03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਆਈ. ਡੀ. ਬੀ. ਆਈ. ਬੈਂਕ ਦੇ ਨਿੱਜੀਕਰਨ ਵਿਰੁੱਧ ਦੇਸ਼ ਵਿਆਪੀ ਹੜਤਾਲ ਦੌਰਾਨ ਪਹਿਲੇ ਦਿਨ ਰੋਸ ਪ੍ਰਦਰਸ਼ਨ

ਚੰਡੀਗੜ੍ਹ, 2 ਨਵੰਬਰ (ਪ੍ਰੋ ਅਵਤਾਰ ਸਿੰਘ)-ਆਈ. ਡੀ.

ਅਜੀਤ ਡੈਸਕ 03-11-2026
ਚੰਡੀਗੜ੍ਹ, 2 ਨਵੰਬਰ (ਪ੍ਰੋ ਅਵਤਾਰ ਸਿੰਘ)-ਆਈ. ਡੀ. ਬੀ. ਆਈ. ਬੈਂਕ ਦੇ ਪ੍ਰਸਤਾਵਿਤ ਨਿੱਜੀਕਰਨ ਵਿਰੁੱਧ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ 2 ਤੇ 3 ਨਵੰਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦਾ ਪਹਿਲਾ ਦਿਨ ਪੂਰੀ ਤਰ੍ਹਾਂ ਸਫ਼ਲ ਰਿਹਾ। ਆਈ. ਡੀ. ਬੀ. ਆਈ. ਅਧਿਕਾਰੀਆਂ ਤੇ ਕਰਮਚਾਰੀਆਂ ਦੇ ਯੂਨਾਈਟਿਡ ਫੋਰਮ ਦੇ ਕਨਵੀਨਰ ਦੇਵੀਦਾਸ ਤੁਲਜਾਪੁਰਕਰ ਅਤੇ ਜੁਆਇੰਟ ਕਨਵੀਨਰ ਸੌਰਵ ਕੁਮਾਰ ਨੇ ਦੱਸਿਆ ਕਿ ਪ੍ਰਬੰਧਨ ਵਲੋਂ ਕਰਮਚਾਰੀਆਂ ‘ਤੇ ਦਬਾਅ ਬਣਾਉਣ ਅਤੇ ਉਨ੍ਹਾਂ ਨੂੰ ਹੜਤਾਲ ਵਿਚ ਸ਼ਾਮਿਲ ਹੋਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਹੜਤਾਲ ਨੂੰ ਭਰਵਾਂ ਹੁੰਗਾਰਾ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਬੰਧਨ ਵਲੋਂ ਕੁਝ ਸ਼ਾਖਾਵਾਂ ਵਿਚ ਅਧਿਕਾਰੀਆਂ, ਆਊਟਸੋਰਸਿੰਗ ਅਤੇ ਠੇਕਾ ਆਧਾਰਿਤ ਕਰਮਚਾਰੀਆਂ ਦੀ ਮਦਦ ਨਾਲ ਬੈਂਕਿੰਗ ਕੰਮਕਾਜ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਨਾਲ ਮੁਲਾਜ਼ਮਾਂ ਦੇ ਸੰਘਰਸ਼ ਅਤੇ ਉਨ੍ਹਾਂ ਦੀ ਏਕਤਾ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਫੋਰਮ ਨੇ ਬੈਂਕ ਦੀ ਪ੍ਰਸਤਾਵਿਤ ਵਿਕਰੀ ਪ੍ਰਕਿਰਿਆ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਬੈਂਕ ਦੀਆਂ ਅਸਲ ਸੰਪਤੀਆਂ ਅਤੇ ਵਿੱਤੀ ਸਮਰੱਥਾ ਦੇ ਮੁਕਾਬਲੇ ਇਸ ਦਾ ਘੱਟ ਮੁੱਲ ਲਗਾਏ ਜਾਣ ਦੀਆਂ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਬੈਂਕ ਦੀਆਂ ਸਥਿਰ ਸੰਪਤੀਆਂ, ਲਗਾਤਾਰ ਮੁਨਾਫ਼ੇ, ਵਿਸ਼ਾਲ ਸ਼ਾਖਾ ਨੈੱਟਵਰਕ ਅਤੇ ਵੱਡੇ ਗਾਹਕ ਆਧਾਰ ਨੂੰ ਧਿਆਨ ਵਿੱਚ ਰੱਖੇ ਬਿਨਾਂ ਵਿਕਰੀ ਦੀ ਪ੍ਰਕਿਰਿਆ ਅੱਗੇ ਵਧਾਉਣਾ ਗੰਭੀਰ ਮਾਮਲਾ ਹੈ। ਫੋਰਮ ਨੇ ਮੰਗ ਕੀਤੀ ਕਿ ਇਸ ਸੰਬੰਧੀ ਪੂਰੀ ਪਾਰਦਰਸ਼ਤਾ ਵਰਤੀ ਜਾਵੇ ਅਤੇ ਸੰਬੰਧਤ ਜਾਣਕਾਰੀ ਜਨਤਕ ਕੀਤੀ ਜਾਵੇ। ਚੰਡੀਗੜ੍ਹ ਵਿਚ ਯੂ. ਐੱਫ. ਬੀ. ਯੂ. ਦੇ ਪ੍ਰਿਯਵ੍ਰਤ ਨੇ ਵੀ ਹੜਤਾਲ ਦੀ ਹਮਾਇਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਭਰ ਵਿਚ ਉੱਠ ਰਹੀ ਮੁਲਾਜ਼ਮਾਂ ਤੇ ਲੋਕਾਂ ਦੀ ਆਵਾਜ਼ ਦਾ ਸਤਿਕਾਰ ਕਰਨਾ ਚਾਹੀਦਾ ਹੈ। ਫੋਰਮ ਨੇ ਸਰਕਾਰ ਨੂੰ ਨਿੱਜੀਕਰਨ ਦੀ ਪ੍ਰਕਿਰਿਆ ਰੱਦ ਕਰਕੇ ਕਰਮਚਾਰੀ ਪ੍ਰਤੀਨਿਧੀਆਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ। ਫੋਰਮ ਦੇ ਆਗੂਆਂ ਨੇ ਹੜਤਾਲ ਨੂੰ ਸਫ਼ਲ ਬਣਾਉਣ ਵਾਲੇ ਸਾਰੇ ਅਧਿਕਾਰੀਆਂ, ਕਰਮਚਾਰੀਆਂ, ਟਰੇਡ ਯੂਨੀਅਨਾਂ, ਗਾਹਕਾਂ ਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਐਲਾਨ ਕੀਤਾ ਕਿ ਹੜਤਾਲ ਦਾ ਦੂਜਾ ਦਿਨ 3 ਨਵੰਬਰ ਨੂੰ ਵੀ ਪੂਰੀ ਇਕਜੁੱਟਤਾ ਅਤੇ ਦ੍ਰਿੜ੍ਹਤਾ ਨਾਲ ਜਾਰੀ ਰਹੇਗਾ।
ਪਿਛਲੀ ਖ਼ਬਰ ਹਰਿਆਣਾ ਵਿਧਾਨ ਸਭਾ ਸੰਵਿਧਾਨ ਪਖਵਾੜੇ ਤਹਿਤ ਕਰਵਾਇਆ ‘ਜਨਪ੍ਰਤੀਨਿਧੀ’ ਸੰਮੇਲਨ ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਲੋਂ ਆਲ ਇੰਡੀਆ ਅੰਤਰ- ਯੂਨੀਵਰਸਿਟੀ ਕੈਨੋਇੰਗ ਤੇ ਕਾਇਆਕਿੰਗ ਚੈਂਪੀਅਨਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।