14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵਲੋਂ 525 ਥਾਈਂ ਛਾਪੇਮਾਰੀ 163 ਕਾਬੂ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 297ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 163 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,072 ਹੋ ਗਈ ਹੈ।

ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 525 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।297ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 163 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,072 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 622ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 55 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 628 ਗ੍ਰਾਮ ਹੈਰੋਇਨ, 139 ਨਸ਼ੀਲੀਆਂ ਗੋਲੀਆਂ ਅਤੇ 1100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 622 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 92,553 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।
ਪਿਛਲੀ ਖ਼ਬਰ ਗੋਆ ਦਾ ਵਫ਼ਦ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਚੰਡੀਗੜ੍ਹ ਦੇ ਦੌਰੇ ’ਤੇ ਪੁੱਜਾ ਅਗਲੀ ਖ਼ਬਰ ਖਰੜ ਦੇ ਲੋਕ ਹੁਣ ਜਵਾਬਦੇਹੀ, ਪਾਰਦਰਸ਼ਤਾ ਤੇ ਜ਼ਮੀਨੀ ਪੱਧਰ ’ਤੇ ਵਿਕਾਸ ਚਾਹੁੰਦੇ-ਵਿਨੀਤ ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।