14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਗ਼ੈਰ - ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ , ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ - ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ ’ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇਕ ਪੋਕਲੇਨ ਮਸ਼ੀਨ ਅਤੇ ਇਕ ਟਿੱਪਰ ਨੂੰ ਮੌਕੇ ’ਤੇ ਕਾਬੂ ਕੀਤਾ।

ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ ’ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇਕ ਪੋਕਲੇਨ ਮਸ਼ੀਨ ਅਤੇ ਇਕ ਟਿੱਪਰ ਨੂੰ ਮੌਕੇ ’ਤੇ ਕਾਬੂ ਕੀਤਾ। ਵਿਭਾਗੀ ਟੀਮ ਨੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦਿਆਂ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿਚ ਪੁਲਿਸ ਵੱਲੋਂ ਥਾਣਾ ਲਾਢੋਵਾਲ ਵਿਖੇ ਐਫ.ਆਈ.ਆਰ. ਨੰਬਰ-200 ਦਰਜ ਕੀਤੀ ਗਈ ਹੈ। ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 13 ਸੀਐਚਡੀ08
ਪਿਛਲੀ ਖ਼ਬਰ ਟਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀਆਂ ਕੌਮੀ ਚੋਣਾਂ ’ਚ ਘਪਲੇ ਦੇ ਦੋਸ਼ ਅਗਲੀ ਖ਼ਬਰ ਅਰਵਿੰਦ ਸਰ ਮੇਰੇ ਇਸ ਫ਼ੈਸਲੇ ਤੋਂ ਖੁਸ਼ ਨਹੀਂ ਸਨ-ਅਨਮੋਲ ਗਗਨ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।