10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੇਸੀ ਘਿਓ ਦੇ ਦੀਵੇ ਜਗਾ ਕੇ ਮਨਾਇਆ ਬੰਦੀ ਛੋੜ ਦਿਵਸ

ਸ੍ਰੀ ਅਨੰਦਪੁਰ ਸਾਹਿਬ, 9 ਨਵੰਬਰ (ਜੇ. ਐਸ.

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਸੰਗਤ ਵਲੋਂ ਦੇਸੀ ਘਿਓ ਦੇ ਦੀਵੇ ਜਗਾਏ ਜਾਣ ਦੀ ਤਸਵੀਰ। 10-11-2026
ਸ੍ਰੀ ਅਨੰਦਪੁਰ ਸਾਹਿਬ, 9 ਨਵੰਬਰ (ਜੇ. ਐਸ. ਨਿੱਕੂਵਾਲ)-ਖਾਲਸੇ ਦੀ ਜਨਮ ਭੂਮੀ ਤੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਇਆ। ਰੌਸ਼ਨੀਆਂ ਦੇ ਇਸ ਤਿਉਹਾਰ ਮੌਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਖੂਬ ਰੌਣਕ ਦੇਖਣ ਨੂੰ ਮਿਲੀ ਅਤੇ ਲੋਕਾਂ ਨੇ ਪੂਰੇ ਚਾਵਾਂ ਨਾਲ ਤਿਉਹਾਰ ਮਨਾਇਆ। ਇਸ ਮੌਕੇ ਸ਼ਹਿਰ ਦੇ ਪ੍ਰਸਿੱਧ ਧਾਰਮਿਕ ਮੰਦਰਾਂ ਨੂੰ ਵੀ ਸੁੰਦਰ ਰੌਸ਼ਨੀਆਂ ਨਾਲ ਸਜਾਇਆ। ਭਗਵਾਨ ਰਾਮ ਦੇ ਭਗਤਾਂ ਵਲੋਂ ਵੱਖ-ਵੱਖ ਥਾਵਾਂ ’ਤੇ ਦੀਵੇ ਜਗਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਦੂਜੇ ਪਾਸੇ ਸਿੱਖ ਧਰਮ ਦੇ ਮਹਾਨ ਇਤਿਹਾਸਕ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਦੇਸੀ ਘਿਓ ਦੇ ਦੀਵੇ ਜਗਾਏ ਗਏ ਤੇ ਗੁਰਮਤਿ ਮਰਿਆਦਾ ਅਨੁਸਾਰ ਇਸ ਪਵਿੱਤਰ ਦਿਹਾੜੇ ਨੂੰ ਸ਼ਰਧਾ ਨਾਲ ਮਨਾਇਆ। ਇਸ ਤੋਂ ਬਿਨ੍ਹਾਂ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਸ਼ਹੀਦੀ ਬਾਗ, ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ, ਗੁਰਦੁਆਰਾ ਤਪ ਅਸਥਾਨ, ਗੁਰਦੁਆਰਾ ਕਿਲ੍ਹਾ ਫਤਹਿਗੜ੍ਹ ਸਾਹਿਬ, ਤੋਂ ਇਲਾਵਾ ਪਿੰਡਾਂ ਦੇ ਧਾਰਮਿਕ ਸਥਾਨਾਂ ਤੇ ਸੰਗਤਾ ਦੀ ਬਹੁਤ ਜ਼ਿਆਦਾ ਭੀੜ ਦੇਖਣ ਨੂੰ ਮਿਲੀ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੀਵੇ ਜਗਾਉਣ ਦੀ ਆਰਭੰਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਮੈਨੇਜਰ ਸਰਬ ਦਿਆਲ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਹੈਪੀ, ਸੰਦੀਪ ਸਿੰਘ ਕਲੋਤਾ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਜਸਨਜੋਤ ਸਿੰਘ, ਜਸਵੀਰ ਸਿੰਘ ਸੂਰੇਵਾਲ, ਹਰਮਨਪ੍ਰੀਤ ਸਿੰਘ, ਗੁਰਦਿਆਲ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਕਾਲਾ ਸਿੰਘ ਤੋਂ ਇਲਾਵਾ ਕਮੇਟੀ ਦੇ ਅਧਿਕਾਰੀ ਅਤੇ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਮਹਾਰਾਜ ਸਭਨਾਂ ’ ਤੇ ਆਪਣੀ ਮਿਹਰ ਰੱਖਣ - ਗੌਰਵ ਰਾਣਾ ਅਗਲੀ ਖ਼ਬਰ ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ- ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।