12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੇਡ ਮੈਦਾਨ ਵਿਖੇ ਖਿਡਾਰੀ ਰਾਤ ਵੇਲੇ ਵੀ ਕਰ ਸਕਣਗੇ ਅਭਿਆਸ

ਐੱਸ. ਏ.

ਵਿਧਾਇਕ ਕੁਲਵੰਤ ਸਿੰਘ ਪਿੰਡ ਨਗਾਰੀ ਵਿਖੇ ਨਵੇਂ ਬਣੇ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕਰਦੇ ਹੋਏ। ਅਜੀਤ ਤਸਵੀਰ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 1000 ਖੇਡ ਮੈਦਾਨ ਪੰਜਾਬੀਆਂ ਨੂੰ ਸਮਰਪਿਤ ਕਰਨ ਦੀ ਸ਼ੁਰੂਆਤ ਤਹਿਤ ਮੁਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਨਗਾਰੀ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ 35 ਲੱਖ ਰੁ. ਦੀ ਲਾਗਤ ਨਾਲ 1.95 ਏਕੜ ਰਕਬੇ ਵਿਚ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੇਡ ਮੈਦਾਨ ਦੇ ਬਣਨ ਨਾਲ ਨਗਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਫੁੱਟਬਾਲ ਮੈਦਾਨ ਵਿਚ ਸਮੇਂ-ਸਮੇਂ ’ਤੇ ਹੋਰ ਖੇਡਾਂ ਵੀ ਕਰਵਾਈਆਂ ਜਾ ਸਕਦੀਆਂ ਹਨ, ਜਿਸ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਵਧੀਆ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਖੇਡ ਮੈਦਾਨ ਦੀ ਵਿਸ਼ੇਸ਼ਤਾ ਇੱਥੇ ਲਗਾਈਆਂ ਗਈਆਂ ਹਾਈ ਮਾਸਟ ਲਾਈਟਾਂ ਹਨ, ਜਿਨ੍ਹਾਂ ਦੀ ਮਦਦ ਨਾਲ ਖਿਡਾਰੀ ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਅਭਿਆਸ ਕਰ ਸਕਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਲਾਈਟਾਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੈਦਾਨਾਂ ਵਿਚ ਲਗਾਈਆਂ ਜਾਂਦੀਆਂ ਹਨ ਅਤੇ ਪਿੰਡ ਪੱਧਰ ’ਤੇ ਇਹ ਸਹੂਲਤ ਮੁਹੱਈਆ ਕਰਵਾਉਣਾ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪਿੰਡ ਨਗਾਰੀ ਵਿਖੇ ਬਣੇ ਇਸ ਖੇਡ ਮੈਦਾਨ ਵਿਚ ਵਾਲੀਬਾਲ ਅਤੇ ਫੁੱਟਬਾਲ ਸਮੇਤ ਹੋਰ ਖੇਡਾਂ ਦੇ ਖਿਡਾਰੀ ਅਭਿਆਸ ਕਰ ਸਕਣਗੇ। ਇਸ ਤੋਂ ਇਲਾਵਾ ਮੈਦਾਨ ਵਿਚ ਪਖਾਨੇ, ਹਾਈ ਮਾਸਟ ਲਾਈਟਾਂ, ਬਲੈਕ ਲਾਈਟ ਚੇਨ ਲਿੰਕ ਫੈਂਸਿੰਗ, ਗੇਟ ਅਤੇ ਬੋਰਵੈੱਲ ਸਮੇਤ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਵਿਧਾਇਕ ਨੇ ਇਸ ਉਪਰਾਲੇ ਲਈ ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਚੇਤਨ ਸ਼ਰਮਾ, ਅਵਤਾਰ ਸਿੰਘ ਮੌਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਗੋਬਿੰਦਗੜ੍ਹ ਦੇ ਸਰਪੰਚ ਕਰਮਾ ਪੁਰੀ, ਗੁਡਾਣਾ ਦੇ ਪੰਚਾਇਤ ਮੈਂਬਰ ਜਗਤਾਰ ਸਿੰਘ, ਰਾਜਿੰਦਰ ਪ੍ਰਸ਼ਾਦ ਸ਼ਰਮਾ, ਅਮਰੀਕ ਸਿੰਘ, ਛੱਜੂ ਸਿੰਘ, ਦਲਵੀਰ ਸਿੰਘ, ਦਵਿੰਦਰ ਸਿੰਘ, ਮਨੀਸ਼ ਸ਼ਰਮਾ, ਜੱਸਾ ਸਿੰਘ ਨੰਬਰਦਾਰ ਅਤੇ ਮਲਕੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਸਾੜਨ ਵਾਲਿਆਂ ’ਤੇ ਸਖ਼ਤੀ, ਸ਼ਹਿਰ ’ਚ ਸ਼ਰੇਆਮ ਕੂੜਾ ਫੂਕਣ ਵਾਲਿਆਂ ਨੂੰ ਖੁੱਲ੍ਹੀ ਛੁੱਟੀ ਕਿਉਂ ਏ . ਟੀ . ਐੱਸ .... ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਖ਼ਰੀਦੀ ਮਸ਼ੀਨ ਨੂੰ ਸਫ਼ਾਈ ਦੇ ਕੰਮ ਲਈ ਰਵਾਨਾ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।