ਭਬਾਤ ’ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਸਮਾਪਤ
ਜ਼ੀਰਕਪੁਰ, 1 ਨਵੰਬਰ (ਹੈਪੀ ਪੰਡਵਾਲਾ)-ਗੁਰਮਤਿ ਪ੍ਰਚਾਰਕ ਯੋਗੀ ਯੂਥ ਸਿੱਖ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਤੀਜੀ ਬਰਸੀ ਦੀ ਯਾਦ ‘ਚ ਪਿੰਡ ਭਬਾਤ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਅਜੀਤ ਡੈਸਕ
02-11-2026