ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ’ ਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੀ ਜਾਵੇ - ਅਮਲਾਲਾ
ਡੇਰਾਬੱਸੀ, 9 ਨਵੰਬਰ (ਰਣਬੀਰ ਸਿੰਘ ਪੜ੍ਹੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦਿਹਾਂਤ ਮਗਰੋਂ ਉਨ੍ਹਾਂ ਨੂੰ ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਲਈ ਪੈਰੋਲ ‘ਤੇ ਰਿਹਾਅ ਕਰਨ ਦੀ ਮੰਗ ਉੱਠ ਰਹੀ ਹੈ। ਇਸ ਬਾਬਤ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੇਦੀ ਦੇ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਭਾਈ ਹਰਪ੍ਰੀਤ ਸਿੰਘ ਅਮਲਾਲਾ ਨੇ ਕਿਹਾ ਕਿ ਪਰਿਵਾਰ ‘ਚ ਵਾਪਰੇ ਇਸ ਦੁੱਖਦਾਈ ਘਟਨਾਕ੍ਰਮ ਦੇ ਮੱਦੇਨਜ਼ਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮਨੁੱਖੀ ਤੇ ਪਰਿਵਾਰਕ ਆਧਾਰ ‘ਤੇ ਅੰਤਿਮ ਰਸਮਾਂ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਅਜੀਤ ਡੈਸਕ
10-11-2026