05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੜਕ ਕਿਨਾਰੇ ਖੜ੍ਹੀ ਫੂਡ ਵੈਨ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼

ਜ਼ੀਰਕਪੁਰ, 4 ਨਵੰਬਰ (ਮਨਿੰਦਰ ਸਿੰਘ)-ਬੁੱਧਵਾਰ ਸਵੇਰੇ ਜ਼ੀਰਕਪੁਰ-ਪਟਿਆਲਾ ਹਾਈਵੇਅ ’ਤੇ ਗੋਪਾਲ ਸਵੀਟਸ ਨੇੜੇ ਚੌਕ ਵਿਚ ਖੜ੍ਹੀ ਇਕ ਫੂਡ ਵੈਨ ਵਿਚੋਂ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਲਾਸ਼ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਇਸ ਦੇ ਕਈ ਦਿਨ ਪੁਰਾਣੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਅਜੀਤ ਡੈਸਕ 05-11-2026
ਜ਼ੀਰਕਪੁਰ, 4 ਨਵੰਬਰ (ਮਨਿੰਦਰ ਸਿੰਘ)-ਬੁੱਧਵਾਰ ਸਵੇਰੇ ਜ਼ੀਰਕਪੁਰ-ਪਟਿਆਲਾ ਹਾਈਵੇਅ ’ਤੇ ਗੋਪਾਲ ਸਵੀਟਸ ਨੇੜੇ ਚੌਕ ਵਿਚ ਖੜ੍ਹੀ ਇਕ ਫੂਡ ਵੈਨ ਵਿਚੋਂ ਅਣਪਛਾਤੇ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਲਾਸ਼ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਇਸ ਦੇ ਕਈ ਦਿਨ ਪੁਰਾਣੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਵਿਅਸਤ ਹਾਈਵੇਅ ’ਤੇ ਫੂਡ ਵੈਨ ਅੰਦਰ ਕਈ ਦਿਨਾਂ ਤੋਂ ਲਾਸ਼ ਪਈ ਰਹਿਣ ਦੀ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਫੂਡ ਵੈਨ ਦੇ ਆਲੇ-ਦੁਆਲੇ ਪਿਛਲੇ ਕੁਝ ਦਿਨਾਂ ਤੋਂ ਤੇਜ਼ ਬਦਬੂ ਆ ਰਹੀ ਸੀ। ਸ਼ੁਰੂ ਵਿਚ ਲੋਕਾਂ ਨੇ ਇਸ ਨੂੰ ਅਣਗੌਲਿਆ ਕਰ ਦਿੱਤਾ, ਪਰ ਬਦਬੂ ਲਗਾਤਾਰ ਵਧਣ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪਹੁੰਚੀ ਜ਼ੀਰਕਪੁਰ ਪੁਲਿਸ ਨੇ ਜਦੋਂ ਵੈਨ ਦੀ ਜਾਂਚ ਕੀਤੀ, ਤਾਂ ਅੰਦਰ ਇਕ ਵਿਅਕਤੀ ਦੀ ਲਾਸ਼ ਪਈ ਮਿਲੀ, ਜੋ ਪੂਰੀ ਤਰ੍ਹਾਂ ਗਲ-ਸੜ ਚੁੱਕੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵਲੋਂ ਫੋਰੈਂਸਿਕ ਟੀਮ ਨੂੰ ਮੌਕੇ ’ ਤੇ ਬੁਲਾਇਆ ਗਿਆ। ਟੀਮ ਨੇ ਫੂਡ ਵੈਨ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕਰ ਕੇ ਜ਼ਰੂਰੀ ਸਬੂਤ ਇਕੱਠੇ ਕੀਤੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਜਾਂਚ ਅਧਿਕਾਰੀ ਲਾਭ ਸਿੰਘ ਨੇ ਦੱਸਿਆ ਕਿ ਮੁੱਢਲੇ ਤੌਰ ’ਤੇ ਲਾਸ਼ ਕਈ ਦਿਨ ਪੁਰਾਣੀ ਲੱਗ ਰਹੀ ਹੈ, ਪਰ ਮੌਤ ਦਾ ਅਸਲ ਸਮਾਂ ਅਤੇ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਣਗੇ। ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਡੇਰਾਬੱਸੀ ਦੇ ਮੁਰਦਾ ਘਰ ਵਿਚ ਰਖਵਾਇਆ ਗਿਆ ਹੈ। ਪੁਲਿਸ ਵਲੋਂ ਫੂਡ ਵੈਨ ਦੇ ਉੱਥੇ ਖੜ੍ਹੇ ਹੋਣ ਦੀ ਮਿਆਦ ਅਤੇ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਪਿਛਲੀ ਖ਼ਬਰ ਬੰਨੀ ਕੰਗ ਵੱਡੇ ਕਾਫ਼ਲੇ ਸਮੇਤ ਸੰਗਰੂਰ ਦੀ ਇਨਸਾਫ਼ ਰੈਲੀ ਲਈ ਹੋਏ ਰਵਾਨਾ ਅਗਲੀ ਖ਼ਬਰ ਸੀ. ਜੀ. ਸੀ. ਲਾਂਡਰਾਂ ਵਲੋਂ ਦੋ ਰੋਜ਼ਾ ਸਾਲਾਨਾ ਟੈਕਨੋ ਕਲਚਰਲ ਫੈਸਟ ‘ਪਰਿਵਰਤਨ 2ਕੇ26’ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।