ਸ੍ਰੀ ਵਿਸ਼ਵਕਰਮਾ ਮੰਦਰ ਸਭਾ ਨੇ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ ਮਨਾਇਆ
ਕੁਰਾਲੀ, 10 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਤੇ ਸਭਾ ਦੇ ਪ੍ਰਧਾਨ ਮਾਸਟਰ ਗੁਰਮੁੱਖ ਸਿੰਘ ਦੀ ਦੇਖ-ਰੇਖ ਹੇਠ ਸਮੁੱਚੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਰੂਪਨਗਰ ਮਾਰਗ ‘ਤੇ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਕਰਵਾਏ ਗਏ ਸਮਾਗਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹਵਨ ਯੱਗ ਤੇ ਮੂਰਤੀ ਪੂਜਨ ਨਾਲ ਹੋਈ।
ਅਜੀਤ ਡੈਸਕ
11-11-2026