10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬਾਪੂ ਧਾਮ ਕਾਲੋਨੀ ਵਿਖੇ ਨਾਜਾਇਜ਼ ਪਟਾਕਿਆਂ ਸਮੇਤ ਵਿਅਕਤੀ ਕਾਬੂ

ਚੰਡੀਗੜ੍ਹ, 9 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਸੈਕਟਰ-26 ਸਥਿਤ ਬਾਪੂ ਧਾਮ ਕਾਲੋਨੀ ਵਿਚ ਨਾਜਾਇਜ਼ ਪਟਾਕੇ ਤੇ ਧਮਾਕਾਖ਼ੇਜ਼ ਸਮੱਗਰੀ ਰੱਖਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਹੰਮਦ ਮੁਕੀਮ (56) ਵਾਸੀ ਫੇਜ਼-2, ਬਾਪੂ ਧਾਮ ਕਾਲੋਨੀ ਵਜੋਂ ਹੋਈ ਹੈ।

ਅਜੀਤ ਡੈਸਕ 10-11-2026
ਚੰਡੀਗੜ੍ਹ, 9 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਸੈਕਟਰ-26 ਸਥਿਤ ਬਾਪੂ ਧਾਮ ਕਾਲੋਨੀ ਵਿਚ ਨਾਜਾਇਜ਼ ਪਟਾਕੇ ਤੇ ਧਮਾਕਾਖ਼ੇਜ਼ ਸਮੱਗਰੀ ਰੱਖਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਹੰਮਦ ਮੁਕੀਮ (56) ਵਾਸੀ ਫੇਜ਼-2, ਬਾਪੂ ਧਾਮ ਕਾਲੋਨੀ ਵਜੋਂ ਹੋਈ ਹੈ। ਪੁਲਿਸ ਅਨੁਸਾਰ 8 ਨਵੰਬਰ ਨੂੰ ਮੁਲਜ਼ਮ ਨੂੰ ਉਸ ਦੇ ਘਰ ਨੇੜਿਓਂ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਪਟਾਕੇ ਅਤੇ ਧਮਾਕਾਖ਼ੇਜ਼ ਸਮੱਗਰੀ ਬਰਾਮਦ ਹੋਈ। ਪੁਲਿਸ ਅਧਿਕਾਰੀਆਂ ਵਲੋਂ ਵਿਅਕਤੀ ਤੋਂ ਪਟਾਕੇ ਰੱਖਣ ਸੰਬੰਧੀ ਪਰਮਿਟ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ। ਇਸ ਤੋਂ ਬਾਅਦ ਥਾਣਾ ਸੈਕਟਰ-26 ਵਿਖੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਮਿਆਰੀ ਪ੍ਰਕਿਰਿਆ ਵਜੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਥਾਣੇ ਤੋਂ ਹੀ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਪਟਾਕਿਆਂ ਦੇ ਸ਼ੋਰ ਨਾਲ ਕੰਨਾਂ ਦੀ ਸੁਣਨ ਸ਼ਕਤੀ ਪ੍ਰਭਾਵਿਤ ਹੋਣ ’ਤੇ 24 ਘੰਟਿਆਂ ’ਚ ਪੀ. ਜੀ. ਆਈ. ਪਹੁੰਚਣ ਅਗਲੀ ਖ਼ਬਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋਡ਼ ਦਿਵਸ ਮੌਕੇ ਸਜੇ ਦੀਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।