04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਖਿਜ਼ਰਾਬਾਦ ਵਿਖੇ 500 ਡਰੋਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ

ਮਾਜਰੀ, 3 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ‘ਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਦੇਰ ਸ਼ਾਮ ਖਰੜ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਪਿੰਡ ਖਿਜ਼ਰਾਬਾਦ ਵਿਚਲੇ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ 500 ਡਰੋਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੌਸ਼ਨੀਆਂ ਨਾਲ ਜਗਮਗਾਉਂਦੇ ਡਰੋਨਾਂ ਨੇ ਰਾਤ ਦੇ ਅਸਮਾਨ ‘ਚ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਮਨਮੋਹਕ ਢੰਗ ਨਾਲ ਪੇਸ਼ ਕੀਤਾ, ਜਿਸ ਨੇ ਹਾਜ਼ਰ ਸੰਗਤ ਨੂੰ ਅਧਿਆਤਮਕ ਤੌਰ ‘ਤੇ ਮੰਤਰ-ਮੁਗਧ ਕਰ ਦਿੱਤਾ।

ਅਜੀਤ ਡੈਸਕ 04-11-2026
ਮਾਜਰੀ, 3 ਨਵੰਬਰ (ਕੁਲਵੰਤ ਸਿੰਘ ਧੀਮਾਨ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸੂਬੇ ਭਰ ‘ਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਦੇਰ ਸ਼ਾਮ ਖਰੜ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਪਿੰਡ ਖਿਜ਼ਰਾਬਾਦ ਵਿਚਲੇ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ 500 ਡਰੋਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੌਸ਼ਨੀਆਂ ਨਾਲ ਜਗਮਗਾਉਂਦੇ ਡਰੋਨਾਂ ਨੇ ਰਾਤ ਦੇ ਅਸਮਾਨ ‘ਚ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਮਨਮੋਹਕ ਢੰਗ ਨਾਲ ਪੇਸ਼ ਕੀਤਾ, ਜਿਸ ਨੇ ਹਾਜ਼ਰ ਸੰਗਤ ਨੂੰ ਅਧਿਆਤਮਕ ਤੌਰ ‘ਤੇ ਮੰਤਰ-ਮੁਗਧ ਕਰ ਦਿੱਤਾ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਐਸ. ਡੀ. ਐਮ. ਖਰੜ ਗੁਰਮੀਤ ਸਿੰਘ, ਪਿੰਡਾਂ ਦੀਆਂ ਦੋਵੇਂ ਪੰਚਾਇਤਾਂ, ਸ੍ਰੀ ਗੁਰੂ ਰਵਿਦਾਸ ਜੀ ਯੂਥ ਕਲੱਬ ਦੇ ਮੈਂਬਰਾਂ, ਇਲਾਕੇ ਦੇ ਪਤਵੰਤੇ ਸੱਜਣਾਂ ਤੇ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਸਮਾਗਮ ‘ਚ ਹਾਜ਼ਰੀ ਲੁਆਈ। ਇਸ ਮੌਕੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਬਰਾਬਰੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਰੋਨ ਪ੍ਰਦਰਸ਼ਨ ਰਾਹੀਂ ਆਧੁਨਿਕ ਡਿਜ਼ੀਟਲ ਤਕਨੀਕ ਦੀ ਵਰਤੋਂ ਕਰਕੇ ਗੁਰੂ ਸਾਹਿਬ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਉਪਰਾਲਾ ਕੀਤਾ ਗਿਆ ਹੈ। ਸਮਾਗਮ ਦੌਰਾਨ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦੇ ਢਾਡੀ ਜਥੇ ਵਲੋਂ ਗੁਰਬਾਣੀ ਦੇ ਕਾਵਿ ਗਾਇਨ ਦੀ ਪੇਸ਼ਕਾਰੀ ਦਿੱਤੀ ਗਈ, ਜਿਸ ਨੇ ਸੰਗਤ ਨੂੰ ਮੰਤਰ-ਮੁਗਧ ਕਰ ਦਿੱਤਾ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮੁੰਧੋਂ ਵਲੋਂ ਪਿੰਡ ਮਾਣਕਪੁਰ ਸ਼ਰੀਫ ਵਿਖੇ ਮੀਟਿੰਗ ਅਗਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ਦੇ ਸਾਲਾਨਾ ਸਮਾਗਮ ‘ਓਡੀਸੀ-2026’ ਦੌਰਾਨ ਵਿਦਿਆਰਥੀਆਂ ਨੇ ਪ੍ਰਤਿਭਾ ਦੇ ਰੰਗ ਬਿਖੇਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।