12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬੀ ਯੂਨੀਵਰਸਿਟੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਸਿਲਵਰ ਜੁਬਲੀ ਮੀਟਿੰਗ ਭਲਕੇ

ਐੱਸ. ਏ.

ਅਜੀਤ ਡੈਸਕ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਸਾਬਕਾ ਵਿਦਿਆਰਥੀਆਂ ਵਲੋਂ ਟ੍ਰਾਈਸਿਟੀ ਵਿਖੇ ਬਣਾਈ ਗਈ ਪੰਜਾਬੀ ਯੂਨੀਵਰਸਿਟੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਸਥਾਪਨਾ ਦੇ 25 ਸਾਲ ਪੂਰੇ ਹੋਣ ਦੇ ਸੰਬੰਧ ‘ਚ 13 ਨਵੰਬਰ ਨੂੰ ਸਿਲਵਰ ਜੁਬਲੀ ਮੀਟਿੰਗ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ ਸੈਕਟਰ-32 ਚੰਡੀਗੜ੍ਹ ਵਿਖੇ ਸ਼ਾਮ ਦੇ 6.30 ਵਜੇ ਹੋਣ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਪ੍ਰੋ. ਤੇਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੀਟਿੰਗ ‘ਚ ਟ੍ਰਾਈਸਿਟੀ ਤੋਂ ਇਲਾਵਾ ਹੋਰਨਾਂ ਖੇਤਰਾਂ ‘ਚ ਰਹਿੰਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਸਾਬਕਾ ਵਿਦਿਆਰਥੀ ਵੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਐਸੋਸੀਏਸ਼ਨ ਦੇ 250 ਦੇ ਕਰੀਬ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਅਗਲੇ ਸੈਸ਼ਨ ਲਈ ਚੋਣ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਮੈਂਬਰ ਪਟਿਆਲਾ ਯੂਨੀਵਰਸਿਟੀ ਨਾਲ ਸੰਬੰਧਿਤ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰਨ ਦੇ ਨਾਲ ਹੀ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦਾ ਅਨੰਦ ਵੀ ਮਾਣਨਗੇ। ਇਸੇ ਦੌਰਾਨ ਐਸੋਸੀਏਸ਼ਨ ਦੇ ਚੇਅਰਮੈਨ ਦਰਬਾਰਾ ਸਿੰਘ ਗੁਰੂ (ਸੇਵਾ-ਮੁਕਤ ਆਈ. ਏ. ਐੱਸ.), ਪੈਟਰਨ ਗੁਰਚਰਨ ਸਿੰਘ ਸਿੱਧੂ, ਪ੍ਰਧਾਨ ਗੁਰਚਰਨ ਸਿੰਘ ਵਿਰਕ ਤੇ ਜੁਆਇੰਟ ਸਕੱਤਰ ਸੁਖਜੀਤ ਸਿੰਘ ਵਿਰਕ ਨੇ ਪਟਿਆਲਾ ਯੂਨੀਵਰਸਿਟੀ ਨਾਲ ਸੰਬੰਧਿਤ ਸਾਬਕਾ ਵਿਦਿਆਰਥੀਆਂ ਨੂੰ ਇਸ ਮੀਟਿੰਗ ‘ਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। 11 ਐਮਓਐਚ 11 ਪ੍ਰੋ. ਤੇਜਿੰਦਰ ਸਿੰਘ ਬਰਾੜ।
ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 2026 ਸ਼ਾਨੋ-ਸ਼ੌਕਤ ਨਾਲ ਸ਼ੁਰੂ ਹਾਕੀ ਅਤੇ ਤੈਰਾਕੀ ਦੇ ਮੁਕਾਬਲਿਆਂ ਵਿਚ ਪੰਜਾ... ਅਗਲੀ ਖ਼ਬਰ ਸਾਬਕਾ ਡਿਪਟੀ ਮੇਅਰ ਬੇਦੀ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਮੁਹਾਲੀ ਦੇ ਉਦਯੋਗਪਤੀਆਂ ਨੇ ਬਾਜਵਾ ਅੱਗੇ ਰੱਖੀਆਂ ਸਮੱਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।