਜਿਹਾ ਸਿਆਸੀ ਸ਼ਕਤੀ ਪ੍ਰਦਰਸ਼ਨ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸਿੱਖ ਭਾਈਚਾਰਾ ਕਤਲੇਆਮ ਦੇ ਪੀੜਤਾਂ ਨੂੰ ਯਾਦ ਕਰਕੇ ਸੋਗ ਮਨਾਉਂਦਾ ਹੈ, ਉਸ ਦਿਨ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ।
ਅਜੀਤ ਡੈਸਕ
02-11-2026