12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਦੀ ਚੰਡੀਗੜ੍ਹ ਪੁਲਿਸ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਕਾਂਗਰਸੀ ਆਗੂਆਂ ਨੂੰ ਕਿਉਂ ਬਚਾ ਰਹੀ ਹੈ : ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ 11 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਉਂਦੇ ਹੋਏ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਨਾਲ ਹੋਈ ਵਧੀਕੀ ਪ੍ਰਤੀ ਕੋਈ ਕਾਰਵਾਈ ਨਹੀਂ ਕੀਤੀ ਗਈ । ਉਨ੍ਹਾਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ’ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਿ ਉਹ ਉੰਝ ਤਾਂ ਸੰਵਿਧਾਨ ਨੂੰ ਹੱਥਾਂ ਵਿਚ ਚੁੱਕ ਕੇ ਸਰਕਾਰਾਂ ’ਤੇ ਵਾਰ ਕਰਦੇ ਆ ਰਹੇ ਹਨ, ਪਰ ਖ਼ੁਦ ਉਨ੍ਹਾਂ ਦੀ ਪਾਰਟੀ ਦੇ ਚੰਡੀਗੜ੍ਹ ਵਿਖੇ ਸੈਕਟਰ 15 ਕਾਂਗਰਸ ਭਵਨ ਵਿਚ ਦਲਿਤ ਨਾਲ ਹੋਏ ਅੱਤਿਆਚਾਰ ਪ੍ਰਤੀ ਚੁੱਪ ਕਿਉਂ ਹਨ।

ਅਜੀਤ ਡੈਸਕ 12-11-2026
ਚੰਡੀਗੜ੍ਹ 11 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਉਂਦੇ ਹੋਏ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਨਾਲ ਹੋਈ ਵਧੀਕੀ ਪ੍ਰਤੀ ਕੋਈ ਕਾਰਵਾਈ ਨਹੀਂ ਕੀਤੀ ਗਈ । ਉਨ੍ਹਾਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ’ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਿ ਉਹ ਉੰਝ ਤਾਂ ਸੰਵਿਧਾਨ ਨੂੰ ਹੱਥਾਂ ਵਿਚ ਚੁੱਕ ਕੇ ਸਰਕਾਰਾਂ ’ਤੇ ਵਾਰ ਕਰਦੇ ਆ ਰਹੇ ਹਨ, ਪਰ ਖ਼ੁਦ ਉਨ੍ਹਾਂ ਦੀ ਪਾਰਟੀ ਦੇ ਚੰਡੀਗੜ੍ਹ ਵਿਖੇ ਸੈਕਟਰ 15 ਕਾਂਗਰਸ ਭਵਨ ਵਿਚ ਦਲਿਤ ਨਾਲ ਹੋਏ ਅੱਤਿਆਚਾਰ ਪ੍ਰਤੀ ਚੁੱਪ ਕਿਉਂ ਹਨ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜੇ ਰਾਹੁਲ ਗਾਂਧੀ ਹਰ ਜਗ੍ਹਾ ਸੰਵਿਧਾਨ ਨਾਲ ਲੈ ਕੇ ਘੁੰਮਦੇ ਹਨ, ਤਾਂ ਦਲਿਤ ਆਗੂ ’ਤੇ ਹਮਲੇ ਦੇ ਸਵਾਲਾਂ ਦੇ ਘੇਰੇ ’ਚ ਆਏ ਵਿਅਕਤੀ ਨੂੰ ਆਪਣੀ ਸਟੇਜ ’ਤੇ ਕਿਉਂ ਬਿਠਾਇਆ ਗਿਆ? ਜਸਵੀਰ ਸਿੰਘ ਗੜੀ ਨੇ ਇਹ ਵੀ ਕਿਹਾ ਕਿ ਪੂਰੇ ਭਾਰਤ ’ਚ ਜੇਕਰ ਦਲਿਤ ਭਾਈਚਾਰੇ ਦੀ ਸਭ ਤੋਂ ਵੱਡੀ ਗਿਣਤੀ ਹੈ, ਉਹ ਪੰਜਾਬ ਹੈ ਜਿੱਥੇ 35 ਪ੍ਰਤੀਸ਼ਤ ਤੋਂ ਵੱਧ ਲੋਕਾਂ ਦੀ ਆਵਾਜ਼ ਭਾਰਤੀ ਜਨਤਾ ਪਾਰਟੀ ਵਲੋਂ ਅਣਦੇਖੀ ਕੀਤੀ ਜਾ ਰਹੀ ਹੈ ਕਿਉਂ ਜੋ ਚੰਡੀਗੜ੍ਹ ਵਿਚ ਪੁਲਿਸ ਤੇ ਪ੍ਰਸ਼ਾਸਨ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ। ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਸ ਦੀ ਚੰਡੀਗੜ੍ਹ ਪੁਲਿਸ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਕਾਂਗਰਸੀ ਆਗੂਆਂ ਨੂੰ ਕਿਉਂ ਬਚਾ ਰਹੀ ਹੈ? ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਇੱਥੇ ਦਲਿਤਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬਰਿੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਵਲੋਂ ਚਾਰ ਦਿਨਾਂ ਦੇ ਅੰਦਰ ਆਪਣਾ ਜਵਾਬ ਦੇਣ ਲਈ ਇਸ ਮਸਲੇ ’ਤੇ ਕਿਹਾ ਸੀ, ਅੱਜ ਕਿੰਨੇ ਦਿਨ ਗੁਜ਼ਰ ਗਏ ਹਨ, ਪ੍ਰੰਤੂ ਕੋਈ ਵੀ ਕਾਰਵਾਈ ਕਾਂਗਰਸ ਪਾਰਟੀ ਵਲੋਂ ਬਰਿੰਦਰ ਢਿੱਲੋਂ ’ਤੇ ਨਹੀਂ ਕੀਤੀ ਗਈ। ਉਨ੍ਹਾਂ ਨੇ ਵਾਰ-ਵਾਰ ਚੰਡੀਗੜ੍ਹ ਪੁਲਿਸ ਅਤੇ ਬੀ.ਜੇ.ਪੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਨ੍ਹਾਂ ਵਲੋਂ ਬਾਬਾ ਅੰਬੇਡਕਰ ਦੇ ਸੰਵਿਧਾਨ ਦੀ ਬਰਾਬਰ ਉਲੰਘਣਾ ਕੀਤੀ ਜਾ ਰਹੀ ਹੈ ।
ਪਿਛਲੀ ਖ਼ਬਰ ਅਦਿੱਤਿਆ ਡਚਲਵਾਲ ਨੇ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੋਨੀਆ ਗਾਂਧੀ ਦੀ ਕਿਤਾਬ ’ਚ ’84 ਦੇ ਸਿੱਖ ਕਤਲੇਆਮ ਬਾਰੇ ਪੇਸ਼ ਕੀਤੀ ਕਹਾਣੀ ਇਤਿਹਾਸਕ ਰਿਕਾਰਡ ਦੇ ਉਲਟ-ਫੂਲਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।